Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਫ਼ਿਲਮੀ

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦਾ ਖੁਲਾਸਾ, ਪੂਰਾ ਦੇਸ਼ ਹੈਰਾਨ

June 15, 2020 09:34 AM

ਨਵੀਂ ਦਿੱਲੀ :  ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਆਤਮ ਹੱਤਿਆ ਦੀ ਖਬਰ ਨਾਲ ਪੂਰਾ ਦੇਸ਼ ਹੈਰਾਨ ਹੈ। ਉਨ੍ਹਾਂ  ਦੇ ਕਰੀਬੀ ਅਤੇ ਉਨ੍ਹਾਂ ਦੇ ਚਾਹੁਣ ਵਾਲੇ ਇਸ ਦਾ ਹੁਣ ਤੱਕ ਯਕੀਨ ਨਹੀਂ ਕਰ ਪਾ ਰਹੇ ਕਿ ਸੁਸ਼ਾਂਤ ਨੇ ਆਤਮ ਹੱਤਿਆ ਕਰ ਲਈ ਹੈ।

ਉਨ੍ਹਾਂ ਦੇ ਪਿਤਾ ਆਪਣੇ ਪੁੱਤਰ ਦੀ ਮੌਤ ਦੀ ਖ਼ਬਰ ਨਾਲ ਸਦਮੇ 'ਚ ਹੈ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਮੁੰਬਈ 'ਚ ਕੀਤਾ ਜਾ ਸਕਦਾ ਹੈ। ਇਸੇ ਦੌਰਾਨ ਸੁਸ਼ਾਂਤ ਸਿੰਘ ਰਾਜਪੂਤ ਦੀ ਪੋਸਟਮਾਰਟਮ ਰਿਪੋਰਟ ਵੀ ਸਾਹਮਣੇ ਆ ਚੁੱਕੀ ਹੈ। 
ਹੁਣ ਜਦੋਂ ਉਹ ਸਾਡੇ ਵਿਚ ਨਹੀਂ ਰਹੇ, ਤਾਂ ਉਨ੍ਹਾਂ ਬਾਰੇ ਤਰ੍ਹਾਂ ਤਰ੍ਹਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਖ਼ਬਰਾਂ ਮੁਤਾਬਕ ਉਹ ਪਿਛਲੇ ਛੇ ਮਹੀਨੇ ਤੋਂ ਡਿਪਰੈਂਸ਼ਨ ਵਿਚ ਸਨ। ਉਹ ਇਸ ਤਰ੍ਹਾਂ ਖੁਦਕੁਸ਼ੀ ਕਰ ਸਕਦਾ ਹੈ, ਇਸ ਬਾਰੇ ਤਾਂ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੋਣਾ। ਸੁਸ਼ਾਂਤ ਦਾ ਜਨਮ 21 ਜਨਵਰੀ, 1986 ਨੂੰ ਬਿਹਾਰ ਦੇ ਛੋਟੇ ਜਿਹੇ ਪਿੰਡ ਮਲਡੀਹਾ 'ਚ ਹੋਇਆ ਸੀ।
ਇਸ ਛੋਟੇ ਜਿਹੇ ਪਿੰਡ ਤੋਂ ਨਿੱਕਲ ਕੇ ਬਾਲੀਵੁੱਡ ਦਾ ਸਫ਼ਰ ਕਰਨਾ ਸੁਸ਼ਾਂਤ ਲਈ ਵੱਡੀ ਕਾਮਯਾਬੀ ਸੀ। ਮੀਡੀਆ 'ਚ ਆ ਰਹੀਆਂ ਖ਼ਬਰਾਂ ਮੁਤਾਬਕ ਉਸ ਦੇ ਦੋਸਤ ਦਰਵਾਜ਼ਾ ਤੋੜ ਕੇ ਅੰਦਰ ਪਹੁੰਚੇ ਜਿਥੇ ਸੁਸ਼ਾਂਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਸੁਸ਼ਾਂਤ ਦੀ ਪੋਸਟਮਾਰਟਮ ਰਿਪੋਰਟ ਮੁਤਾਬਕ ਆਤਮ ਹੱਤਿਆ ਦੀ ਪੁਸ਼ਟੀ ਹੋਈ ਹੈ। 
ਰਿਪੋਰਟ 'ਚ ਸਾਫ਼ ਹੋ ਚੁੱਕਾ ਹੈ ਕਿ ਸੁਸ਼ਾਂਤ ਨੇ ਆਤਮ ਹੱਤਿਆ ਕੀਤੀ ਹੈ। ਹਾਲਾਂਕਿ ਸੁਸ਼ਾਂਤ ਦੇ ਮਾਮੇ ਨੇ ਮੌਤ 'ਚ ਨਿਆਂਇਕ ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਨੂੰ ਸੁਸ਼ਾਂਤ ਦੀ ਹੱਤਿਆ ਦਾ ਸ਼ੱਕ ਹੈ ਪਰ ਹੁਣ ਪੋਸਟਮਾਰਟਮ ਰਿਪੋਰਟ ਦੇ ਸਾਹਮਣੇ ਆਉਣ ਤੋਂ ਬਾਅਦ ਆਤਮ ਹੱਤਿਆ ਦੀ ਪੁਸ਼ਟੀ ਹੋਈ ਹੈ।  ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਜ਼ਿੰਦਾਦਿਲ ਇਨਸਾਨ ਮੰਨੇ ਜਾਂਦੇ ਸਨ। 

 

Readers' Comments

Onkar Singh 6/15/2020 12:42:18 PM

👀👀

Have something to say? Post your comment

Subscribe