Monday, July 07, 2025
 

ਹਿਮਾਚਲ

ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਭਿਆਨਕ ਸੜਕ ਹਾਦਸਾ

July 06, 2025 07:10 PM

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਕ ਕਾਰ ਰਸਤੇ 'ਚੋਂ ਫਿਸਲ ਕੇ ਖੱਡ 'ਚ ਡਿੱਗ ਪਈ, ਜਿਸ ਕਾਰਨ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 1 ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ।

ਦੁਰਘਟਨਾ ਦੀ ਜਾਣਕਾਰੀ ਮਿਲਦੇ ਹੀ ਰਾਹਤ ਟੀਮ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤਾ। ਜ਼ਖਮੀ ਵਿਅਕਤੀ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲੀਸ ਵੱਲੋਂ ਹਾਦਸੇ ਦੀ ਜਾਂਚ ਜਾਰੀ ਹੈ।

 

Have something to say? Post your comment

Subscribe