Sunday, May 25, 2025
 
BREAKING NEWS
ਐਮਪੀ: ਸਮੂਹਿਕ ਬਲਾਤਕਾਰ ਤੋਂ ਬਾਅਦ ਔਰਤ ਦੀ ਮੌਤ, ਬੱਚੇਦਾਨੀ ਬਾਹਰ ਸੀਪਾਕਿਸਤਾਨ ਦੇ ਕਰਾਚੀ ਹਾਈਵੇਅ 'ਤੇ ਫੌਜ ਦੇ ਕਾਫਲੇ 'ਤੇ ਹਮਲਾ, 32 ਜਵਾਨ ਹਲਾਕ बरनाला पुलिस ने बालियां छीनने के आरोप में दो आरोपियों को किया गिरफ्तार ਲੁਧਿਆਣਾ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਇਸ਼ਤਿਹਾਰ ’ਚ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਸਿੱਖ ਭਾਵਨਾਵਾਂ ਨਾਲ ਖਿਲਵਾੜ- ਐਡਵੋਕੇਟ ਧਾਮੀ ਪਾਕਿਸਤਾਨ ਦੇ ਪੰਜਾਬ ਵਿੱਚ ਭਾਰੀ ਮੀਂਹ ਨੇ ਮਚਾਇਆ ਕਹਿਰ, 13 ਮੌਤਾਂ – ਸਰਕਾਰ ਨੇ ਜਾਰੀ ਕੀਤਾ ਅਲਰਟਪੰਜਾਬੀ ਬੋਲੀ ਦਾ ਦੱਖਣ ‘ਚ ਹੋਵੇਗਾ ਪਸਾਰਾ: ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ 5 ਦਿਨਾਂ ਸੱਭਿਆਚਾਰਕ ਵਟਾਂਦਰੇ ਦੌਰਾਨ ਸਿੱਖਣਗੇ ਪੰਜਾਬੀ ਭਾਸ਼ਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਮਈ 2025)ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann ਫਾਜਿਲਕਾ ਪੁਲਿਸ ਦਾ ਨਸ਼ਾ ਤਸਕਰੀ ਤੇ ਵੱਡਾ ਐਕਸ਼ਨ

ਪੰਜਾਬ

ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਇਸ਼ਤਿਹਾਰ ’ਚ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਸਿੱਖ ਭਾਵਨਾਵਾਂ ਨਾਲ ਖਿਲਵਾੜ- ਐਡਵੋਕੇਟ ਧਾਮੀ

May 25, 2025 08:51 AM

ਅੰਮ੍ਰਿਤਸਰ, 25 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਬਾਰੇ ਸੁਝਾਅ ਲੈਣ ਲਈ ਜਾਰੀ ਕੀਤੇ ਗਏ ਇਸ਼ਤਿਹਾਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਰਤੀ ਗਈ ਤਸਵੀਰ ਨੂੰ ਕੰਪਿਊਟਰ ਤਕਨੀਕ ਨਾਲ ਵਿਗਾੜਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੀ ਇਹ ਹਰਕਤ ਸਿੱਖ ਭਾਵਨਾਵਾਂ ਨਾਲ ਵੱਡਾ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਕੋਈ ਵੀ ਤਸਵੀਰ ਛਾਪਣ ਤੋਂ ਪਹਿਲਾਂ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਜ਼ਰੂਰ ਕਰਨਾ ਚਾਹੀਦਾ ਸੀ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਸਿੱਖਾਂ ਦੀ ਆਸਥਾ ਦਾ ਕੇਂਦਰ ਹੈ ਅਤੇ ਵਿਸ਼ਵ ਭਰ ਦੇ ਸਿੱਖ ਆਪਣੇ ਮਨਾਂ ਅੰਦਰ ਇਸ ਪਾਵਨ ਅਸਥਾਨ ਦੇ ਸਰੂਪ ਨੂੰ ਵਸਾ ਕੇ ਰੱਖਦੇ ਹਨ। ਇਸ ਦੀ ਏਆਈ ਤਕਨੀਕ ਨਾਲ ਬਣਾਈ ਗਈ ਗਲਤ ਤਸਵੀਰ ਵਿਚ ਨਾ ਸਿਰਫ਼ ਸਿੱਖਾਂ ਦੀ ਸ਼ਰਧਾ ਅਤੇ ਆਸਥਾ ਨਾਲ ਹੀ ਖਿਲਵਾੜ ਕੀਤਾ ਗਿਆ ਹੈ, ਬਲਕਿ ਸਿੱਖਾਂ ਦੀ ਆਤਮਾ ਵਿਚ ਵੱਸੇ ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀ ਆਭਾ ਨੂੰ ਵੀ ਖੰਡਤ ਕਰਨ ਦੀ ਵੀ ਕੋਝੀ ਹਰਕਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੇ ਇਸ ਜੀਵਨ ਦੇਣ ਵਾਲੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਇੰਟਰਨੈੱਟ ਉੱਤੇ ਸੈਂਕੜੇ ਤਸਵੀਰਾਂ ਮਿਲਣ ਦੇ ਬਾਵਜੂਦ ਵੀ ਕੰਪਿਊਟਰ ਦੁਆਰਾ ਛੇੜਛਾੜ ਕਰਕੇ ਇਸ ਨੂੰ ਵਿਗਾੜਨ ਦੀ ਹਰਕਤ ਬੇਹੱਦ ਦੁਖਦਾਈ ਹੈ, ਜਿਸ ਬਾਰੇ ਸਰਕਾਰ ਸਪੱਸ਼ਟ ਕਰੇ ਅਤੇ ਤੁਰੰਤ ਮੁਆਫ਼ੀ ਮੰਗੇ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼ਤਾਬਦੀਆਂ ਦੇ ਸਮਾਗਮ ਮਨਾਉਣੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਹੀ ਜ਼ੁੰਮੇਵਾਰੀ ਹੈ, ਜਦਕਿ ਸਰਕਾਰ ਦਾ ਫ਼ਰਜ਼ ਗੁਰੂ ਸਾਹਿਬ ਨਾਲ ਸਬੰਧਤ ਸ਼ਹਿਰਾਂ ਦੇ ਵਿਕਾਸ ਕਾਰਜ ਕਰਨੇ, ਸੜਕੀ ਢਾਂਚਾ ਵਿਕਸਤ ਕਰਨਾ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰਕੇ ਢੁੱਕਵੀਆਂ ਯਾਦਗਾਰਾਂ ਸਥਾਪਤ ਕਰਨਾ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

बरनाला पुलिस ने बालियां छीनने के आरोप में दो आरोपियों को किया गिरफ्तार

ਲੁਧਿਆਣਾ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ

ਪੰਜਾਬੀ ਬੋਲੀ ਦਾ ਦੱਖਣ ‘ਚ ਹੋਵੇਗਾ ਪਸਾਰਾ: ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ 5 ਦਿਨਾਂ ਸੱਭਿਆਚਾਰਕ ਵਟਾਂਦਰੇ ਦੌਰਾਨ ਸਿੱਖਣਗੇ ਪੰਜਾਬੀ ਭਾਸ਼ਾ

ਫਾਜਿਲਕਾ ਪੁਲਿਸ ਦਾ ਨਸ਼ਾ ਤਸਕਰੀ ਤੇ ਵੱਡਾ ਐਕਸ਼ਨ

ਨਸ਼ਾ ਮੁਕਤੀ ਯਾਤਰਾ ਤਹਿਤ ਮੋਹਰ ਸਿੰਘ ਵਾਲਾ (ਧਰਮੂ ਵਾਲਾ) ਵਿਖੇ ਕੀਤਾ ਗਿਆ ਸਮਾਗਮ ਦਾ ਆਯੋਜਨ

मोटरसाइकिल सवार दो युवकों ने एक बुजुर्ग महिला की बालियां छीन लीं

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਜ਼ਿਲ੍ਹੇ ਦੇ 10 ਹੋਰ ਸਰਕਾਰੀ ਸਕੂਲਾਂ ਦੀ 1.27 ਕਰੋੜ ਦੇ ਵਿਕਾਸ ਕਾਰਜਾਂ ਨਾਲ ਬਦਲੀ ਨੁਹਾਰ

ਪੰਜਾਬ ਵਿੱਚ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ, ਅੱਜ ਮੀਂਹ ਪੈਣ ਦੀ ਸੰਭਾਵਨਾ

ਪਟਿਆਲਾ ਜ਼ਿਲ੍ਹੇ 'ਚ ਕਿਰਤੀਆਂ ਦੇ ਈ-ਸ਼੍ਰਮ ਕਾਰਡ ਬਣਾਉਣ ਲਈ ਕੈਂਪਾਂ ਦੀ ਸ਼ੁਰੂਆਤ-ਡਾ. ਪ੍ਰੀਤੀ ਯਾਦਵ

‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

 
 
 
 
Subscribe