Thursday, July 30, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਹਿਮਾਚਲ

ਕਾਰ ਖੱਡ 'ਚ ਡਿੱਗਣ ਨਾਲ 3 ਮੌਤਾਂ

June 18, 2020 10:13 PM

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ 'ਚ ਵੀਰਵਾਰ ਨੂੰ ਇਕ ਬੋਲੈਰੋ ਕੈਂਪਰ ਖੱਡ 'ਚ ਡਿੱਗਣ ਨਾਲ 2 ਔਰਤਾਂ ਸਮੇਤ 3 ਲੋਕਾਂ ਦੀ ਮੌਤ ਹੋ ਗਈ ਤੇ 2 ਹੋਰ ਜ਼ਖਮੀ ਦੱਸੇ ਜਾ ਰਹੇ ਹਨ । ਹਾਦਸੇ ਸਮੇਂ ਕਾਰ 'ਚ 5 ਲੋਕ ਸਵਾਰ ਸਨ। ਇਹ ਵਾਹਨ ਸਾਂਗਲਾ ਤੋਂ ਜਿਊਰੀ ਜਾ ਰਹੇ ਸਨ। ਪੁਲਿਸ ਨੇ ਦੱਸਿਆ ਕਿ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ ਅਤੇ ਸਥਾਨਕ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ । ਇਹ ਹਾਦਸਾ ਕਿੰਨੌਰ ਜ਼ਿਲ੍ਹੇ ਦੇ ਨਿਗੁਲਸਰੀ 'ਚ ਰਾਸ਼ਟਰੀ ਰਾਜਮਾਰਗ 5 'ਤੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦਿਆ ਹੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਕੀਤੀ । ਪੁਲਿਸ ਨੇ ਮ੍ਰਿਤਕਾਂ ਦੀ ਪਛਾਣ ਸੂਰਜ ਕ੍ਰਿਸ਼ਨਾ, ਸੁਰਜੀਤ ਸਿੰਘ ਅਤੇ ਸ਼ੰਕੁਤਲਾ ਬੋਨਿਗ ਸਰਿੰਗ (ਸਾਂਗਲਾ) ਵਜੋਂ ਕੀਤੀ ਹੈ । ਘਟਨਾ ਦੀ ਸੂਚਨਾ ਮਿਲਦੇ ਹੀ ਨੇੜਲੇ ਪਿੰਡ ਅਤੇ ਪੁਲਿਸ ਦਲ ਹਾਦਸੇ ਵਾਲੀ ਜਗ੍ਹਾ ਪਹੁੰਚੇ । ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ  ਨੂੰ ਡੂੰਘੀ ਖੱਡ 'ਚੋਂ ਕੱਢਿਆ ਗਿਆ ਅਤੇ ਪੀਐੱਚਸੀ ਭਾਵਾਨਗਰ 'ਚ ਸ਼ੁਰੂਆਤੀ ਇਲਾਜ ਤੋਂ ਬਾਅਦ ਰਾਮਪੁਰ ਰੈਫਰ ਕੀਤਾ ਗਿਆ । ਜ਼ਿਲ੍ਹਾ ਡਿਪਟੀ ਕਮਿਸ਼ਨਰ ਗੋਪਾਲ ਸ਼ਰਮਾ ਨੇ ਇਸ ਦੀ ਪੁਸ਼ਟੀ ਕੀਤੀ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ।

 
 

Have something to say? Post your comment

Subscribe