Wednesday, August 27, 2025
 
BREAKING NEWS
ਟਰੱਕ ਡਰਾਈਵਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਰੀਕਾ ਵਿੱਚ ਪੰਜਾਬੀਆਂ ਦੀਆਂ ਮੁਸ਼ਕਲਾਂ ਵਧੀਆਂਪਾਕਿਸਤਾਨ ਦੀ ISI ਨਵੇਂ ਅੱਤਵਾਦੀ ਪਲਾਨ 'ਤੇ ਕੰਮ ਕਰ ਰਹੀ ਹੈ: ਡਿਜੀਟਲ ਫੰਡਿੰਗ ਅਤੇ ਹਾਈ-ਟੈਕ ਹਥਿਆਰਟਰੰਪ ਟੈਰਿਫ ਦੇ ਜਵਾਬ ਵਿੱਚ ਭਾਰਤ ਦਾ ਵੱਡਾ ਫੈਸਲਾ2002 ਦੇ ਗੁਜਰਾਤ ਦੰਗਿਆਂ 'ਤੇ Sikh Leader ਦਾ PM Modi 'ਤੇ ਵੱਡਾ ਬਿਆਨBreaking : ਹੜ੍ਹ ਦਾ ਕਹਿਰ: ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਤਬਾਹੀ, 9 ਲੋਕਾਂ ਦੀ ਮੌਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਗੱਸਤ 2025)ਸੌਰਭ ਭਾਰਦਵਾਜ ਦੇ ਘਰ ਕਿਉਂ ਛਾਪਾ ਮਾਰਿਆ ED, ਆਤਿਸ਼ੀ ਨੂੰ ਗੁੱਸਾ ਆਇਆ ਅਤੇ ਮੋਦੀ ਦੀ ਡਿਗਰੀ ਨਾਲ ਜੋੜਿਆਦਿੱਲੀ ਤੋਂ ਪੰਜਾਬ ਤੱਕ ਮੀਂਹ ਨੇ ਮਚਾਈ ਤਬਾਹੀ, ਜਾਣੋ 26 ਅਗਸਤ ਨੂੰ ਕਿੱਥੇ-ਕਿੱਥੇ ਸਕੂਲ-ਕਾਲਜ ਬੰਦ ਰਹਿਣਗੇਦਿੱਲੀ ਤੋਂ ਪੰਜਾਬ ਤੱਕ ਮੀਂਹ ਨੇ ਮਚਾਈ ਤਬਾਹੀ, ਜਾਣੋ 26 ਅਗਸਤ ਨੂੰ ਕਿੱਥੇ-ਕਿੱਥੇ ਸਕੂਲ-ਕਾਲਜ ਬੰਦ ਰਹਿਣਗੇ27 ਅਗਸਤ ਤੋਂ ਭਾਰਤ 'ਤੇ 25% ਵਾਧੂ ਟੈਰਿਫ ਲਗਾਇਆ ਜਾਵੇਗਾ, ਟਰੰਪ ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟਿਸ

ਚੰਡੀਗੜ੍ਹ / ਮੋਹਾਲੀ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਪ੍ਰਣ

May 23, 2025 08:36 PM
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਪ੍ਰਣ



ਡੇਰਾਬਸੀ ਦੇ ਹਲਕਾ ਲਾਲੜੂ ਅਧੀਨ ਆਉਂਦੇ ਪਿੰਡ ਹਮਾਯੂੰਪੁਰ, ਹੰਡੇਸਰਾ ਅਤੇ ਖੇਲ੍ਹਣ ਵਿੱਚ ਨਸ਼ਾ ਮੁਕਤੀ ਯਾਤਰਾ ਅਧੀਨ ਕੀਤਾ ਜਾਗਰੂਕ

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਮਈ, 2025

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਦੇਣ ਲਈ ਅੱਗੇ ਆ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਹਮਾਯੂੰਪੁਰ, ਹੰਡੇਸਰਾ ਅਤੇ ਖੇਲ੍ਹਣ ਵਿਖੇ ਨਸ਼ਾ ਮੁਕਤੀ ਯਾਤਰਾ ਦਰਮਿਆਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਰੰਧਾਵਾ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜ੍ਹੇ ਵੀ ਕਰ ਰਹੀ ਹੈ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।
ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਸਮੂਹ ਹਾਜ਼ਰ ਇਕੱਠ ਨੇ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਲਿਆ। ਉਹਨਾਂ ਕਿਹਾ ਕਿ ਨਸ਼ਾ ਸਾਡੀ ਨੌਜਵਾਨ ਪੀੜੀ ਨੂੰ ਘੁਣ ਵਾਂਗ ਖਾ ਕੇ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਸੀ ਪਰ ਪੰਜਾਬ ਸਰਕਾਰ ਨੇ ਨਸ਼ੇ ਤੇ ਨਸ਼ਾ ਤਸਕਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਨਸ਼ਾ ਤਸਕਰੀ ਦਾ ਕੰਮ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ।
ਉਹਨਾਂ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਨਸ਼ਾ ਇੱਕ ਕੋਹੜ ਹੈ ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਅਕਸਰ ਹੀ ਗਲਤ ਜਾਣਕਾਰੀ ਅਤੇ ਕੁਝ ਪਲਾਂ ਦੀ ਐਸ਼ਪ੍ਰਸਤੀ ਕਾਰਣ ਨੌਜਵਾਨ ਇਸ ਗਲਤ ਲਾਈਨ ਦਾ ਸ਼ਿਕਾਰ ਹੋ ਜਾਂਦੇ ਹਨ ਪਰ ਹੁਣ ਪਿੰਡ ਪੱਧਰ ਤੇ ਡਿਫੈਂਸ ਕਮੇਟੀਆਂ ਨੂੰ ਵੀ ਜਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਗਾਈਡ ਕਰਨ ਅਤੇ ਖੇਡ ਗਰਾਊਂਡਾਂ ਨਾਲ ਜੋੜ ਕੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ। ਪੰਜਾਬ ਵਿੱਚ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਯਤਨਸ਼ੀਲ ਰਹਿ ਰਹੀ ਹੈ।
ਇਸ ਮੌਕੇ ਪਿੰਡਾਂ ਦੇ ਪੰਚ ਸਰਪੰਚ ਅਤੇ ਹੋਰ ਮੋਹਤਬਰ ਪਿੰਡ ਵਾਸੀ ਹਾਜ਼ਰ ਸਨ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਚੰਡੀਗੜ੍ਹ ਪ੍ਰਸ਼ਾਸਨ ਨੇ ਲਾਗੂ ਕੀਤਾ ESMA : Chandigarh : PGI ਵਿਖੇ 6 ਮਹੀਨਿਆਂ ਲਈ ਹੜਤਾਲ 'ਤੇ ਪਾਬੰਦੀ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਚੋਣ ਵਿੱਚ ਵੱਡਾ ਬਦਲਾਅ, ਲੋਕ ਹੱਥ ਚੁੱਕ ਕੇ ਕਰਨਗੇ ਵੋਟ, ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ ਵਿੱਚ ਕਾਂਸਟੇਬਲ ਨੇ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰ

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ BBMB ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਆਪ ਆਗੂ ਦੇ ਪੁੱਤਰ ਦੀ ਹੋਈ ਮੌਤ

 
 
 
 
Subscribe