Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਬਿਹਾਰ ਦੇ ਗਯਾ 'ਚ ਵਾਪਰਿਆ ਦਰਦਨਾਕ ਹਾਦਸਾ, 7 ਲੋਕਾਂ ਦੀ ਮੌਤ

June 15, 2020 09:44 PM

ਗਯਾ : ਬਿਹਾਰ ਦੇ ਗਯਾ ਵਿਚ ਅੱਜ ਇਕ ਦਰਦਨਾਕ ਹਾਦਸਾ ਵਾਪਰ ਗਿਆ। ਗਯਾ ਜ਼ਿਲ੍ਹੇ ਦੇ ਜੀ. ਟੀ. ਰੋਡ 'ਤੇ ਸਥਿਤ ਆਸਮ ਥਾਣਾ ਖੇਤਰ ਦੇ ਵਿਸ਼ੂਨਪੁਰ ਪਿੰਡ ਕੋਲ ਸੋਮਵਾਰ ਦੀ ਸਵੇਰ ਨੂੰ ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਲੋਕ ਜ਼ਖ਼ਮੀ ਹੋਏ ਹਨ।

ਜਾਣਕਾਰੀ ਮੁਤਾਬਕ ਸੋਮਵਾਰ ਦੀ ਸਵੇਰ ਨੂੰ ਜੀ. ਟੀ. ਰੋਡ 'ਤੇ ਟਰੱਕ ਨੇ 2 ਟੈਂਪੂਆਂ ਨੂੰ ਟੱਕਰ ਮਾਰ ਦਿਤੀ। ਟੱਕਰ ਇੰਨੀ ਭਿਆਨਕ ਸੀ ਕਿ ਟੈਂਪੂਆਂ ਦੇ ਪਰਖੱਚੇ ਉਡ ਗਏ। ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋਈ ਹੈ ਅਤੇ 12 ਲੋਕ ਜ਼ਖ਼ਮੀ ਹਨ, ਜਿਨ੍ਹਾਂ 'ਚੋਂ ਦੋ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਗਯਾ ਜ਼ਿਲ੍ਹੇ ਦੇ ਆਸਮ ਥਾਣਾ ਖੇਤਰ ਦੇ ਰੇਗਨੀਆ ਪਿੰਡ ਦੇ ਟੋਲਾ ਖੈਰਾ ਦੇ ਰਹਿਣ ਵਾਲੇ ਮੋਹਨ ਰਿਕੀਯਾਸ਼ਨ ਦੀਆਂ ਧੀਆਂ ਤਿਲਕ ਚੜ੍ਹਾ ਕੇ ਔਰੰਗਾਬਾਦ ਜ਼ਿਲ੍ਹੇ ਦੇ ਦੇਵ ਇਲਾਕੇ ਤੋਂ ਅਪਣੇ ਪਿੰਡ ਦੋ ਟੈਂਪੂਆਂ 'ਚ ਸਵਾਰ ਹੋ ਕੇ ਪਰਤ ਰਹੇ ਸਨ।
ਇਸ ਦਰਮਿਆਨ ਆਸਮ ਥਾਣਾ ਖੇਤਰ 'ਚ ਜੀ. ਟੀ. ਰੋਡ ਸਥਿਤ ਵਿਸ਼ੂਨਪੁਰ ਪਿੰਡ ਕੋਲ ਇਕ ਟਰੱਕ ਨੇ ਦੋ ਟੈਂਪੂਆਂ ਨੂੰ ਟੱਕਰ ਮਾਰ ਦਿਤੀ। ਇਸ ਭਿਆਨਕ ਹਾਦਸੇ ਵਿਚ ਘਟਨਾ ਵਾਲੀ ਥਾਂ 'ਤੇ 7 ਲੋਕਾਂ ਦੀ ਮੌਤ ਹੋ ਗਈ। ਜਦਕਿ ਜ਼ਖ਼ਮੀ ਲੋਕਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। 

 

Have something to say? Post your comment

 
 
 
 
 
Subscribe