Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਫ਼ਿਲਮੀ

ਹੁਣ ਹੋਵੇਗਾ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ, ਪਣੇਗੀ ਸੁਸਸ਼ਾਂਤ ਦੀ ਮੌਤ ‘ਤੇ ਤੇ ਫਿਲਮ

June 19, 2020 11:36 AM

ਨਵੀਂ ਦਿੱਲੀ: ਬਾਲੀਵੁੱਡ ਦੇ ਨੌਜਵਾਨ ਅਦਾਕਾਰ ਸੁਸ਼ਾਂਤ ਸਿੰਘ ਦੀ ਮੌਤ ਤੋਂ ਬਾਅਦ ਹਰ ਕਿਸੇ ਦੇ ਮਨ ਵਿਚ ਕਈ ਸਵਾਲ ਹਨ। ਸੁਸ਼ਾਂਤ ਸਿੰਘ ਦੀ ਮੌਤ ਤੋਂ ਬਾਅਦ ਬਾਲੀਵੁੱਡ ਜਗਤ ਨੂੰ ਵੱਡਾ ਘਾਟਾ ਪਿਆ ਹੈ। ਉਹਨਾਂ ਦੀ ਮੌਤ ਤੋਂ 4 ਦਿਨ ਬਾਅਦ ਹੀ ਉਹਨਾਂ ਦੀ ਜ਼ਿੰਦਗੀ ‘ਤੇ ਫਿਲਮ ਬਣਾਉਣ ਦਾ ਐਲ਼ਾਨ ਕੀਤਾ ਗਿਆ ਹੈ। ਫਿਲਹਾਲ ਹਰ ਕੋਈ ਇਹ ਜਾਣਨਾ ਚਾਹ ਰਿਹਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਇਹ ਕਦਮ ਕਿਉਂ ਚੁੱਕਿਆ। 

ਪੁਲਿਸ ਉਹਨਾਂ ਦੀ ਮੌਤ ਦੀ ਸੱਚਾਈ ਜਾਣਨ ਕਈ ਕਈ ਲੋਕਾਂ ਕੋਲੋਂ ਪੁੱਛਗਿੱਛ ਵੀ ਕਰ ਰਹੀ ਹੈ। ਇਸ ਦੇ ਚਲਦਿਆਂ ਪਿਛਲੇ ਤਿੰਨ ਦਹਾਕੇ ਤੋਂ ਇਕ ਮਿਊਜ਼ਿਕ ਕੰਪਨੀ ਚਲਾਉਣ ਵਾਲੇ ਵਿਅਕਤੀ ਵਿਜੇ ਸ਼ੇਖਰ ਗੁਪਤਾ ਨੇ ਸੁਸ਼ਾਂਤ ਦੇ ਜੀਵਨ ‘ਤੇ ਅਧਾਰਤ ਇਕ ਫਿਲਮ ਬਣਾਉਣ ਦਾ ਫੈਸਲਾ ਕੀਤਾ ਹੈ, ਉਹਨਾਂ ਨੇ ਫਿਲਮ ਦਾ ਨਾਂਅ ਵੀ ਰੱਖ ਲਿਆ ਹੈ ਅਤੇ ਜਲਦ ਹੀ ਇਸ ਦੀ ਸ਼ੂਟਿੰਗ ਪੂਰੀ ਕਰ ਕੇ ਇਸ ਨੂੰ ਰਿਲੀਜ਼ ਕਰਨ ਦੀ ਪਲਾਨਿੰਗ ਵੀ ਕਰ ਲਈ ਹੈ। ਇਸ ਫਿਲਮ ਦਾ ਨਾਮ ‘ਸੁਸਾਇਡ ਔਰ ਮਰਡਰ?’ ਹੋਵੇਗਾ। ਇਸ ਨੂੰ ਲੈ ਕੇ ਵਿਜੇ ਸ਼ੇਖਰ ਗੁਪਤਾ ਨੇ ਇਕ ਨਿਊਜ਼ ਚੈਨਲ ਨਾਲ ਫੋਨ ‘ਤੇ ਖਾਸ ਗੱਲਬਾਤ ਕੀਤੀ।
  ਉਹਨਾਂ ਦੱਸਿਆ ਕਿ ਇਹ ਫਿਲਮ ਸੁਸ਼ਾਂਤ ਸਿੰਘ ਦੀ ਜ਼ਿੰਦਗੀ ‘ਤੇ ਅਧਾਰਿਤ ਨਹੀਂ ਹੈ, ਬਲਕਿ ਉਹਨਾਂ ਦੀ ਖੁਦਕੁਸ਼ੀ ਦੀ ਘਟਨਾ ਅਤੇ ਉਹਨਾਂ ਦੀਆਂ ਪਰੇਸ਼ਾਨੀਆਂ ਤੋਂ ਪ੍ਰੇਰਿਤ ਹੈ ਅਤੇ ਅਜਿਹੇ ਵਿਚ ਫਿਲਮ ਬਣਾਉਣ ਲਈ ਉਹਨਾਂ ਨੂੰ ਕਿਸੇ ਦੀ ਇਜਾਜ਼ਤ ਲੈਣ ਦੀ ਲੋੜ ਨਹੀਂ ਹੈ। ਉਹਨਾਂ ਦੱਸਿਆ ਕਿ ਇਹ ਫਿਲਮ ਸੁਸ਼ਾਂਤ ਦੇ ਬਹਾਨੇ ਫਿਲਮ ਜਗਤ ਤੋਂ ਆਉਣ ਵਾਲੇ ਕਈ ਲੋਕਾਂ ਦੀਆਂ ਕਹਾਣੀਆਂ ਬਿਆਨ ਕਰੇਗੀ,  ਜੋ ਕੁਝ ਬਣਨ ਦਾ ਸਪਨਾ ਲੈ ਕੇ ਬਾਲੀਵੁੱਡ ਵਿਚ ਆਉਂਦੇ ਹਨ ਪਰ ਇੰਡਸਟਰੀ ਵਿਚ ਲੋਕਾਂ ਦੀ ਮੋਨੋਪੋਲੀ ਅਤੇ ਨੈਪੋਟਿਜ਼ਮ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਫਿਲਮ ਦੀ ਸ਼ੂਟਿੰਗ 15 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ ਫਿਲਮ ਨੂੰ ਸਤੰਬਰ ਮਹੀਨੇ ਵਿਚ ਰਿਲੀਜ਼ ਕਰਨ ਦੀ ਤਿਆਰੀ ਹੈ। 

 

Have something to say? Post your comment

Subscribe