Thursday, May 22, 2025
 
BREAKING NEWS
ਜਿਨ੍ਹਾਂ ਨੇ ਸਿੰਦੂਰ ਮਿਟਾ ਦਿੱਤਾ... ਬੀਕਾਨੇਰ 'ਚ PM ਮੋਦੀ ਨੇ ਕੀ-ਕੀ ਕਿਹਾ ?ਪਟਿਆਲਾ ਜ਼ਿਲ੍ਹੇ 'ਚ ਕਿਰਤੀਆਂ ਦੇ ਈ-ਸ਼੍ਰਮ ਕਾਰਡ ਬਣਾਉਣ ਲਈ ਕੈਂਪਾਂ ਦੀ ਸ਼ੁਰੂਆਤ-ਡਾ. ਪ੍ਰੀਤੀ ਯਾਦਵ‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (21 ਮਈ 2025)ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ 16500 ਲੀਟਰ ਲਾਹਣ, 120 ਬੋਤਲਾਂ ਨਜਾਇਜ਼ ਸ਼ਰਾਬ, 8 ਖਾਲੀ ਡਰੱਮ ਅਤੇ 1 ਐਲੂਮੀਨੀਅਮ ਦੀ ਬਾਲਟੀ ਬਰਾਮਦSGPC ਅਤੇ ਮੁੱਖ ਗ੍ਰੰਥੀ ਨੇ ਦਰਬਾਰ ਸਾਹਿਬ 'ਤੇ ਫੌਜੀ ਅਧਿਕਾਰੀ ਦੇ ਦਾਅਵੇ ਨੂੰ ਝੂਠਾ ਦੱਸਿਆ

ਪੰਜਾਬ

ਪਟਿਆਲਾ ਜ਼ਿਲ੍ਹੇ 'ਚ ਕਿਰਤੀਆਂ ਦੇ ਈ-ਸ਼੍ਰਮ ਕਾਰਡ ਬਣਾਉਣ ਲਈ ਕੈਂਪਾਂ ਦੀ ਸ਼ੁਰੂਆਤ-ਡਾ. ਪ੍ਰੀਤੀ ਯਾਦਵ

