Friday, August 01, 2025
 

ਪੰਜਾਬ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ

June 04, 2025 09:56 AM

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ
ਛੋਟੇ ਵਪਾਰੀਆਂ ਦੇ ਹੱਕ ਵਿਚ ਆ ਸਕਦੈ ਫ਼ੈਸਲਾ

ਚੰਡੀਗੜ੍ਹ, 4 ਜੂਨ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਮੁੱਖ ਮੰਤਰੀ ਨਿਵਾਸ 'ਤੇ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਲਗਾਤਾਰ ਤੀਜੇ ਦਿਨ ਹੋ ਰਹੀ ਹੈ। ਅੱਜ ਦੀ ਮੀਟਿੰਗ ਵਿੱਚ ਸਰਕਾਰ ਛੋਟੇ ਵਪਾਰੀਆਂ ਲਈ ਵੱਡਾ ਐਲਾਨ ਕਰ ਸਕਦੀ ਹੈ, ਜਿਸ ਤਹਿਤ ਉਨ੍ਹਾਂ ਨੂੰ ਟੈਕਸ ਜਾਂ ਹੋਰ ਸਰਕਾਰੀ ਭੁਗਤਾਨਾਂ ਵਿੱਚ ਛੋਟ ਮਿਲ ਸਕਦੀ ਹੈ। ਸਰਕਾਰ ਵੱਲੋਂ ਇਸ ਸੰਬੰਧੀ ਤਿਆਰੀਆਂ ਕਰ ਲਈਆਂ ਗਈਆਂ ਹਨ।

ਇਸ ਤੋਂ ਪਹਿਲਾਂ, 2 ਜੂਨ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ ਸੀ। 3 ਜੂਨ ਨੂੰ, ਲਗਭਗ 4800 ਐਸਸੀ ਪਰਿਵਾਰਾਂ ਦੇ 6800 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਸੀ।
ਮੀਟਿੰਗ ਵਿੱਚ ਲੁਧਿਆਣਾ ਪੱਛਮੀ ਚੋਣਾਂ (19 ਜੂਨ) ਲਈ ਰਣਨੀਤੀ ਵੀ ਬਣਾਈ ਜਾ ਸਕਦੀ ਹੈ, ਜੋ ਸਰਕਾਰ ਲਈ ਮਹੱਤਵਪੂਰਨ ਹਨ, ਕਿਉਂਕਿ ਇਨ੍ਹਾਂ ਤੋਂ ਬਾਅਦ 2027 ਦੀਆਂ ਵਿਧਾਨ ਸਭਾ ਚੋਣਾਂ ਆਉਣੀਆਂ ਹਨ।

 

Have something to say? Post your comment

 
 
 
 
 
Subscribe