Friday, August 01, 2025
 

ਪੰਜਾਬ

“ਯੁੱਧ ਨਸ਼ਿਆਂ ਦੇ ਵਿਰੁੱਧ” ਪੁਲਿਸ ਤੇ ਪਬਲਿਕ ਦੀ ਅਹਿਮ ਮੀਟਿੰਗ, ਜਲਦੀ ਹੱਲ ਹੋਣਗੀਆਂ ਮੁੱਖ ਸਮੱਸਿਆਵਾਂ

June 07, 2025 07:22 PM

“ਯੁੱਧ ਨਸ਼ਿਆਂ ਦੇ ਵਿਰੁੱਧ” ਪੁਲਿਸ ਤੇ ਪਬਲਿਕ ਦੀ ਅਹਿਮ ਮੀਟਿੰਗ, ਜਲਦੀ ਹੱਲ ਹੋਣਗੀਆਂ ਮੁੱਖ ਸਮੱਸਿਆਵਾਂ

ਸ੍ਰੀ ਫ਼ਤਹਿਗੜ੍ਹ ਸਾਹਿਬ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ ਕੀਤਾ ਹੈ। ਨਸ਼ਿਆਂ ਅਤੇ ਨਸ਼ਾ ਤਸਕਰੀ ਵਿਰੁੱਧ ਮਾਨ ਸਰਕਾਰ ਹੁਣ ਪੂਰੀ ਤਰ੍ਹਾਂ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ।  ਪਿਛਲੇ ਕਈ ਦਿਨਾਂ ਤੋਂ ਪੂਰੇ ਪੰਜਾਬ ‘ਚ ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੰਤਰੀ ਸਮੇਤ ਸਾਰੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਮੁੱਖ ਮੰਤਰੀ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ |

ਪੰਜਾਬ ਸਰਕਾਰ ਦੇ ਸਲੋਗਨ “ਯੁੱਧ ਨਸ਼ਿਆਂ ਦੇ ਵਿਰੁੱਧ” ਅਧੀਨ ਬਡਾਲੀ ਆਲਾ ਸਿੰਘ ਵਿਖੇ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਮੀਟਿੰਗ ਦੀ ਅਗਵਾਈ ਡੀ.ਐੱਸ.ਪੀ ਬੱਸੀ ਪਠਾਣਾ ਰਾਜ ਕੁਮਾਰ ਸ਼ਰਮਾ ਤੇ ਐੱਸ.ਐੱਚ.ਓ ਬਡਾਲੀ ਸ਼ਿਵਦੀਪ ਸਿੰਘ ਬਰਾੜ ਨੇ ਕੀਤੀ।

ਡੀ.ਐੱਸ.ਪੀ ਬੱਸੀ ਪਠਾਣਾ ਤੇ ਐੱਸ.ਐੱਚ.ਓ ਬਡਾਲੀ ਨੇ ਗੱਲਬਾਤ ਦੌਰਾਨ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਜਦੋਂ ਕਿ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੀਲਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਤੇ ਨਸ਼ਾ ਪੀੜਤਾਂ ਦੇ ਪੁਨਰਵਾਸ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਮੀਟਿੰਗ ਵਿੱਚ 25 ਪਿੰਡਾਂ ਦੇ ਸਰੰਪਚ ਮੌਜੂਦ ਰਹੇ, ਜਿੰਨਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ।

 

Have something to say? Post your comment

 
 
 
 
 
Subscribe