Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਪਟਰੌਲ-ਡੀਜ਼ਲ ਦੇ ਮੁੱਲ ਵਾਧੇ ਨੂੰ ਤੁਰੰਤ ਵਾਪਸ ਲਵੇ ਸਰਕਾਰ : ਰਾਹੁਲ

June 29, 2020 10:21 PM

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪਟਰੌਲ ਅਤੇ ਡੀਜ਼ਲ ਦੇ ਮੁੱਲ ਵਿਚ ਲਗਾਤਾਰ ਹੋ ਰਹੇ ਵਾਧੇ ਸਬੰਧੀ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਦੇਸ਼ ਦੇ ਗ਼ਰੀਬਾਂ, ਮਜ਼ਦੂਰਾਂ ਅਤੇ ਮੱਧ ਵਰਗ ਨੂੰ ਰਾਹਤ ਦੇਣ ਲਈ ਪਟਰੌਲ ਉਤਪਾਦਾਂ ਦੇ ਮੁੱਲ ਵਿਚ ਵਾਧਾ ਤੁਰੰਤ  ਵਾਪਸ ਲਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ, ਬੇਰੁਜ਼ਗਾਰੀ ਅਤੇ ਆਰਥਕ ਤੁਫ਼ਾਨ ਦੇ ਇਸ ਦੌਰ ਵਿਚ ਪਟਰੌਲ ਤੇ ਡੀਜ਼ਲ ਦੇ ਮੁੱਲ ਵਿਚ ਵਾਧਾ ਕਰ ਕੇ ਸਰਕਾਰ ਆਮ ਲੋਕਾਂ 'ਤੇ ਸਿੱਧੀ ਸੱਟ ਮਾਰ ਰਹੀ ਹੈ। ਗਾਂਧੀ ਨੇ ਤੇਲ ਕੀਮਤਾਂ 'ਚ ਵਾਧੇ ਵਿਰੁਧ ਕਾਂਗਰਸ ਵਲੋਂ ਸੋਸ਼ਲ ਮੀਡੀਆ 'ਤੇ ਚਲਾਏ ਗਏ 'ਸਵੀਪ ਅਪ ਅਗੇਂਸਟ ਫ਼ਯੂਲ ਹਾਈਕ' (ਪਟਰੌਲ-ਡੀਜ਼ਲ ਦੇ ਮੁੱਲ ਵਿਚ ਵਾਧੇ ਵਿਰੁਧ ਆਵਾਜ਼ ਬੁਲੰਦ ਕਰੋ) ਅਭਿਆਨ ਤਹਿਤ ਵੀਡੀਉ ਸੁਨੇ ਜਾਰੀ ਕਰ ਕੇ ਇਹ ਟਿੱਪਣੀ ਕੀਤੀ।
 ਉਨ੍ਹਾਂ ਕਿਹਾ ਕਿ, ''ਕੋਰੋਨਾ, ਬੇਰੁਜ਼ਗਾਰੀ ਅਤੇ ਆਰਥਕ ਤੁਫ਼ਾਨ ਆਇਆ ਹੋਇਆ ਹੈ। ਇਸ ਤੁਫ਼ਾਨ ਨਾਲ ਸਭ ਨੂੰ ਨੁਕਸਾਨ ਹੋਇਆ ਹੈ। ਅਮੀਰਾਂ ਨੂੰ ਸੱਟ ਲੱਗੀ ਹੈ, ਗ਼ਰੀਬਾਂ ਨੂੰ ਸੱਟ ਲੱਗੀ, ਮਜ਼ਦੂਰਾਂ ਨੂੰ ਸੱਟ ਲੱਗੀ ਹੈ ਪਰ ਸਭ ਤੋਂ ਜ਼ਿਆਦਾ ਦਰਦ ਮਜ਼ਦੂਰਾਂ, ਕਿਸਾਨਾਂ, ਮੱਧ ਵਰਗ ਅਤੇ ਤਨਖਾਹੀਆ ਵਰਗ ਨੂੰ ਹੋਇਆ ਹੈ।'' ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਗ਼ਰੀਬਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਰਾਹਤ ਦੇਣ ਦੀ ਥਾਂ 15 ਸਭ ਤੋਂ ਅਮੀਰਾਂ ਦੇ ਕਰਜ਼ ਖੂਹ ਖਾਤੇ ਵਿਚ ਪਾ ਦਿਤੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਭ ਤੋਂ ਗਲਤ ਕੰਮ ਇਹ ਕੀਤਾ ਕਿ ਹਾਲ ਦੇ ਸਮੇਂ ਵਿਚ ਪਟਰੌਲ ਅਤੇ ਡੀਜ਼ਲ ਦੇ ਮੁੱਲ ਵਿਚ 22 ਵਾਰ ਵਾਧਾ ਕੀਤਾ। ਇਸ ਨਾਲ ਕਮਜ਼ੋਰ ਅਤੇ ਗ਼ਰੀਬ ਲੋਕਾਂ ਨੂੰ ਸਿੱਧੀ ਸੱਟ ਲੱਗੀ। ਉਨ੍ਹਾਂ ਨੇ ਮੰਗ ਕੀਤੀ ਕਿ ਤੇਲ ਕੀਮਤਾਂ ਵਿਚ ਵਾਧਾ ਤੁਰੰਤ ਵਾਪਸ ਲਿਆ ਜਾਵੇ। 

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe