Thursday, May 22, 2025
 
BREAKING NEWS
ਜਿਨ੍ਹਾਂ ਨੇ ਸਿੰਦੂਰ ਮਿਟਾ ਦਿੱਤਾ... ਬੀਕਾਨੇਰ 'ਚ PM ਮੋਦੀ ਨੇ ਕੀ-ਕੀ ਕਿਹਾ ?ਪਟਿਆਲਾ ਜ਼ਿਲ੍ਹੇ 'ਚ ਕਿਰਤੀਆਂ ਦੇ ਈ-ਸ਼੍ਰਮ ਕਾਰਡ ਬਣਾਉਣ ਲਈ ਕੈਂਪਾਂ ਦੀ ਸ਼ੁਰੂਆਤ-ਡਾ. ਪ੍ਰੀਤੀ ਯਾਦਵ‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (21 ਮਈ 2025)ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ 16500 ਲੀਟਰ ਲਾਹਣ, 120 ਬੋਤਲਾਂ ਨਜਾਇਜ਼ ਸ਼ਰਾਬ, 8 ਖਾਲੀ ਡਰੱਮ ਅਤੇ 1 ਐਲੂਮੀਨੀਅਮ ਦੀ ਬਾਲਟੀ ਬਰਾਮਦSGPC ਅਤੇ ਮੁੱਖ ਗ੍ਰੰਥੀ ਨੇ ਦਰਬਾਰ ਸਾਹਿਬ 'ਤੇ ਫੌਜੀ ਅਧਿਕਾਰੀ ਦੇ ਦਾਅਵੇ ਨੂੰ ਝੂਠਾ ਦੱਸਿਆ

ਪੰਜਾਬ

‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

May 21, 2025 09:33 PM

‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

— ‘ਨਸ਼ਾ ਛੁਡਾਓ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 90 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ

ਚੰਡੀਗੜ੍ਹ, 21 ਮਈ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਵਿੱਢੀ  ਨਸ਼ਿਆ ਵਿਰੋਧੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 150 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.2 ਕਿਲੋਗ੍ਰਾਮ ਹੈਰੋਇਨ, 297 ਕਿਲੋਗ੍ਰਾਮ ਭੁੱਕੀ ਅਤੇ 2.41 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 81 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 12, 496 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਅਮਲ ਵਿੱਚ ਲਿਆਂਦੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 89 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 471 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਰਾਜ ਭਰ ਵਿੱਚ 104 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 504 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 90 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪਟਿਆਲਾ ਜ਼ਿਲ੍ਹੇ 'ਚ ਕਿਰਤੀਆਂ ਦੇ ਈ-ਸ਼੍ਰਮ ਕਾਰਡ ਬਣਾਉਣ ਲਈ ਕੈਂਪਾਂ ਦੀ ਸ਼ੁਰੂਆਤ-ਡਾ. ਪ੍ਰੀਤੀ ਯਾਦਵ

ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ

16500 ਲੀਟਰ ਲਾਹਣ, 120 ਬੋਤਲਾਂ ਨਜਾਇਜ਼ ਸ਼ਰਾਬ, 8 ਖਾਲੀ ਡਰੱਮ ਅਤੇ 1 ਐਲੂਮੀਨੀਅਮ ਦੀ ਬਾਲਟੀ ਬਰਾਮਦ

SGPC ਅਤੇ ਮੁੱਖ ਗ੍ਰੰਥੀ ਨੇ ਦਰਬਾਰ ਸਾਹਿਬ 'ਤੇ ਫੌਜੀ ਅਧਿਕਾਰੀ ਦੇ ਦਾਅਵੇ ਨੂੰ ਝੂਠਾ ਦੱਸਿਆ

PSEB 10ਵੀਂ ਅਤੇ 12ਵੀਂ ਜਮਾਤ ਦੀ ਰੀਚੈਕਿੰਗ/ਰੀਵੈਲੂਏਸ਼ਨ: ਪ੍ਰਕਿਰਿਆ, ਮਿਤੀਆਂ ਅਤੇ ਫੀਸ

'चंडीगढ़ सिविल डिफेंस' में स्वयंसेवक के रूप में शामिल हुई अलंकृता सहाय

ਪੰਜਾਬ 'ਚ ਅੱਜ ਤੋਂ ਦੋ ਦਿਨ ਮੌਸਮ ਖੁਸ਼ਕ, 23 ਮਈ ਨੂੰ ਮੀਂਹ ਤੇ ਹਵਾਵਾਂ ਦੀ ਸੰਭਾਵਨਾ: ਤਾਪਮਾਨ 'ਚ ਵਾਧਾ ਦਰਜ

ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ

ਪੰਜਾਬ ਦੇ 9 ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ: ਅੱਜ ਤੋਂ ਰਾਹਤ;

ਕੈਬਨਿਟ ਮੰਤਰੀ ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

 
 
 
 
Subscribe