Sunday, June 15, 2025
 
BREAKING NEWS
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਖ਼ਤ ਗਰਮੀ ਦਾ ਅਲਰਟ ਜਾਰੀ

ਸਿਆਸੀ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

May 24, 2025 05:06 PM

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ

ਜਦੋਂ ਪੰਜਾਬ ਨੇ ਅੱਤਵਾਦ ਖਿਲਾਫ਼ ਲੜਾਈ ਲੜੀ ਤਾਂ ਖਰਚਾ ਅਦਾ ਕੀਤਾ, ਜਦੋਂ ਪੰਜਾਬ ਨੇ ਆਪਣੇ ਹੱਕ ਮੰਗੇ ਤਾਂ ਸਜ਼ਾ ਦਿੱਤੀ-ਮੁੱਖ ਮੰਤਰੀ  

ਸੈਨਿਕ ਹੋਵੇ ਜਾਂ ਕਿਸਾਨ, ਪੰਜਾਬ ਨੂੰ ਹਮੇਸ਼ਾ ਕੀਮਤ ਤਾਰਨੀ ਪਈ ਪਰ ਸਾਡੇ ਨਾਲ ਬੇਇਨਸਾਫੀ ਲਈ ਕੋਈ ਅਦਾਇਗੀ ਨਹੀਂ ਕਰਾਂਗੇ-ਭਗਵੰਤ ਸਿੰਘ ਮਾਨ
 
ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ ਨੂੰ ਚੁਣੌਤੀ- ਜੇਕਰ ਤੁਸੀਂ ਹੁਣ ਨਾ ਬੋਲੇ ਤਾਂ ਤਹਾਨੂੰ ਪੰਜਾਬ ਦੇ ਪਾਣੀਆਂ ’ਤੇ ਗੱਦਾਰੀ ਲਈ ਯਾਦ ਰੱਖਿਆ ਜਾਵੇਗਾ

ਸੰਗਰੂਰ, 22 ਮਈ:

ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਕੇਂਦਰੀ ਬਲਾਂ ਦੀ ਤਾਇਨਾਤੀ ਦੇ ਖਰਚੇ ਵਜੋਂ ਸੂਬਾ ਧੇਲਾ ਵੀ ਨਹੀਂ ਦੇਵੇਗਾ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਕ ਗੱਲ ਪੱਲੇ ਬੰਨ੍ਹ ਲੈਣੀ ਚਾਹੀਦੀ ਹੈ ਕਿ ਨਾ ਤਾਂ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵਾਧੂ ਪਾਣੀ ਹੈ ਅਤੇ ਨਾ ਹੀ ਧੱਕੇ ਨਾਲ ਤਾਇਨਾਤ ਕੀਤੀ ਜਾ ਰਹੀ ਸੀ.ਆਈ.ਐਸ.ਐਫ. ਲਈ ਕੇਂਦਰ ਗ੍ਰਹਿ ਮੰਤਰਾਲੇ ਨੂੰ ਦੇਣ ਲਈ ਕੋਈ ਪੈਸਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਰਕਮ ਕਦੇ ਵੀ ਅਦਾ ਨਹੀਂ ਕਰੇਗੀ ਕਿਉਂਕਿ ਕੇਂਦਰ ਸਰਕਾਰ ਡੈਮ 'ਤੇ ਕੇਂਦਰੀ ਬਲਾਂ ਨੂੰ ਤਾਇਨਾਤ ਕਰਕੇ ਸੂਬੇ ਦੇ ਪਾਣੀ ਨੂੰ ਚੋਰੀ ਕਰਨ ਦਾ ਨੀਅਤ ਨਾਲ ਇਹ ਘਟੀਆ ਚਾਲ ਖੇਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਅਨਾਜ ਅਤੇ ਹੋਰ ਵਸਤਾਂ ਲਈ ਤਾਂ ਪੰਜਾਬ ਦੀ ਲੋੜ ਹੈ ਪਰ ਦੂਜੇ ਪਾਸੇ ਉਹ ਇਸ ਘਿਨਾਉਣੀ ਕਾਰਵਾਈ ਰਾਹੀਂ ਸੂਬੇ ਦੇ ਪਾਣੀਆਂ ਨੂੰ ਖੋਹਣ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਪ੍ਰਤੀ ਉਸ ਦੇ ਵੱਡੇ ਯੋਗਦਾਨ ਲਈ ਕੋਈ ਵਿਸ਼ੇਸ਼ ਪੈਕੇਜ ਦੇਣ ਦੀ ਬਜਾਏ ਭਾਜਪਾ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਆਉਂਦੇ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਦੇ ਸਾਹਮਣੇ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਅਜਿਹੀਆਂ ਘਟੀਆ ਚਾਲਾਂ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੇ ਸਖ਼ਤ ਵਿਰੁੱਧ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਕਦੇ ਵੋਟ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਇਹ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਭਾਵੇਂ ਪੰਜਾਬ ਭਾਰਤੀ ਫੌਜ ਵਿੱਚ ਦੇਸ਼ ਸੇਵਾ ਕਰਨ ਦੇ ਨਾਲ-ਨਾਲ ਕੌਮੀ ਅਨਾਜ ਪੂਲ ਵਿੱਚ ਵੱਡਾ ਯੋਗਦਾਨ ਪਾਉਣ ਵਿੱਚ ਦੇਸ਼ ਦੀ ਅਗਵਾਈ ਕਰਦਾ ਹੈ ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਹਮੇਸ਼ਾ ਸੂਬੇ ਨੂੰ ਨਜ਼ਰਅੰਦਾਜ਼ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਸੋਚ ਦੀ ਧਾਰਨੀ ਹੋ ਚੁੱਕੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦਾ ਵੱਸ ਚੱਲੇ ਤਾਂ ਉਹ ਰਾਸ਼ਟਰੀ ਗੀਤ ਵਿੱਚੋਂ ਪੰਜਾਬ ਦਾ ਨਾਮ ਵੀ ਹਟਾ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾਈ ਬਣੇ ਪੰਜਾਬ ਦੇ ‘ਕਾਂਗਰਸੀ ਆਗੂਆਂ’ ਨੂੰ ਇਸ ਮੁੱਦੇ 'ਤੇ ਚੁੱਪ ਨਹੀਂ ਰਹਿਣਾ ਚਾਹੀਦਾ ਅਤੇ ਭਗਵਾਂ ਪਾਰਟੀ ਦੀ ਇਸ ਪੰਜਾਬ ਵਿਰੋਧੀ ਸੋਚ 'ਤੇ ਉਨ੍ਹਾਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸੰਘੀ ਢਾਂਚੇ ਜਾਂ ਸੰਵਿਧਾਨ ਦਾ ਸਤਿਕਾਰ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਬਦਕਿਸਮਤੀ ਦੀ ਗੱਲ ਹੈ ਕਿ ਕੇਂਦਰ ਨੇ ਹਰੇਕ ਸੰਵਿਧਾਨਕ ਸੰਸਥਾ ਨੂੰ ਕਮਜ਼ੋਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਮਹੂਰੀ ਤੌਰ 'ਤੇ ਚੁਣੀਆਂ ਗਈਆਂ ਸਰਕਾਰਾਂ ਦੇ ਕੰਮਕਾਜ ਨੂੰ ਰੋਕਣ ਲਈ ਰਾਜਪਾਲਾਂ ਨੂੰ ਵਰਤਿਆ ਜਾ ਰਿਹਾ ਹੈ, ਜੋ ਕਿ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾਂ ਪਾਰਟੀ ਦੇ ਅਜਿਹੇ ਦਮਨਕਾਰੀ ਅਤੇ ਤਾਨਾਸ਼ਾਹੀ ਕਦਮਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਤਾਂ ਜੋ ਸੂਬੇ ਦੇ ਹਿੱਤਾਂ ਦੀ ਹਰ ਤਰ੍ਹਾਂ ਨਾਲ ਰਾਖੀ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਕੇਂਦਰ ਦੇ ਹੱਥਾਂ ਦੀ ਕਠਪੁਤਲੀ ਹੈ, ਜੋ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡਦਾ ਅਤੇ ਗ੍ਰਹਿ ਮੰਤਰਾਲੇ ਦਾ ਨਵਾਂ ਪ੍ਰਬੰਧ ਵੀ ਏਸੇ ਸਾਜ਼ਿਸ਼ ਦਾ ਹੀ ਹਿੱਸਾ ਹੈ। ਉਨ੍ਹਾਂ ਨੇ ਵਿਸਥਾਰ ਵਿੱਚ ਦੱਸਿਆ ਕਿ ਭਾਖੜਾ ਡੈਮ 'ਤੇ ਸੀ.ਆਈ.ਐਸ.ਐਫ. ਦੇ 296 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ ਜਿਸ 'ਤੇ ਸੂਬੇ ਨੂੰ 8.58 ਕਰੋੜ ਰੁਪਏ ਦਾ ਖਰਚਾ ਦੇਣਾ ਪਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਪੁਲਿਸ ਪਹਿਲਾਂ ਹੀ ਡੈਮ ਦੀ ਸੁਰੱਖਿਆ ਨੂੰ ਮੁਫਤ ਵਿੱਚ ਯਕੀਨੀ ਬਣਾ ਰਹੀ ਹੈ ਤਾਂ ਅਸੀਂ ਇਹ ਪੈਸਾ ਬੀ.ਬੀ.ਐਮ.ਬੀ. ਨੂੰ ਕਿਉਂ ਦੇਈਏ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਇਹ ਕਦਮ ਬੀ.ਬੀ.ਐਮ.ਬੀ. ਅਤੇ ਭਾਜਪਾ ਵੱਲੋਂ ਸੀ.ਆਈ.ਐਸ.ਐਫ. ਤਾਇਨਾਤ ਕਰਕੇ ਸੂਬੇ ਦੇ ਪਾਣੀਆਂ ‘ਤੇ ਡਾਕਾ ਮਾਰਨ ਦਾ ਨਾਪਾਕ ਮਨਸੂਬਾ ਹੈ। ਉਨ੍ਹਾਂ ਕਿਹਾ ਕਿ ਖੁਦ ਨੂੰ ਪਾਣੀਆਂ ਦੇ ਰਾਖੇ ਦੱਸਣ ਵਾਲੇ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਸਿੰਘ ਬਾਦਲ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਰਗੇ ਭਾਜਪਾਈ ਬਣੇ ‘ਕਾਂਗਰਸੀ ਆਗੂਆਂ’ ਨੂੰ ਇਸ ਬਾਰੇ ਆਪਣਾ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਫ ਸ਼ਬਦਾਂ ਵਿੱਚ ਕਿਹਾ ਕਿ ਇਹ ਭਾਜਪਾ ਅਤੇ ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਉੱਤੇ ਪੰਜਾਬ ਦੇ ਹਿੱਸੇ ਨੂੰ ਘਟਾਉਣ ਦੀ ਸੌੜੀ ਚਾਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੀ ਕਰਜ਼ਾ ਹੱਦ ਘਟਾ ਦਿੱਤੀ ਹੈ, ਆਰ.ਡੀ.ਐਫ. ਦੇ ਫੰਡ ਰੋਕੇ ਹੋਏ ਹਨ ਅਤੇ ਹੁਣ ਇਕ ਹੋਰ ਪੰਜਾਬ ਵਿਰੋਧੀ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੀ.ਆਈ.ਐਸ.