Friday, July 04, 2025
 
BREAKING NEWS
ਪਹਿਲੀ ਵਾਰ ਕਿਸੇ ਦੇਸ਼ ਰੂਸ ਨੇ ਤਾਲਿਬਾਨ ਸਰਕਾਰ ਨੂੰ ਦਿੱਤੀ ਅਧਿਕਾਰਤ ਮਾਨਤਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (4 ਜੁਲਾਈ 2025)ਪੰਜਾਬ, ਹਰਿਆਣਾ ਵਿਚ ਭਾਰੀ ਮੀਂਹ ਦੀ ਸੰਭਾਵਨਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਜੁਲਾਈ 2025)मुंबई में हुआ धर्म, शासन और समाज का अद्वितीय संगमਅਗਲੇ 7 ਦਿਨਾਂ ਤੱਕ ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਜੁਲਾਈ 2025)ਭਾਰਤ ਸਾਡਾ ਰਣਨੀਤਕ ਸਹਿਯੋਗੀ ਹੈ, ਮੋਦੀ-ਟਰੰਪ ਦੀ ਦੋਸਤੀ ਜਾਰੀ ਰਹੇਗੀ; ਅਮਰੀਕਾ ਨੇ ਵਪਾਰ ਸਮਝੌਤੇ 'ਤੇ ਵੀ ਗੱਲ ਕੀਤੀਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾਦਿੱਲੀ ਦੇ ਪੈਟਰੋਲ ਪੰਪਾਂ 'ਤੇ ਅੱਜ ਤੋਂ ਪੁਲਿਸ ਤਾਇਨਾਤ, ਪੁਰਾਣੇ ਵਾਹਨ ਜ਼ਬਤ ਕੀਤੇ ਜਾਣਗੇ; ਟਰਾਂਸਪੋਰਟ ਵਿਭਾਗ ਅਤੇ ਐਮਸੀਡੀ ਵੀ ਤਿਆਰ

