Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਪਾਕਿਸਤਾਨੀ ਫ਼ੌਜੀਆਂ ਦੀ ਗੋਲੀਬਾਰੀ ਵਿਚ ਜਵਾਨ ਸ਼ਹੀਦ, ਦੋ ਜ਼ਖ਼ਮੀ

June 14, 2020 09:34 PM

ਜੰਮੂ : ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਲਾਗੇ ਪਾਕਿਸਤਾਨੀ ਫ਼ੌਜੀਆਂ ਦੀ ਗੋਲੀਬਾਰੀ ਵਿਚ ਫ਼ੌਜ ਦਾ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦਸਿਆ ਕਿ ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ ਵਿਚ ਇਸ ਮਹੀਨੇ ਅਗਲੀਆਂ ਚੌਕੀਆਂ ਅਤੇ ਪਿੰਡਾਂ 'ਤੇ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਵਿਚ ਭਾਰਤ ਦਾ ਤੀਜਾ ਜਵਾਨ ਸ਼ਹੀਦ ਹੋਇਆ ਹੈ। ਰਖਿਆ ਬੁਲਾਰੇ ਨੇ ਦਸਿਆ, 'ਪਾਕਿਸਤਾਨੀ ਫ਼ੌਜ ਨੇ ਸਨਿਚਰਵਾਰ ਰਾਤ ਨੂੰ ਪੁੰਛ ਸੈਕਟਰ ਵਿਚ ਕੰਟਰੋਲ ਰੇਖਾ 'ਤੇ ਬਿਨਾਂ ਉਕਸਾਵੇ ਗੋਲਬੰਦੀ ਦੀ ਉਲੰਘਣਾ ਕੀਤੀ। ਸਾਡੀ ਫ਼ੋਰਸ ਨੇ ਦੁਸ਼ਮਣ ਦੀ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿਤਾ ਅਤੇ ਇਸ ਦੌਰਾਨ ਸਿਪਾਹੀ ਲੁੰਗਬੁਈ ਅਬੋਨਮੇਈ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਬਾਅਦ ਵਿਚ ਉਸ ਨੇ ਦਮ ਤੋੜ ਦਿਤਾ।' ਉਨ੍ਹਾਂ ਕਿਹਾ ਕਿ ਸਿਪਾਹੀ ਅਬੋਨਮੇਈ ਬਹਾਦਰ ਅਤੇ ਸਮਰਪਿਤ ਜਵਾਨ ਸੀ। ਇਸੇ ਦੌਰਾਨ ਪਾਕਿਸਤਾਨੀ ਫ਼ੌਜ ਨੇ ਜੰਮੂ ਕਸ਼ਮੀਰ ਦੇ ਰਾਮਪੁਰ ਸੈਕਟਰ ਵਿਚ ਕੰਟਰੋਲ ਰੇਖਾ ਲਾਗੇ ਮੋਰਟਾਰ ਦੇ ਗੋਲੇ ਸੁੱਟ ਕੇ ਗੋਲੀਬੰਦੀ ਦੀ ਉਲੰਘਣਾ ਕੀਤੀ ਜਿਸ ਦਾ ਭਾਰਤੀ ਫ਼ੌਜ ਨੇ ਕਰਾਰਾ ਜਵਾਬ ਦਿਤਾ। ਅਧਿਕਾਰੀਆਂ ਨੇ ਦਸਿਆ ਕਿ ਗੋਲਬਾਰੀ ਵਿਚ ਦੋ ਹੋਰ ਜਵਾਨ ਸਿਪਾਹੀ ਲੀਨਖੋਥੀਨ ਸੇਂਗਹੋਨ ਅਤੇ ਸਿਪਾਹੀ ਤਾਂਗਸੋਇਕ ਕਿਆਨਿਯੁੰਗਰ ਵੀ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਜਹਾਜ਼ ਰਾਹੀਂ ਊਧਮਪੁਰ ਵਿਚ ਫ਼ੌਜੀ ਹਸਪਤਾਲ ਵਿਚ ਲਿਜਾਇਆ ਗਿਆ। ਉਨ੍ਹਾਂ ਦਸਿਆ ਕਿ ਸਰਹੱਦ ਪਾਰ ਤੋਂ ਪਾਕਿਸਤਾਨ ਨੇ ਸਨਿਚਰਵਾਰ ਨੂੰ ਰਾਤ ਭਰ ਸ਼ਾਹਪੁਰ ਕੇਰਨੀ ਸੈਕਟਰ ਵਿਚ ਗੋਲੀਬਾਰੀ ਕੀਤੀ ਜਿਸ ਵਿਚ ਤਿੰਨ ਭਾਰਤੀ ਜਵਾਨ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਫ਼ੌਰੀ ਹਸਪਤਾਲ ਲਿਜਾਇਆ ਗਿਆ ਜਿਥੇ ਇਕ ਜਵਾਨ ਨੇ ਦਮ ਤੋੜ ਦਿਤਾ। ਇਸ ਤੋਂ ਪਹਿਲਾਂ, ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ ਵਿਚ ਚਾਰ ਜੂਨ ਨੂੰ ਪਾਕਿਸਤਾਨ ਦੀ ਗੋਲੀਬਾਰੀ ਵਿਚ ਹਵਲਦਾਰ ਪੀ ਮਾਥਿਯਾਝਗਨ ਸ਼ਹੀਦ ਹੋ ਗਿਆ ਸੀ। ਇਸੇ ਜ਼ਿਲ੍ਹੇ ਵਿਚ 10 ਜੂਨ ਨੂੰ ਵੀ ਇਸੇ ਤਰ੍ਹਾਂ ਦੀ ਘਟਨਾ ਵਿਚ ਨਾਇਕ ਗੁਰਚਰਨ ਸਿੰਘ ਸ਼ਹੀਦ ਹੋ ਗਿਆ ਸੀ।

 

Have something to say? Post your comment

 
 
 
 
 
Subscribe