Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

ਪੁਰਾਣੀ ਭਾਰਤੀ ਰਵਾਇਤ 'ਯੋਗ' ਬੀਮਾਰੀ ਨੂੰ ਹਰਾਉਣ ਵਿਚ ਮਦਦਗਾਰ

June 21, 2020 10:35 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆਂ ਨੂੰ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਯੋਗ ਦੀ ਲੋੜ ਪਹਿਲਾਂ ਮੁਕਾਬਲੇ ਕਿਤੇ ਜ਼ਿਆਦਾ ਮਹਿਸੂਸ ਹੋ ਰਹੀ ਹੈ ਅਤੇ ਇਹ ਪੁਰਾਣੀ ਭਾਰਤੀ ਰਵਾਇਤ ਦੁਨੀਆਂ ਭਰ ਵਿਚ ਕਾਫ਼ੀ ਗਿਣਤੀ ਵਿਚ ਕੋਵਿਡ-19 ਰੋਗੀਆਂ ਨੂੰ ਇਸ ਬੀਮਾਰੀ ਨੂੰ ਹਰਾਉਣ ਵਿਚ ਮਦਦ ਕਰ ਰਹੀ ਹੈ। ਮੋਦੀ ਨੇ ਛੇਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅਪਣੇ ਸੁਨੇਹੇ ਵਿਚ ਕਿਹਾ ਕਿ ਕੋਵਿਡ-19 ਵਿਸ਼ੇਸ਼ ਰੂਪ ਵਿਚ ਸਾਡੇ ਸਾਹ ਤੰਤਰ 'ਤੇ ਹਮਲਾ ਕਰਦਾ ਹੈ ਅਤੇ ਸਾਹ ਤੰਤਰ 'ਪ੍ਰਾਣਾਯਾਮ' ਜਾਂ ਸਾਹ ਲੈਣ ਸਬੰਧੀ ਕਸਰਤ ਨਾਲ ਮਜ਼ਬੂਤ ਹੁੰਦਾ ਹੈ।  ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਛੇਵਾਂ ਅੰਤਰਰਾਸ਼ਟਰੀ ਯੋਗ ਦਿਵਸ ਦੇਸ਼ ਭਰ ਵਿਚ ਇਲੈਕਟ੍ਰਾਨਿਕ ਅਤੇ ਡਿਜੀਟਲ ਮੀਡੀਆ ਜ਼ਰੀਏ ਅਪਾਰ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਯੋਗ ਏਕਤਾ ਦੀ ਤਾਕਤ ਦੇ ਰੂਪ ਵਿਚ ਉਭਰਿਆ ਹੈ ਅਤੇ ਇਹ ਨਸਲ, ਰੰਗ, ਲਿੰਗ, ਸ਼ਰਧਾ ਅਤੇ ਕੌਮਾਂ ਦੇ ਆਧਾਰ 'ਤੇ ਭੇਦਭਾਵ ਨਹੀਂ ਕਰਦਾ। ਉਨ੍ਹਾਂ ਕਿਹਾ, 'ਯੋਗ ਸਿਹਤਮੰਦ ਘਰ ਦੀ ਸਾਡੀ ਚਾਹ ਵਧਾਉਂਦਾ ਹੈ। ਇਹ ਏਕਤਾ ਲਈ ਇਕ ਸ਼ਕਤੀ ਦੇ ਰੂਪ ਵਿਚ ਉਭਰਿਆ ਹੈ ਅਤੇ ਮਾਨਵਤਾ ਨੂੰ ਹੋਰ ਮਜ਼ਬੂਤ ਕਰਦਾ ਹੈ। ਇਹ ਭੇਦਭਾਵ ਨਹੀਂ ਕਰਦਾ। ਯੋਗ ਨੂੰ ਕੋਈ ਵੀ ਅਪਣਾ ਸਕਦਾ ਹੈ।' ਐਤਵਾਰ ਸਵੇਰੇ ਲਗਭਗ 15 ਮਿੰਟਾਂ ਦੇ ਅਪਣੇ ਭਾਸ਼ਨ ਵਿਚ ਮੋਦੀ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਦੁਨੀਆਂ ਹੁਣ ਪਹਿਲਾਂ ਤੋਂ ਕਿਤੇ ਜ਼ਿਆਦਾ ਯੋਗ ਦੀ ਲੋੜ ਨੂੰ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ, 'ਜੇ ਸਾਡੀ ਰੋਗ ਪ੍ਰਤੀਰੋਧਕ ਸਮਰੱਥਾ ਮਜ਼ਬੂਤ ਹੈ ਤਾਂ ਇਸ ਨਾਲ ਇਸ ਬੀਮਾਰੀ ਨੂੰ ਹਰਾਉਣ ਵਿਚ ਕਾਫ਼ੀ ਮਦਦ ਮਿਲਦੀ ਹੈ। ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਲਈ ਯੋਗ ਵਿਚ ਕਈ ਆਸਣ ਹਨ। ਇਹ ਆਸਣ ਸਰੀਰ ਦੀ ਤਾਕਤ ਨੂੰ ਵਧਾਉਂਦੇ ਹਨ ਅਤੇ ਮੈਟਾਬੋਲਿਜ਼ਮ ਨੂੰ ਵੀ ਮਜ਼ਬੂਤ ਕਰਦੇ ਹਨ।' ਪ੍ਰਾਣਾਯਾਮ ਦੇ ਲਾਭ ਦਸਦਿਆਂ ਮੋਦੀ ਨੇ ਕਿਹਾ ਕਿ ਇਹ ਬਹੁਤ ਹੀ ਪ੍ਰਭਾਵਸ਼ਾਲੀ ਹੁੰਦਾ ਹੈ ਅਤੇ ਇਹ ਕਈ ਤਰ੍ਹਾਂ ਦੇ ਹਨ ਜਿਨ੍ਹਾਂ ਵਿਚ ਕਈ ਆਸਣ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਯੋਗ ਨੂੰ ਅਪਣਾ ਸਕਦਾ ਹੈ ਅਤੇ ਇਸ ਲਈ ਥੋੜਾ ਸਮਾਂ ਅਤੇ ਥੋੜੀ ਥਾਂ ਚਾਹੀਦੀ ਹੈ।

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ ਸਰਕਾਰ ਦੀ ਖਾਲੀ ਸਰਕਾਰੀ ਇਮਾਰਤਾਂ ਨੂੰ ਵਿਦਿਆਰਥੀ ਹੋਸਟਲ 'ਚ ਬਦਲਣ ਦੀ ਯੋਜਨਾ

ਦਿੱਲੀ ਦੇ ਕਈ ਪੀਜੀ ਹੋਸਟਲਾਂ 'ਤੇ ਚੱਲੇਗਾ ਬੁਲਡੋਜ਼ਰ, ਪੰਜ ਜਾਇਦਾਦਾਂ ਨੂੰ ਕੀਤਾ ਸੀਲ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

 
 
 
 
Subscribe