ਪੰਜਾਬ

ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

May 17, 2025 09:50 PM
ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

ਨਸ਼ਾ ਤਸਕਰਾਂ ਵਿਰੁੱਧ ਜਾਰੀ ਰਹੇਗੀ ਬੁਲਡੋਜ਼ਰ ਮੁਹਿੰਮ

ਪੰਜਾਬ ਵਿਰੋਧੀ ਸਟੈਂਡ ਲਈ ਅਕਾਲੀ ਦਲ ਅਤੇ ਕਾਂਗਰਸ ਨੂੰ ਆੜੇ ਹੱਥੀਂ ਲਿਆ

ਨਾਰੰਗਵਾਲ (ਲੁਧਿਆਣਾ), 17 ਮਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ।
ਨਸ਼ਿਆਂ ਵਿਰੁੱਧ ਸੰਕਲਪ ਲੈਣ ਦੀ ਸਹੁੰ ਚੁਕਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ ਅਤੇ ਲੋਕਾਂ ਨੂੰ ਵੱਖ-ਵੱਖ ਪਾਰਟੀਆਂ ਨਾਲ ਸਿਆਸੀ ਨੇੜਤਾ ਅਨੁਸਾਰ ਨਹੀਂ ਵਿਚਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ ਦਾ ਸਹਿਯੋਗ ਕਰਨਾ ਹਰੇਕ ਪੰਜਾਬੀ ਦਾ ਨੈਤਿਕ ਫਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਨਸ਼ੇ ਦਾ ਕੋਹੜ ਖਤਮ ਨਹੀਂ ਹੋ ਜਾਂਦਾ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟ ਦੇਣ ਤੱਕ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਸ਼ੇ ਦੇ ਵਪਾਰ ਨੂੰ ਤਕੜਾ ਝਟਕਾ ਦਿੱਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਸਫਾਇਆ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਨਾਰੰਗਵਾਲ ਤੇ ਹੋਰ ਪਿੰਡਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਇਹ ਵੱਡੇ ਪਿੰਡ ਵੱਡੇ ਖੇਡ ਟੂਰਨਾਮੈਂਟਾਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਰਵੱਈਏ ਕਾਰਨ ਇਹ ਪਿੰਡ ਨਸ਼ਿਆਂ ਦੇ ਅੱਡੇ ਵਿੱਚ ਬਦਲ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੁਲਡੋਜ਼ਰ ਮੁਹਿੰਮ ਇਸ ਪਿੰਡ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਫਿਰ ਨਸ਼ਿਆਂ ਨੂੰ ਖਤਮ ਕਰਨ ਦੀ ਮੁਹਿੰਮ ਪੂਰੇ ਸੂਬੇ ਵਿੱਚ ਚਲਾਈ ਗਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਤੇਜ਼ ਕਰ ਦਿੱਤੀ ਗਈ ਹੈ ਅਤੇ ਅਸੀਂ ਉਦੋਂ ਤੱਕ ਟਿਕ ਕੇ ਨਹੀਂ ਬੈਠਾਂਗੇ, ਜਦੋਂ ਤੱਕ ਸੂਬੇ ਵਿੱਚ ਨਸ਼ਾ ਮੁਕੰਮਲ ਤੌਰ ’ਤੇ ਖਤਮ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇ ਕੇ ਸੂਬੇ ਦੇ ਲੋਕਾਂ ਨੂੰ ਮੂਰਖ ਬਣਾਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਸਰਕਾਰ ਸੂਬੇ ਦੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਵਪਾਰ ਅਕਾਲੀ ਸਰਕਾਰ ਮੌਕੇ ਵਧਿਆ ਸੀ ਅਤੇ ਇਹ ਅਕਾਲੀ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਸਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਹੁਣ ਆਪਣੇ ਪਾਪਾਂ ਦੀ ਸਜ਼ਾ ਭੁਗਤ ਰਹੇ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਪਹਿਲਾਂ ਹੀ ਸੱਤਾ ਤੋਂ ਲਾਂਭੇ ਕਰ ਚੁੱਕੇ ਹਨ ਅਤੇ ਉਹ ਸਿਆਸੀ ਗੁੰਮਨਾਮੀ ਵਿੱਚ ਚਲੇ ਗਏ ਹਨ। ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਕਾਂਗਰਸ ਨੇ ਸੂਬੇ ਨੂੰ ਭ੍ਰਿਸ਼ਟਾਚਾਰ ਦਿੱਤਾ ਅਤੇ ਅਕਾਲੀਆਂ ਨੇ ਇਸ ਨੂੰ ਸਰਪ੍ਰਸਤੀ ਦਿੱਤੀ, ਇਸੇ ਤਰ੍ਹਾਂ ਅਕਾਲੀਆਂ ਨੇ ਨਸ਼ਾ ਤਸਕਰਾਂ ਪੈਦਾ ਕੀਤੇ ਅਤੇ ਕਾਂਗਰਸ ਨੇ ਤਸਕਰਾਂ ਨੂੰ ਪਨਾਹ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਪ੍ਰਤੀ ਇਨ੍ਹਾਂ ਆਗੂਆਂ ਦੀ ਸੰਵੇਦਨਹੀਣਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਜਦੋਂ ਪੂਰਾ ਪੰਜਾਬ ਆਪਣੇ ਪਾਣੀਆਂ ਨੂੰ ਬਚਾਉਣ ਲਈ ਲੜ ਰਿਹਾ ਸੀ ਤਾਂ ਇਨ੍ਹਾਂ ਆਗੂਆਂ ਨੇ ਬੋਲਣ ਦੀ ਬਜਾਏ ਚੁੱਪ ਰਹਿਣ ਦਾ ਰਸਤਾ ਚੁਣਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ, ਬੀ.ਬੀ.ਐਮ.ਬੀ. ਅਤੇ ਹਰਿਆਣਾ ਸਰਕਾਰ ਦੀ ਸੂਬੇ ਦੇ ਪਾਣੀ ਚੋਰੀ ਕਰਨ ਦੀ ਸਾਜ਼ਿਸ਼ ਦਾ ਸਖ਼ਤ ਵਿਰੋਧ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਤੋਂ ਪਹਿਲੀਆਂ ਸਰਕਾਰਾਂ ਆਪਣੇ ਨਿੱਜੀ ਹਿੱਤਾਂ ਲਈ ਗੁਆਂਢੀ ਸੂਬੇ ਨੂੰ ਵਾਧੂ ਪਾਣੀ ਦੇਣ ਤੋਂ ਪ੍ਰਹੇਜ਼ ਨਹੀਂ ਕਰਦੀਆਂ ਸਨ ਪਰ ਸੂਬੇ ਦੇ ਪਾਣੀਆਂ ਦੇ ਰਾਖੇ ਹੋਣ ਦੇ ਨਾਤੇ ਉਹ ਅਜਿਹਾ ਕਦੇ ਵੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹੁਣ ਆਪਣੇ ਨਹਿਰੀ ਪਾਣੀ ਦੀ ਵਿਵਸਥਾ ਨੂੰ ਅਪਗ੍ਰੇਡ ਕੀਤਾ ਹੈ, ਇਸ ਲਈ ਹੁਣ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪਾਣੀ ਦੀ ਲੋੜ ਹੈ।
ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਅਤੇ ਸਮਰਥਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਬੁਰਾਈ ਸੂਬੇ ਦੇ ਮੱਥੇ 'ਤੇ ਕਲੰਕ ਹੈ ਅਤੇ ਇਸ ਬੁਰਾਈ ਨੂੰ ਖਤਮ ਕਰਨ ਲਈ ਰਣਨੀਤੀ ਬਣਾਉਣ ਵਿੱਚ ਸੂਬਾ ਸਰਕਾਰ ਨੂੰ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਣਨੀਤੀ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਕੱਟ ਦਿੱਤੀ ਗਈ, ਇਨ੍ਹਾਂ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਇਆ ਗਿਆ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰਕੇ ਨਸ਼ਟ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ ਜਿਸ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਹਿੱਸਾ ਲੈ ਰਹੀਆਂ ਹਨ, ਜੋ ਸ਼ੁੱਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੇਕਰ ਔਰਤਾਂ ਕਿਸੇ ਵੀ ਬੁਰਾਈ ਨੂੰ ਖਤਮ ਕਰਨ ਲਈ ਇੰਨੀ ਵੱਡੀ ਪੱਧਰ 'ਤੇ ਅੱਗੇ ਆਉਂਦੀਆਂ ਹਨ ਤਾਂ ਇਹ ਯਕੀਨ ਨਾਲ ਕਿਹਾ ਜਾ ਸਕਦਾ ਹੈ ਕਿ ਇਸ ਸਮੱਸਿਆ ਦਾ ਬਹੁਤ ਜਲਦ ਸਫਾਇਆ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬੇ ਦੀਆਂ ਔਰਤਾਂ ਦੀ ਸਰਗਰਮ ਭਾਈਵਾਲੀ ਨਾਲ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ‘ਆਲਮੀ ਨਾਗਰਿਕ’ ਹਨ ਜਿਨ੍ਹਾਂ ਨੇ ਦੁਨੀਆ ਦੇ ਹਰੇਕ ਕੋਨੇ ਵਿੱਚ ਆਪਣੇ ਲਈ ਵੱਖਰਾ ਮੁਕਾਮ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਕਾ ਮਿਲਣ 'ਤੇ ਮਿਹਨਤੀ, ਨਵੀਨਤਾਕਾਰੀ ਅਤੇ ਊਰਜਾਵਾਨ ਪੰਜਾਬੀ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬਾ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਦਾ ਜ਼ੋਰ ਦੇ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਜੰਗ ਇਸ ਉਦੇਸ਼ ਨੂੰ ਪੂਰਾ ਕਰਨ ਦਾ ਇਕ ਹਿੱਸਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਉਂਦੇ ਸਨ, ਇਸ ਦੇ ਉਲਟ ਅੱਜ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਤੇ ਖੁਸ਼ਹਾਲੀ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿਆਸੀ ਆਗੂ ਲੋਕਾਂ ਨੂੰ ਮਿਲਣ ਤੋਂ ਡਰਦੇ ਸਨ ਜਦੋਂ ਕਿ ਅੱਜ ਸੂਬਾ ਸਰਕਾਰ ਲੋਕਾਂ ਨਾਲ ਸਿੱਧਾ ਸੰਵਾਦ ਰਚਾ ਰਹੀ ਹੈ ਅਤੇ ਉਨ੍ਹਾਂ ਦੀ ਫੀਡਬੈਕ ਲੈ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਰਿਹਾ ਹੈ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ, ਹਰਿਆਣਾ ਵਿਚ ਭਾਰੀ ਮੀਂਹ ਦੀ ਸੰਭਾਵਨਾ

ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦਾ ਕਤਲ, ਇੱਕ ਹੋਰ ਨੌਜਵਾਨ ਦੀ ਮੌਤ

ਪੂਰੇ ਪੰਜਾਬ ਵਿੱਚ ਪਹੁੰਚਿਆ ਮੌਨਸੂਨ

ਅੱਜ ਪੰਜਾਬ ਵਿੱਚ ਦਾਖਲ ਹੋ ਸਕਦਾ ਹੈ ਮੌਨਸੂਨ, 16 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ

खन्ना में बुलडोजर एक्शन, गैर कानूनी निर्माण ढहाया गया, भुक्की, अफीम तस्करी करता था

25 वर्षीय युवक ने गांव के समशानघाट में फंदा लगाकर आत्महत्या कर ली

Prominent Personalities Attend Antim Ardas of Gurdas Mann's brother Gurpanth Maan in Chandigarh

पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर

 
 
 
 
Subscribe