Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਚੀਨ ਵਿਰੁਧ ਹਰ ਹਾਲਤ ਵਿਚ ਤਿਆਰ ਬਰ ਤਿਆਰ ਹਾਂ : ਫ਼ੌਜ ਮੁਖੀ

June 20, 2020 09:09 PM

ਹੈਦਰਾਬਾਦ : ਹਵਾਈ ਫ਼ੌਜ ਮੁਖੀ ਏਅਰ ਚੀਫ਼ ਮਾਰਸ਼ਲ ਆਰ.ਕੇ.ਐਸ. ਭਦੌਰੀਆ ਨੇ ਸਨਿਚਰਵਾਰ ਨੂੰ ਇਥੇ ਕਿਹਾ ਕਿ ਹਵਾਈ ਫ਼ੌਜ ਅਸਲ ਸਰਹਦੀ ਰੇਖਾ 'ਤੇ ਸਥਿਤੀ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਹਲਾਤ ਦਾ ਅੰਦਾਜ਼ਾ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ੌਜ ਟੀਚਾ ਪੂਰਾ ਰਕਨ ਲਈ ਦ੍ਰਿੜ ਹੈ ਅਤੇ ਕਿਸੀ ਵੀ ਐਮਰਜੰਸੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਅਤੇ ਢੁਕਵੀਂ ਥਾਂ 'ਤੇ ਤੈਨਾਤ ਹੈ। ਇਥੇ ਡੁੰਡੀਗਲ ਵਿਚ ਹਵਾਈ ਫ਼ੌਜ ਅਕਾਦਮੀ (AAF) ਵਿਚ ਕੰਮਬਾਈਂਡ ਗ੍ਰੈਜੂਏਸ਼ਨ ਪ੍ਰੇਡ (CGP) ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਹਵਾਈ ਫ਼ੌਜ ਟੀਚਾ ਪੂਰਾ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਉਹ ਲਦਾਖ਼ ਦੀ ਗਲਵਾਨ ਘਾਟੀ ਵਿਚ ਸਾਡੇ ਸੂਰਵੀਰਾਂ ਦੇ ਬਲਿਦਾਨ ਨੂੰ ਕਦੇ ਅਜਾਈ ਨਹੀਂ ਜਾਣ ਦੇਵੇਗੀ।  ਉਨ੍ਹਾਂ ਕਿਹਾ, ''ਇਹ ਬਿਲਕੁਲ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ ਅਤੇ ਕਿਸੀ ਵੀ ਐਮਰਜੰਸੀ ਸਥਿਤੀ ਨਾਲ ਨਜਿੱਠਣ ਲਈ ਯੋਗ ਥਾਂ 'ਤੇ ਤੈਨਾਤ ਹਾਂ। ਉਨ੍ਹਾਂ ਕਿਹਾ ਕਿ ਦੇਸ਼ਭਰ ਵਿਚ ਭਾਰਤੀ ਹਵਾਈ ਫ਼ੌਜ ਦੇ ਅਡਿਆਂ 'ਤੇ ਉਹ ਸਾਰੇ ਜ਼ਰੂਰੀ ਕਦਮ ਚੁੱਕੇ ਗਏ ਹਨ ਜੋ ਸਥਿਤੀ ਨਾਲ ਨਜਿੱਠਣ ਲਈ ਜ਼ਰੂਰੀ ਹਨ।'' ਉਨ੍ਹਾਂ ਚੀਨੀ ਹਵਾਈ ਅਡਿਆਂ ਸਬੰਧੀ ਸਵਾਲ 'ਤੇ ਕਿਹਾ, ''ਅਸੀਂ ਜਾਣਦੇ ਹਾਂ ਉਨ੍ਹਾਂ ਦੇ (ਚੀਨੀ) ਅੱਡੇ ਕਿਥੇ ਹਨ। ਅਸੀਂ ਜਾਣਦੇ ਹਾਂ ਉਨ੍ਹਾਂ ਦੇ ਹਵਾਈ ਖੇਤਰ ਕਿਥੇ ਹਨ, ਉਨ੍ਹਾਂ ਦੀ ਤੈਨਾਤੀ ਕਿਥੇ ਹੈ, ਉਨ੍ਹਾਂ ਦੇ ਚਾਲੂ ਅੱਡੇ ਕਿਥੇ ਹਨ।''

 

Have something to say? Post your comment

 
 
 
 
 
Subscribe