Tuesday, October 14, 2025
 
BREAKING NEWS
ਮਨੋਹਰ ਲਾਲ ਖੱਟਰ ਹੁਣ IPS ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਸਥਿਤੀ ਨੂੰ ਸੰਭਾਲਣ ਲਈ ਆਏ ਅੱਗੇਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਮੁਕਾਬਲਾ; ਫੌਜ ਨੇ 2 ਅੱਤਵਾਦੀਆਂ ਨੂੰ ਮਾਰ ਮੁਕਾਇਆਹੁਣ ਤੁਸੀਂ ਆਪਣੀ ਪੂਰੀ PF ਰਕਮ ਇੱਕੋ ਵਾਰ ਵਿੱਚ ਕਢਵਾ ਸਕੋਗੇਪੰਜਾਬ ਵਿੱਚ ਥੋੜ੍ਹਾ ਜਿਹਾ ਵਾਧਾ ਹੋਣ ਤੋਂ ਬਾਅਦ ਤਾਪਮਾਨ ਆਮਪੰਜਾਬ: 'ਆਪ' ਸਰਕਾਰ ਨੇ 30 ਦਿਨਾਂ ਵਿੱਚ ਕਿਸਾਨਾਂ ਨੂੰ ਰਿਕਾਰਡ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਇਤਿਹਾਸ ਰਚ ਦਿੱਤਾਹਰਿਆਣਾ ਦੇ IPS ਅਧਿਕਾਰੀ ਦੀ ਖੁਦਕੁਸ਼ੀ ਮਾਮਲਾ: DGP ਸ਼ਤਰੂਘਨ ਕਪੂਰ ਛੁੱਟੀ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (14 ਅਕਤੂਬਰ 2025)ਆਸਟ੍ਰੇਲੀਆ ਨੇ ਭਾਰਤ ਦਾ ਤਣਾਅ ਵਧਾ ਦਿੱਤਾ, ਹਰਮਨਪ੍ਰੀਤ ਕੌਰ ਦੀ ਟੀਮ ਸੈਮੀਫਾਈਨਲ ਵਿੱਚ ਕਿਵੇਂ ਜਗ੍ਹਾ ਪੱਕੀ ਕਰੇਗੀ?ਸ਼ਿਮਲਾ : ਕਰੋੜਾਂ ਦੀ ਲਾਗਤ ਨਾਲ ਬਣੇ ਤਿੰਨ-ਮੰਜ਼ਿਲਾ ਮੰਦਰ ਵਿੱਚ ਭਿਆਨਕ ਅੱਗਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (13 ਅਕਤੂਬਰ 2025)

ਜੰਮੂ ਕਸ਼ਮੀਰ

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਪੰਜਾਬ ਪੁਲਿਸ ਦੇ ਟਰੈਫਿਕ ਪੁਲਿਸ ਮੁਲਾਜ਼ਮਾਂ ਦਾ ਸਨਮਾਨ

May 19, 2025 09:12 PM

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਪੰਜਾਬ ਪੁਲਿਸ ਦੇ ਟਰੈਫਿਕ ਪੁਲਿਸ ਮੁਲਾਜ਼ਮਾਂ ਦਾ ਸਨਮਾਨ

— ਬਟਾਲਾ ਟਰੈਫਿਕ ਟੀਮ ਨੇ ਚਲਾਨ  ਕਰਨ ਦੀ ਥਾਂ ਡਰਾਈਵਰਾਂ ਨੂੰ ਕੀਤਾ ਜਾਗਰੂਕ, ਅੱਗੇ ਤੋਂ ਚਲਾਨ ਕਰਨ ਦੀ ਦਿੱਤੀ ਚੇਤਾਵਨੀ

— ਏਡੀਜੀਪੀ ਰਾਏ ਨੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਦਿੱਤੇ ਪ੍ਰਸ਼ੰਸਾ ਪੱਤਰ

ਚੰਡੀਗੜ੍ਹ, 19 ਮਈ:


ਟਰੈਫਿਕ ਪੁਲਿਸ ਨੂੰ ਹੌਂਸਲਾ ਅਫਜ਼ਾਈ ਦੇਣ ਦੇ ਮੱਦੇਨਜ਼ਰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਮਰਦੀਪ ਸਿੰਘ ਰਾਏ ਨੇ, ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕਰਨ ਦੀ ਬਜਾਏ, ਉਨ੍ਹਾਂ ਪ੍ਰਤੀ ਨਿਮਰ ਅਤੇ ਜਾਗਰੂਕ ਰਵੱਈਆ ਅਪਣਾਉਣ ਲਈ, ਬਟਾਲਾ ਦੇ ਚਾਰ ਟਰੈਫਿਕ ਪੁਲਿਸ ਮੁਲਾਜ਼ਮਾਂ ਨੂੰ  ਸਨਮਾਨਿਤ ਕੀਤਾ।