May 21, 2025 09:35 PM

ਪਟਿਆਲਾ ਜ਼ਿਲ੍ਹੇ 'ਚ ਕਿਰਤੀਆਂ ਦੇ ਈ-ਸ਼੍ਰਮ ਕਾਰਡ ਬਣਾਉਣ ਲਈ ਕੈਂਪਾਂ ਦੀ ਸ਼ੁਰੂਆਤ-ਡਾ. ਪ੍ਰੀਤੀ ਯਾਦਵ
-30 ਮਈ ਤੱਕ ਕਿਰਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਂਵਾਂ ‘ਤੇ ਲਗਾਏ ਜਾ ਰਹੇ ਹਨ ਕੈਂਪ
ਪਟਿਆਲਾ, 21 ਮਈ:
ਅੱਜ ਪਟਿਆਲਾ ਜ਼ਿਲ੍ਹੇ ਅੰਦਰ ਅਸੰਗਠਿਤ ਕਿਰਤੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਕਿਰਤ ਵਿਭਾਗ ਵੱਲੋਂ ਈ-ਸ਼੍ਰਮ ਰਜਿਸਟ੍ਰੇਸ਼ਨ ਦੇ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਾਰੇ ਯੋਗ ਕਿਰਤੀਆਂ ਨੂੰ ਅਪੀਲ ਕਰਦਿਆਂ ਦੱਸਿਆ ਹੈ ਕਿ ਉਹ 30 ਮਈ ਤੱਕ ਕਿਰਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਂਵਾਂ ‘ਤੇ ਲਗਾਏ ਜਾ ਰਹੇ ਕੈਂਪਾਂ ਦਾ ਲਾਭ ਲੈ ਕੇ ਆਪਣੇ ਈ-ਸ਼੍ਰਮ ਕਾਰਡ ਬਣਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੇਂਦਰੀ ਕਿਰਤ ਤੇ ਰੋਜ਼ਗਾਰ ਮੰਤਰਾਲੇ ਦੀ ਇਸ ਅਹਿਮ ਸਕੀਮ ਈ-ਸ਼੍ਰਮ ਇੱਕ ਅਜਿਹੀ ਸਕੀਮ ਹੈ, ਜੋਕਿ ਅਸੰਗਠਿਤ ਕਿਰਤੀਆਂ ਦੀ ਭਲਾਈ ਲਈ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਕਿਰਤੀਆਂ ਨੂੰ ਪੈਨਸ਼ਨ, ਦੁਰਘਟਨਾ ਬੀਮਾ, ਵਿਕਲਾਂਗਤਾ ਬੀਮਾ, ਹੁਨਰ ਵਿਕਾਸ ਟ੍ਰੇਨਿੰਗ ਤੇ ਸਮਾਜਿਕ ਸੁਰੱਖਿਆ ਦੇ ਲਾਭ ਮਿਲਣਗੇ।
ਸਹਾਇਕ ਕਿਰਤ ਕਮਿਸ਼ਨਰ ਜਸਬੀਰ ਸਿੰਘ ਖਰੌੜ ਨੇ ਦੱਸਿਆ ਕਿ ਈ-ਸ਼੍ਰਮ ਕਾਰਡ ਬਣਾਉਣ ਲਈ ਇਹ ਕੈਂਪ ਵੱਖ-ਵੱਖ ਅਦਾਰਿਆਂ ਵਿੱਚ ਜਾਕੇ ਲਗਾਉਣ ਸਮੇਤ ਸੈਲਫ਼ ਰਜਿਸਟ੍ਰੇਸ਼ਨ ਮੋਬਾਇਲ ਰਾਹੀਂ ਅਤੇ ਸੀ.ਐਚ.ਸੀ. ਤੇ ਸੇਵਾ ਕੇਂਦਰ ਵਿਖੇ ਵੀ ਲਗਾਏ ਜਾ ਰਹੇ ਹਨ।
ਉਨ੍ਹਾਂ ਹੋਰ ਕਿਹਾ ਕਿ ਈ-ਸ਼੍ਰਮ ਅਧੀਨ ਅਨ ਆਰਗੇਨਾਈਜਡ ਵਰਕਰ, ਸਪੈਸ਼ਲ ਹੈਲਪ ਗਰੁੱਪ ਮੈਂਬਰਜ (ਨੈਸ਼ਨਲ ਰੂਰਲ ਲਾਇਵਲੀਹੁਡ/ਨੈਸ਼ਨਲ ਅਰਬਨ ਲਾਇਵਲੀਹੁਡ ਮਿਸ਼ਨ), ਸਟਰੀਟ ਵੈਂਡਰਜ਼, ਰਿਕਸ਼ਾ ਚਾਲਕ, ਉਸਾਰੀ ਕਿਰਤੀ, ਨੈਸ਼ਨਲ ਹੈਲਥ ਮਿਸ਼ਨ, ਸਰਵ ਸਿੱਖਿਆ ਅਭਿਆਨ, ਮਿਡ ਡੇ ਮੀਲ ਵਰਕਰਜ, ਘਰੇਲੂ ਨੌਕਰ, ਆਸ਼ਾ ਵਰਕਰ, ਆਂਗਣਵਾੜੀ ਵਰਕਰਜ਼, ਖੇਤੀਬਾੜੀ ਲੇਬਰ, ਫ਼ਿਸ਼ਰਮੈਨ ਅਤੇ ਭੱਠਾ ਵਰਕਰਜ਼ ਵੀ ਰਜਿਸਟਰਡ ਹੋ ਸਕਦੇ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ

16500 ਲੀਟਰ ਲਾਹਣ, 120 ਬੋਤਲਾਂ ਨਜਾਇਜ਼ ਸ਼ਰਾਬ, 8 ਖਾਲੀ ਡਰੱਮ ਅਤੇ 1 ਐਲੂਮੀਨੀਅਮ ਦੀ ਬਾਲਟੀ ਬਰਾਮਦ

SGPC ਅਤੇ ਮੁੱਖ ਗ੍ਰੰਥੀ ਨੇ ਦਰਬਾਰ ਸਾਹਿਬ 'ਤੇ ਫੌਜੀ ਅਧਿਕਾਰੀ ਦੇ ਦਾਅਵੇ ਨੂੰ ਝੂਠਾ ਦੱਸਿਆ

PSEB 10ਵੀਂ ਅਤੇ 12ਵੀਂ ਜਮਾਤ ਦੀ ਰੀਚੈਕਿੰਗ/ਰੀਵੈਲੂਏਸ਼ਨ: ਪ੍ਰਕਿਰਿਆ, ਮਿਤੀਆਂ ਅਤੇ ਫੀਸ

'चंडीगढ़ सिविल डिफेंस' में स्वयंसेवक के रूप में शामिल हुई अलंकृता सहाय

ਪੰਜਾਬ 'ਚ ਅੱਜ ਤੋਂ ਦੋ ਦਿਨ ਮੌਸਮ ਖੁਸ਼ਕ, 23 ਮਈ ਨੂੰ ਮੀਂਹ ਤੇ ਹਵਾਵਾਂ ਦੀ ਸੰਭਾਵਨਾ: ਤਾਪਮਾਨ 'ਚ ਵਾਧਾ ਦਰਜ

ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ

ਪੰਜਾਬ ਦੇ 9 ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ: ਅੱਜ ਤੋਂ ਰਾਹਤ;

ਕੈਬਨਿਟ ਮੰਤਰੀ ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

 
 
 
 
Subscribe