10 ਅਗਸਤ ਤੱਕ ਭਰੇ ਜਾ ਸਕਣਗੇ ਜਵਾਹਰ ਨਵੋਦਿਆ ਵਿਦਿਆਲਿਆ ਗਿਆਰਵੀਂ ਜਮਾਤ ਦੇ ਆਨਲਾਈਨ ਫਾਰਮ
*ਵੱਧ ਤੋਂ ਵੱਧ ਯੋਗ ਬੱਚੇ ਲੈਣ ਮੌਕੇ ਦਾ ਲਾਹਾ - ਰਾਕੇਸ਼ ਕੁਮਾਰ ਮੀਣਾ
ਮੋਗਾ 5 ਅਗਸਤ:
ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਮੋਗਾ ਵਿਖੇ ਵਿਦਿਅਕ ਵਰ੍ਹੇ 2025-26 ਦੇ ਗਿਆਰਵੀਂ ਜਮਾਤ ਵਿੱਚ ਦਾਖਲੇ ਲਈ ਆਨਲਾਈਨ ਫਾਰਮ ਭਰਨ ਦੀ ਆਖਰੀ ਮਿਤੀ ਹੁਣ 10 ਅਗਸਤ 2025 ਕਰ ਦਿੱਤੀ ਗਈ ਹੈ। ਇਹ ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ ਤੇ ਭਰੇ ਜਾ ਰਹੇ ਹਨ।
ਇਹ ਜਾਣਕਾਰੀ ਜਵਾਹਰ ਨਵੋਦਿਆ ਵਿਦਿਆਲਿਆ ਦੇ ਸਕੂਲ ਮੁਖੀ ਰਾਕੇਸ਼ ਕੁਮਾਰ ਮੀਣਾ ਨੇ ਦਿੰਦਿਆ ਦੱਸਿਆ ਕਿ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਜਨਮ ਮਿਤੀ 1 ਜੂਨ 2008 ਤੋਂ 31 ਜੁਲਾਈ 2010 ਦੇ ਵਿਚਕਾਰ ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਗਿਆਰਵੀਂ ਜਮਾਤ 2025-26 ਵਰ੍ਹੇ ਵਿੱਚ ਪੜ੍ਹਦਾ ਹੋਣਾ ਚਾਹੀਦਾ ਹੈ। ਬਾਕੀ ਸਾਰੀਆਂ ਸ਼ਰਤਾਂ ਪਹਿਲਾਂ ਅਨੁਸਾਰ ਰਹਿਣਗੀਆਂ।
ਰਾਕੇਸ਼ ਕੁਮਾਰ ਮੀਣਾ ਨੇ ਯੋਗ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।