ਸਨਮਾਨਿਤ ਕੀਤੇ ਗਏ ਪੁਲਿਸ ਮੁਲਾਜ਼ਮਾਂ ਵਿੱਚ ਇੰਚਾਰਜ ਟਰੈਫਿਕ ਸਟਾਫ ਬਟਾਲਾ ਇੰਸਪੈਕਟਰ ਸੁਰਿੰਦਰ ਸਿੰਘ, ਉਨ੍ਹਾਂ ਦੇ ਟੀਮ ਮੈਂਬਰ ਏ.ਐਸ.ਆਈ. ਰਣਜੀਤ ਸਿੰਘ, ਏ.ਐਸ.ਆਈ. ਸੁਖਵਿੰਦਰ ਸਿੰਘ ਅਤੇ ਹੋਮ ਗਾਰਡ ਸ਼ਮਸ਼ੇਰ ਸਿੰਘ ਸ਼ਾਮਲ ਹਨ। ਏਡੀਜੀਪੀ ਅਮਰਦੀਪ ਸਿੰਘ ਰਾਏ ਨੇ ਟਰੈਫਿਕ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਮਿਸਾਲੀ ਆਚਰਣ ਲਈ ਪ੍ਰਸ਼ੰਸਾ ਪੱਤਰ (ਕਲਾਸ-1) ਅਤੇ ਨਕਦ ਇਨਾਮ ਭੇਟ ਕੀਤੇ।

ਇਹ ਪਹਿਲਕਦਮੀ ਉਸ ਸਮੇਂ ਸੁਰਖੀਆਂ ਵਿੱਚ ਆਈ, ਜਦੋਂ ਇੱਕ ਵਾਇਰਲ ਵੀਡੀਓ ਸਾਹਮਣੇ ਆਈ , ਜਿਸ ਵਿੱਚ ਟਰੈਫਿਕ ਪੁਲਿਸ ਮੁਲਾਜ਼ਮ ਉਲੰਘਣਾ ਕਰਨ ਵਾਲੇ ਵਿਅਕਤੀ , ਜਿਸਨੇ ਆਪਣੀ ਕਾਰ ਸੜਕ ਦੇ ਵਿਚਕਾਰ ਖੜ੍ਹੀ ਕਰ ਦਿੱਤੀ ਸੀ,  ਨਾਲ ਬੜੀ ਹਲੀਮੀ ਨਾਲ ਗੱਲਬਾਤ ਕਰ ਰਹੇ ਸਨ।  ਹੈਰਾਨੀ ਜਨਕ ਗੱਲ ਇਹ ਸੀ ਕਿ ਡਰਾਇਵਰ ਦਾ ਚਲਾਨ ਕਰਨ ਦੀ ਬਜਾਏ, ਅਧਿਕਾਰੀਆਂ ਨੇ ਉਸ  ਨੂੰ ਬੜੀ ਨਿਮਰਤਾ ਨਾਲ ਅਜਿਹੀਆਂ ਉਲੰਘਣਾਵਾਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਬਾਰੇ ਸਮਝਾਇਆ ਅਤੇ ਦੱਸਿਆ ਕਿ ਕਿਵੇਂ ਲਾਪਰਵਾਹੀ ਨਾਲ ਕੀਤੀ ਪਾਰਕਿੰਗ ਘਾਤਕ ਹਾਦਸਿਆਂ ਦਾ ਕਾਰਨ ਬਣ ਸਕਦੀ ਹੈ।

ਉਨ੍ਹਾਂ ਨੇ ਡਰਾਇਵਰ ਨੂੰ ਇਸ ਵਾਰ ਇਹ ਚੇਤਾਵਨੀ ਦੇ ਕੇ ਛੱਡ ਦਿੱਤਾ ਕਿ ਅਜਿਹੇ ਅਪਰਾਧ ਵਾਰ-ਵਾਰ ਬਰਦਾਸ਼ਤ ਨਹੀਂ ਕੀਤੇ ਜਾਣਗੇ।

