Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਹਰਿਆਣਾ ਸਰਕਾਰ ਨੇ ਰੱਦ ਕੀਤੇ ਚੀਨੀ ਕੰਪਨੀਆਂ ਨੂੰ ਮਿਲੇ ਠੇਕੇ

June 21, 2020 09:32 AM

ਚੰਡੀਗੜ੍ਹ - ਭਾਰਤ-ਚੀਨ ਸਰਹੱਦ 'ਤੇ 20 ਭਾਰਤੀ ਜਵਾਨਾਂ ਦੀ ਸ਼ਹਾਦਤ ਤੋਂ ਬਾਅਦ ਚੀਨ ਪ੍ਰਤੀ ਦੇਸ਼ 'ਚ ਕਾਫੀ ਰੋਸ ਦੇਖਿਆ ਜਾ ਰਿਹਾ ਹੈ। ਉਥੇ ਹੀ ਦੇਸ਼ 'ਚ ਚੀਨੀ ਵਸਤਾਂ ਦੇ ਬਾਈਕਾਟ ਦੀ ਮੰਗ ਵੀ ਜ਼ੋਰ ਫੜ੍ਹ ਰਹੀ ਹੈ। ਇਸ 'ਚ ਹਰਿਆਣਾ ਸਰਕਾਰ ਨੇ ਚਾਇਨੀਜ਼ ਕੰਪਨੀਆਂ ਦੇ ਠੇਕੇ ਰੱਦ ਕਰਣ ਦਾ ਫੈਸਲਾ ਕੀਤਾ ਹੈ। ਹਰਿਆਣਾ 'ਚ ਚਾਇਨੀਜ਼ ਕੰਪਨੀਆਂ ਨੂੰ ਮਿਲੇ ਦੋ ਥਰਮਲ ਪਾਵਰ ਸਟੇਸ਼ਨਾਂ ਦੇ ਠੇਕਿਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਦਰਅਸਲ, ਯਮੁਨਾਨਗਰ ਅਤੇ ਹਿਸਾਰ ਥਰਮਲ ਪਲਾਂਟ ਲਈ ਬੀਡਿੰਗ ਹੋਈ ਸੀ। ਇਸ 'ਚ ਦੋ ਕੰਪਨੀਆਂ ਨੂੰ ਦੋ ਥਰਮਲ ਪਾਵਰ ਸਟੇਸ਼ਨ ਦੇ ਠੇਕੇ ਮਿਲੇ ਸਨ। ਦੋਨਾਂ ਹੀ ਕੰਪਨੀਆਂ ਚਾਇਨੀਜ਼ ਸਨ। ਇਸ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਇਨ੍ਹਾਂ ਠੇਕਿਆਂ ਨੂੰ ਰੱਦ ਕਰ ਦਿੱਤਾ ਹੈ। ਹਰਿਆਣਾ ਪਾਵਰ ਜਨਰੇਸ਼ਨ ਕਾਰਪੋਰੇਸ਼ਨ ਲਿਮਟਿਡ ਵੱਲੋਂ ਥਰਮਲ ਪਲਾਂਟ ਲਈ ਬੋਲੀ ਮੰਗੀ ਗਈ ਸੀ। ਉਥੇ ਹੀ ਹੁਣ ਐੱਨ.ਟੀ.ਪੀ.ਸੀ. ਦੀ ਤਰਜ 'ਤੇ ਭਾਰਤੀ ਕੰਪਨੀਆਂ ਨੂੰ ਇਨ੍ਹਾਂ ਠੇਕਿਆਂ ਲਈ ਪਹਿਲ ਮਿਲੇਗੀ। ਹਾਲਾਂਕਿ ਇਹ ਪਹਿਲਾ ਮਾਮਲਾ ਨਹੀਂ ਹੈ ਜਦੋਂ ਚੀਨੀ ਕੰਪਨੀਆਂ ਨੂੰ ਮਿਲੇ ਠੇਕਿਆਂ ਨੂੰ ਰੱਦ ਕੀਤਾ ਗਿਆ ਹੋਵੇ।

ਚੀਨ ਨੂੰ ਸਬਕ ਸਿਖਾਉਣ ਦੀ ਤਿਆਰੀ
ਲੱਦਾਖ ਦੇ ਗਲਵਾਨ ਘਾਟੀ 'ਚ ਚੀਨ ਦੀ ਕਰਤੂਤ ਤੋਂ ਬਾਅਦ ਭਾਰਤ ਹੁਣ ਉਸ ਨੂੰ ਸਬਕ ਸਿਖਾਉਣ 'ਚ ਲੱਗ ਗਿਆ ਹੈ। ਇਸ ਤੋਂ ਪਹਿਲਾਂ ਭਾਰਤੀ ਰੇਲਵੇ ਨੇ ਚੀਨੀ ਕੰਪਨੀ ਨਾਲ ਆਪਣਾ ਇੱਕ ਕਰਾਰ ਖਤਮ ਕਰ ਦਿੱਤਾ। ਭਾਰਤੀ ਰੇਲਵੇ ਨਾਲ 2016 'ਚ ਚੀਨੀ ਕੰਪਨੀ ਨਾਲ 471 ਕਰੋਡ਼ ਰੁਪਏ ਦਾ ਕਰਾਰ ਹੋਇਆ ਸੀ, ਜਿਸ 'ਚ ਉਸ ਨੂੰ 417 ਕਿਲੋਮੀਟਰ ਲੰਬੇ ਰੇਲ ਟ੍ਰੈਕ 'ਤੇ ਸਿਗਨਲ ਸਿਸਟਮ ਲਗਾਉਣਾ ਸੀ। ਉਥੇ ਹੀ ਸਰਕਾਰ ਨੇ ਬੀ.ਐੱਸ.ਐੱਨ.ਐੱਲ. ਅਤੇ ਐੱਮ.ਟੀ.ਐੱਨ.ਐੱਲ. ਸਮੇਤ ਟੈਲੀਕਾਮ ਕੰਪਨੀਆਂ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਚੀਨੀ ਸਮੱਗਰੀਆਂ ਦਾ ਇਸਤੇਮਾਲ ਘੱਟ ਤੋਂ ਘੱਟ ਕਰਣ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe