ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦੇਹਾਂਤ
ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਇਲਾਜ ਅਧੀਨ ਸਨ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਹ ਜੰਮੂ-ਕਸ਼ਮੀਰ, ਗੋਆ ਅਤੇ ਮੇਘਾਲਿਆ ਵਰਗੇ ਰਾਜਾਂ ਵਿੱਚ ਰਾਜਪਾਲ ਵਜੋਂ ਸੇਵਾ ਨਿਭਾ ਚੁੱਕੇ ਹਨ।