ਏਡੀਜੀਪੀ ਅਮਰਦੀਪ ਸਿੰਘ ਰਾਏ ਨੇ ਟੀਮ ਦੇ ਵਿਵਹਾਰ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ, ‘‘ਮੈਂ ਇਨ੍ਹਾਂ ਪੁਲਿਸ ਮੁਲਾਜ਼ਮਾਂ ਵੱਲੋਂ ਬੜੀ ਹਮਦਰਦੀ ਤੇ ਸੁਚੱਜਤਾ ਨਾਲ ਮੌਕਾ ਸੰਭਾਲਣ ਦੇ ਤਰੀਕੇ ਤੋਂ ਪ੍ਰਭਾਵਿਤ ਹੋਇਆ ਹਾਂ। ਅਸੀਂ ਪੰਜਾਬ ਭਰ ਦੇ ਸਾਰੇ ਟਰੈਫਿਕ ਕਰਮਚਾਰੀਆਂ ਨੂੰ ਅਜਿਹੀ ਦੋਸਤਾਨਾ ਪਹੁੰਚ ਅਪਣਾਉਣ ਲਈ ਜਾਗਰੂਕ ਕਰਨ ਦੀ ਯੋਜਨਾ ਬਣਾ ਰਹੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਜੁਰਮਾਨੇ ਦੇ ਡਰੋਂ ਨਹੀਂ ਸਗੋਂ ਜਾਗਰੂਕਤਾ ਨਾਲ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ।’’

ਇੰਸਪੈਕਟਰ ਸੁਰਿੰਦਰ ਸਿੰਘ ਨੇ ਟੀਮ ਵੱਲੋਂ ਬੋਲਦਿਆਂ, ਇਸ ਮਾਣ-ਸਨਮਾਨ ਲਈ ਧੰਨਵਾਦ ਕੀਤਾ ਅਤੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਉਹਨਾਂ ਕਿਹਾ, ‘‘ਸਾਡਾ ਉਦੇਸ਼ ਡਰਾਈਵਰਾਂ ਨੂੰ ਉਲੰਘਣਾਵਾਂ ਦੇ ਨਤੀਜਿਆਂ ਬਾਰੇ ਸਮਝਾਉਣਾ ਹੈ, ਨਾ ਕਿ ਸਿਰਫ਼ ਉਨ੍ਹਾਂ ਨੂੰ ਸਜ਼ਾ ਦੇਣਾ, ’’।

 

Have something to say? Post your comment

 

ਹੋਰ ਜੰਮੂ ਕਸ਼ਮੀਰ ਖ਼ਬਰਾਂ

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਮੁਕਾਬਲਾ; ਫੌਜ ਨੇ 2 ਅੱਤਵਾਦੀਆਂ ਨੂੰ ਮਾਰ ਮੁਕਾਇਆ

Breaking : ਹੜ੍ਹ ਦਾ ਕਹਿਰ: ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਤਬਾਹੀ, 9 ਲੋਕਾਂ ਦੀ ਮੌਤ

ਕਸ਼ਮੀਰ: 24 ਘੰਟਿਆਂ ਵਿੱਚ 6 ਅੱਤਵਾਦੀ ਮਾਰੇ, 8 ਦੀ ਭਾਲ ਜਾਰੀ

ਪਾਕਿਸਤਾਨ ਨਾਪਾਕ ਗਤੀਵਿਧੀਆਂ ਤੋਂ ਨਹੀਂ ਹਟ ਰਿਹਾ, ਫਿਰ ਜੰਗਬੰਦੀ ਤੋੜੀ; ਉੜੀ ਸਮੇਤ ਤਿੰਨ ਸੈਕਟਰਾਂ ਵਿੱਚ ਗੋਲੀਬਾਰੀ

ਫੌਜ ਨੇ ਲਾਸਾਨਾ ਜੰਗਲੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ

ਪਹਿਲਗਾਮ ਅੱਤਵਾਦੀ ਹਮਲਾ: "ਸਮਾਂ ਰੁਕ ਗਿਆ ਸੀ, ਗੋਲੀਬਾਰੀ 20 ਮਿੰਟ ਚੱਲੀ" — ਚਸ਼ਮਦੀਦਾਂ ਨੇ ਦੱਸਿਆ ਦਿਲ ਦਹਿਲਾ ਦੇਣ ਵਾਲਾ ਮੰਜਰ

ਪਹਿਲਗਾਮ ਅੱਤਵਾਦੀ ਹਮਲਾ: "ਸਮਾਂ ਰੁਕ ਗਿਆ ਸੀ, ਗੋਲੀਬਾਰੀ 20 ਮਿੰਟ ਚੱਲੀ" — ਚਸ਼ਮਦੀਦਾਂ ਨੇ ਦੱਸਿਆ ਦਿਲ ਦਹਿਲਾ ਦੇਣ ਵਾਲਾ ਮੰਜਰ

ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ

ਪੁਣਛ ਨੇੜੇ ਪਾਕਿਸਤਾਨ ਵੱਲੋਂ ਗੋਲੀਬਾਰੀ

ਉੱਤਰੀ ਕਸ਼ਮੀਰ ਦੇ ਬਾਰਾਮੂਲਾ ਵਿੱਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼

 
 
 
 
Subscribe