ਐਫ. ਦੀ ਤਾਇਨਾਤੀ ਤਰਕਹੀਣ ਅਤੇ ਮਨਮਾਨੀ ਵਾਲਾ ਕਦਮ ਹੈ ਕਿਉਂਕਿ ਇਸ ਨਾਲ ਸਰਕਾਰੀ ਖਜ਼ਾਨੇ 'ਤੇ ਵਾਧੂ ਬੋਝ ਪਵੇਗਾ। ਪੰਜਾਬ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ 'ਤੇ ਵਰ੍ਹਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਗੈਰ-ਭਾਜਪਾ ਵਾਲੇ ਸੂਬਿਆਂ ਨਾਲ ਪੱਖਪਾਤ ਅਤੇ ਵਿਤਕਰਾ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਰਲ, ਪੱਛਮੀ ਬੰਗਾਲ, ਤਾਮਿਲਨਾਡੂ ਅਤੇ ਪੰਜਾਬ ਵਰਗੇ ਸੂਬਿਆਂ ਨੂੰ ਆਪਣੇ ਹੱਕੀ ਫੰਡ ਪ੍ਰਾਪਤ ਕਰਨ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਲਈ ਮਜਬੂਰ ਹੋਣਾ ਪਿਆ ਹੈ।
ਬੀ.ਬੀ.ਐਮ.ਬੀ. ਨੂੰ ਚਿੱਟਾ ਹਾਥੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਜੂਦਾ ਰੂਪ ਵਿੱਚ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਅਸਵੀਕਾਰਨਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਨੇ ਭਾਜਪਾ ਦੇ ਦਬਾਅ ਹੇਠ ਕਾਹਲੀ ਨਾਲ ਮੀਟਿੰਗਾਂ ਬੁਲਾ ਕੇ ਆਪਣੇ ਹੀ ਸੰਵਿਧਾਨ ਦੀ ਉਲੰਘਣਾ ਕੀਤੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕ ਭਾਜਪਾ ਸਰਕਾਰ ਅਤੇ ਬੀ.ਬੀ.ਐਮ.ਬੀ. ਵੱਲੋਂ ਸੂਬੇ ਦੇ ਪਾਣੀਆਂ ‘ਤੇ ਡਾਕਾ ਮਾਰਨ ਦੀ ਸ਼ਾਜਿਸ਼ ਵਿਰੁੱਧ ਉੱਠ ਖੜ੍ਹੇ ਹੋਏ ਹਨ, ਜਿਸ ਕਾਰਨ ਪਾਣੀ ਦੀ ਚੋਰੀ ਰੋਕੀ ਗਈ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਮੌਜੂਦਾ ਗੰਭੀਰ ਹਾਲਾਤਾਂ ਵਿੱਚ ਜਦੋਂ ਪਾਣੀ ਦਾ ਪੱਧਰ ਤੇਜ਼ੀ ਨਾਲ ਘੱਟ ਰਿਹਾ ਹੈ ਅਤੇ ਪਾਣੀ ਦੇ ਸਰੋਤ ਸੁੱਕ ਰਹੇ ਹਨ, ਇਸ ਲਈ ਪਾਣੀ ਦੇ ਹਰ ਸਮਝੌਤੇ ਦੀ ਹਰੇਕ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਦੇ ਕੋਟੇ ਮੁਤਾਬਕ ਪਾਣੀ ਦੀ ਅਲਾਟਮੈਂਟ ਕੱਲ੍ਹ ਤੋਂ ਸ਼ੁਰੂ ਕਰ ਦਿੱਤਾ ਗਈ ਹੈ ਪਰ ਅਲਾਟਮੈਂਟ ਤੋਂ ਵੱਧ ਪਾਣੀ ਦੀ ਇੱਕ ਵੀ ਬੂੰਦ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੋਣ ਕਰਕੇ ਅੱਤਵਾਦ ਅਤੇ ਨਸ਼ਿਆਂ ਵਿਰੁੱਧ ਲੜਾਈ ਲੜ ਰਿਹਾ ਹੈ ਪਰ ਬਦਕਿਸਮਤੀ ਨਾਲ ਸਾਨੂੰ ਇਸ ਲਈ ਭਾਰੀ ਫੀਸ ਅਦਾ ਕਰਨ ਲਈ ਕਿਹਾ ਜਾਂਦਾ ਹੈ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਦੀਨਾਨਗਰ (ਪਠਾਨਕੋਟ) ਵਿੱਚ ਹੋਏ ਅੱਤਵਾਦੀ ਹਮਲੇ ਉਪਰੰਤ ਭਾਰਤ ਸਰਕਾਰ ਨੇ ਹਮਲੇ ਦੌਰਾਨ ਅਰਧ ਸੈਨਿਕ ਬਲ ਭੇਜਣ ਲਈ ਸੂਬੇ ਤੋਂ 7.5 ਕਰੋੜ ਰੁਪਏ ਦੀ ਮੰਗ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਅਤੇ ਤਰਕਹੀਣ ਹੈ ਕਿਉਂਕਿ ਜਿਸ ਸੂਬੇ ਦੇ ਸਭ ਤੋਂ ਵੱਧ ਜਵਾਨ ਹਥਿਆਰਬੰਦ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੁੰਦੇ ਹਨ, ਉਸ ਨੂੰ ਇਹ ਫੀਸਾਂ ਅਦਾ ਕਰਨੀਆਂ ਪੈਂਦੀਆਂ ਹਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

राणा गुरजीत सिंह ने बोलगार्ड-III कपास बीज समय पर जारी करने की मांग की

 
 
 
 
Subscribe