Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਕਾਰੋਬਾਰ

ਰਿਲਾਇੰਸ ਇੰਡਸਟਰੀਜ਼ ਕਰਜ਼ਾ ਮੁਕਤ ਕੰਪਨੀ ਬਣੀ

June 20, 2020 09:19 AM

ਨਵੀਂ ਦਿੱਲੀ : ਮੁਕੇਸ਼ ਅੰਬਾਨੀ ਦੀ ਰਿਲਾਇੰਸ ਇੰਡਸਟਰੀਜ਼ ਹੁਣ ਕਰਜ਼ਾ ਮੁਕਤ ਕੰਪਨੀ ਬਣ ਗਈ ਹੈ।  ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਰਾਈਟਸ ਇਸ਼ੂ ਅਤੇ ਗਲੋਬਲ ਨਿਵੇਸ਼ਕਾਂ ਤੋਂ ਰੀਕਾਰਡ 1.69 ਲੱਖ ਕਰੋੜ ਰੁਪਏ ਇਕੱਠੇ ਕਰਨ ਤੋਂ ਬਾਅਦ ਕੰਪਨੀ ਦਾ ਸ਼ੁਧ ਕਰਜ਼ਾ ਜ਼ੀਰੋ ਤੇ ਆ ਗਿਆ ਹੈ। ਮੁਕੇਸ਼ ਅੰਬਾਨੀ ਨੇ ਕਿਹਾ, ਮੈਂ ਕੰਪਨੀ ਦੇ ਹਿੱਸੇਦਾਰਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ। ਰਿਲਾਇੰਸ ਦਾ ਸ਼ੁਧ ਕਰਜ਼ਾ 31 ਮਾਰਚ 2021 ਦੇ ਨਿਰਧਾਰਤ ਸਮੇਂ ਤੋਂ ਬਹੁਤ ਪਹਿਲਾਂ ਸਿਫ਼ਰ ਹੋ ਗਿਆ ਹੈ। ਮੁਕੇਸ਼ ਅੰਬਾਨੀ ਨੇ ਕਿਹਾ ਕਿ ਪਿਛਲੇ 58 ਦਿਨਾਂ ਵਿਚ ਰਿਲਾਇੰਸ ਇੰਡਸਟਰੀਜ਼ ਨੇ ਗਲੋਬਲ ਨਿਵੇਸ਼ਕਾਂ ਤੋਂ 1.15 ਲੱਖ ਕਰੋੜ ਰੁਪਏ ਇਕੱਠੇ ਕੀਤੇ ਹਨ। ਕੰਪਨੀ ਨੇ ਅਪਣੇ ਜੀਉ ਪਲੇਟਫ਼ਾਰਮਸ ਲਿਮਟਿਡ ਵਿਚ ਹਿੱਸੇਦਾਰੀ ਵੇਚ ਕੇ ਇਹ ਰਕਮ ਇਕੱਠੀ ਕੀਤੀ ਹੈ। ਇਸ ਨਾਲ ਹੀ ਰਿਲਾਇੰਸ ਇੰਡਸਟਰੀਜ਼ ਨੇ ਰਾਈਟਸ ਇਸ਼ੂ ਜਾਰੀ ਕਰ ਕੇ 53, 124.20 ਕਰੋੜ ਰੁਪਏ ਇਕੱਠੇ ਕੀਤੇ ਹਨ। ਰਿਲਾਇੰਸ ਇੰਡਸਟਰੀਜ਼ ਵਲੋਂ ਜਾਰੀ ਬਿਆਨ ਅਨੁਸਾਰ ਪਿਛਲੇ ਸਾਲ ਈਂਧਣ ਦੇ ਕਾਰੋਬਾਰ ਵਿਚ 49 ਫ਼ੀ ਸਦੀ ਹਿੱਸੇਦਾਰੀ ਯੂਕੇ ਦੀ ਬੀਪੀ ਨੂੰ 7, 000 ਕਰੋੜ ਰੁਪਏ ਵਿਚ ਵੇਚਣ ਅਤੇ ਹੁਣੇ ਜਿਹੇ ਹਾਸਲ ਕੀਤੇ ਨਿਵੇਸ਼ ਨਾਲ ਕੰਪਨੀ ਨੇ ਕੁਲ 1.75 ਲੱਖ ਕਰੋੜ ਰੁਪਏ ਦੀ ਰਾਸ਼ੀ ਇਕੱਠੀ ਕੀਤੀ ਹੈ। ਜ਼ਿਕਰਯੋਗ ਹੈ ਕਿ 31 ਮਾਰਚ 2020 ਦੇ ਅੰਤ ਤਕ ਰਿਲਾਇੰਸ ਦੇ ਸਿਰ 1, 61, 035 ਕਰੋੜ ਰੁਪਏ ਦਾ ਕਰਜ਼ਾ ਸੀ। ਕੰਪਨੀ ਨੇ 31 ਮਾਰਚ 2021 ਤਕ ਇਸ ਨੂੰ ਖ਼ਤਮ ਕਰਨ ਦਾ ਟੀਚਾ ਰੱਖਿਆ ਸੀ। ਪਿਛਲੇ ਦਿਨਾਂ ਵਿਚ ਬਹੁਤ ਸਾਰੀਆਂ ਗਲੋਬਲ ਕੰਪਨੀਆਂ ਨੇ ਟੈਲੀਕਾਮ ਕੰਪਨੀ ਰਿਲਾਇੰਸ ਜੀਉ ਵਿਚ ਨਿਵੇਸ਼ ਕੀਤਾ ਹੈ। ਇਨ੍ਹਾਂ ਕੰਪਨੀਆਂ ਵਿਚ ਫੇਸਬੁੱਕ, ਸਿਲਵਰ ਲੇਕ, ਵਿਸਟਾ ਇਕੁਇਟੀ ਪਾਰਟਨਰਸ, ਜਨਰਲ ਅਟਲਾਂਟਿਕ, ਕੇਕੇਆਰ, ਮੁਬਾਡਲਾ, ਏਡੀਆਈਏ, ਟੀਪੀਜੀ, ਅਲ ਕੈਟਰਟਨ ਅਤੇ ਪੀਆਈਐਫ਼ ਸ਼ਾਮਲ ਹਨ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ

EPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨ

ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਉਛਾਲ

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ: 58% ਡੀਏ (DA) ਦਾ ਐਲਾਨ, ਜਾਣੋ ਕਦੋਂ ਮਿਲੇਗਾ ਲਾਭ

चमकेगा ‘रेवा’ का सितारा: 24 फरवरी से खुलेगा ₹3,800 मिलियन का आईपीओ

ਸੋਨਾ-ਚਾਂਦੀ ਲਾਈਵ ਅਪਡੇਟ: ਬਾਜ਼ਾਰ ਖੁੱਲ੍ਹਦੇ ਹੀ ਆਈ ਤੇਜ਼ੀ, ਜਾਣੋ ਅੱਜ ਦੇ ਤਾਜ਼ਾ ਭਾਅ

ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀ

ਸੋਨੇ ਅਤੇ ਚਾਂਦੀ ਦੇ ਭਾਅ (19 ਜਨਵਰੀ 2026)

ਸੋਨੇ ਦੀ ਕੀਮਤ ਅੱਜ (14 ਜਨਵਰੀ 2026): ਮਕਰ ਸੰਕ੍ਰਾਂਤੀ 'ਤੇ ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤਾਂ ਰਿਕਾਰਡ ਪੱਧਰ 'ਤੇ!

 
 
 
 
Subscribe