Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ ਜਾਰੀ

June 30, 2020 12:19 PM
ਮੁੰਬਈ : ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ (Mumbai) ਤੋਂ ਦਿਲ ਕੰਬਾਉਣ ਵਾਲੀ ਖ਼ਬਰ ਆ ਰਹੀ ਹੈ। ਮੁੰਬਈ ਦੇ ਤਾਜ ਹੋਟਲ (Taj Hotel) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਸੋਮਵਾਰ ਨੂੰ ਪਾਕਿਸਤਾਨ (Pakistan) ਦੇ ਕਰਾਚੀ (Karachi) ਤੋਂ ਆਏ ਇਕ ਫੋਨ ਰਾਹੀਂ ਦਿੱਤੀ ਗਈ ਹੈ। ਇਸ ਧਮਕੀ ਨੇ 26/11 ਵਰਗੇ ਹਮਲੇ ਦਾ ਡਰ ਪੈਦਾ ਕਰ ਦਿੱਤਾ ਹੈ ਜਿਸ ਨੂੰ ਦੇਖਦੇ ਹੋਏ ਮੁੰਬਈ ਪੁਲਿਸ (Mumbai Police) ਨੇ ਹੋਟਲ ਦੇ ਬਾਹਰ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਧਮਕੀ ਦੇਣ ਵਾਲੇ ਸ਼ਖ਼ਸ ਨੇ ਆਪਣਾ ਨਾਂ ਸੁਲਤਾਨ ਦੱਸਿਆ ਹੈ। ਇਸ ਸ਼ਖ਼ਸ ਨੇ ਮੁੰਬਈ ਦੇ ਤਾਜ ਹੋਟਲ 'ਚ ਮੁੜ 26/11 ਵਰਗਾ ਅੱਤਵਾਦੀ ਹਮਲਾ ਕਰਵਾਉਣ ਦੀ ਧਮਕੀ ਦਿੱਤੀ ਹੈ। ਇਸ ਨੇ ਹੋਟਲ ਮੁਲਾਜ਼ਮ ਨੂੰ ਆਪਣਾ ਵ੍ਹਟਸਐਪ ਨੰਬਰ ਵੀ ਦਿੱਤਾ ਹੈ। ਮੁੰਬਈ ਪੁਲਿਸ ਇਸ ਨੰਬਰ ਦੀ ਕਾਲ ਡਿਟੇਲ ਰਾਹੀਂ ਸ਼ਖ਼ਸ ਦਾ ਪਤਾ ਲਗਾ ਰਹੀ ਹੈ। ਜ਼ਿਕਰਯੋਗ ਹੈ ਕਿ 11 ਸਾਲ ਪਹਿਲਾਂ 26 ਨਵੰਬਰ, 2008 ਨੂੰ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਅੱਤਵਾਦੀ ਹਮਲਿਆਂ ਨਾਲ ਦਹਿਲ ਗਈ ਸੀ। ਮੁੰਬਈ 'ਚ ਅੱਤਵਾਦੀਆਂ ਨੇ ਕਈ ਜਗ੍ਹਾ ਹਮਲੇ ਕੀਤੇ ਸੀ ਜਿਨ੍ਹਾਂ ਵਿਚ 166 ਲੋਕਾਂ ਦੀ ਮੌਤ ਹੋ ਗਈ ਸੀ ਤੇ 600 ਤੋਂ ਜ਼ਿਆਦਾ ਜ਼ਖ਼ਮੀ ਹੋਏ ਸਨ।
 

Have something to say? Post your comment

 
 
 
 
 
Subscribe