Sunday, August 17, 2025
 
BREAKING NEWS
ਭਾਊ ਗੈਂਗ ਨੇ ਐਲਵਿਸ਼ ਯਾਦਵ ਦੇ ਘਰ 'ਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈਹਿਮਾਚਲ ਦੇ ਮੰਡੀ ਵਿੱਚ ਅਚਾਨਕ ਹੜ੍ਹ, ਹਾਈਵੇਅ 'ਤੇ ਆਵਾਜਾਈ ਪ੍ਰਭਾਵਿਤ4.9 ਤੀਬਰਤਾ ਵਾਲੇ ਭੂਚਾਲ ਨਾਲ ਹਿੱਲੇ ਦੇਸ਼ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਸਾਲਾਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾ ਕਰੋ: ਡੀਐਸਜੀਐਮਸੀ ਪ੍ਰਧਾਨ ਹਰਮੀਤ ਸਿੰਘ ਕਾਲਕਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (17 ਅਗੱਸਤ 2025)ਆਵਾਰਾ ਕੁੱਤਿਆਂ ਬਾਰੇ ਮੋਹਨ ਭਾਗਵਤ ਦਾ ਬਿਆਨ ਪੰਜਾਬ ਕਾਂਗਰਸ ਪ੍ਰਧਾਨ ਨੇ ਸਿਸੋਦੀਆ 'ਤੇ ਕੀਤਾ ਜਵਾਬੀ ਹਮਲਾਪਾਕਿਸਤਾਨ ਵਿੱਚ ਹੈਲੀਕਾਪਟਰ ਹਾਦਸਾ, 5 ਲੋਕਾਂ ਦੀ ਮੌਤ, ਹੜ੍ਹ ਪ੍ਰਭਾਵਿਤ ਖੇਤਰ ਵਿੱਚ ਬਚਾਅ ਕਾਰਜ ਦੌਰਾਨ ਵਾਪਰਿਆ ਹਾਦਸਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (16 ਅਗੱਸਤ 2025)ਨਿਜ਼ਾਮੁਦੀਨ ਦਰਗਾਹ 'ਚ ਵੱਡਾ ਹਾਦਸਾ, ਹੁਜਰੇ ਦੀ ਛੱਤ ਡਿੱਗੀ; ਕਈ ਲੋਕ ਦੱਬੇ, 11 ਨੂੰ ਬਚਾਇਆ ਗਿਆ

ਰਾਸ਼ਟਰੀ

ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਸਾਲਾਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾ ਕਰੋ: ਡੀਐਸਜੀਐਮਸੀ ਪ੍ਰਧਾਨ ਹਰਮੀਤ ਸਿੰਘ ਕਾਲਕਾ

August 17, 2025 05:43 AM

ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਸਾਲਾਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾ ਕਰੋ: ਡੀਐਸਜੀਐਮਸੀ ਪ੍ਰਧਾਨ ਹਰਮੀਤ ਸਿੰਘ ਕਾਲਕਾ

 

ਨਵੀਂ ਦਿੱਲੀ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਮੰਗ ਕੀਤੀ ਕਿ ਬੰਦੀ ਸਿੱਖਾਂ ਨੂੰ, ਜੋ ਪਿਛਲੇ 30-35 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ ਅਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ, ਤੁਰੰਤ ਰਿਹਾ ਕੀਤਾ ਜਾਵੇ।

ਸ. ਕਾਲਕਾ ਨੇ ਕਿਹਾ ਕਿ ਇਹ ਮੰਗ 12 ਅਗਸਤ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਆਦੇਸ਼ਾਂ ਤੋਂ ਬਾਅਦ ਹੋਰ ਮਜ਼ਬੂਤ ਹੋ ਗਈ ਹੈ, ਜਿਸ ਵਿੱਚ ਅਦਾਲਤ ਨੇ ਚਿੰਤਾ ਪ੍ਰਗਟਾਈ ਕਿ ਕਈ ਕੈਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਡੱਕੇ ਹੋਏ ਹਨ। ਕੋਰਟ ਨੇ ਸਾਰੀਆਂ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਕਮ ਦਿੱਤਾ ਕਿ ਜਿਹੜਾ ਵੀ ਕੈਦੀ ਕਿਸੇ ਹੋਰ ਕੇਸ ਵਿੱਚ ਸ਼ਾਮਲ ਨਹੀਂ ਹੈ, ਉਸ ਨੂੰ ਤੁਰੰਤ ਰਿਹਾ ਕੀਤਾ ਜਾਵੇ।

ਸ. ਕਾਲਕਾ ਨੇ ਕਿਹਾ, “ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਹੁਣ ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਹੋਰ ਵਧੇਰੇ ਤਾਕਤ ਮਿਲੀ ਹੈ।” ਪ੍ਰੈਸ ਬਿਆਨ ਵਿੱਚ ਹਰਮੀਤ ਸਿੰਘ ਕਾਲਕਾ ਕਿਹਾ ਕਿ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਇਸ ਆਦੇਸ਼ ਦੀ ਕਾਪੀ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਗ੍ਰਹਿ ਸਕੱਤਰਾਂ ਨੂੰ ਭੇਜੀ ਜਾਵੇ ਤਾਂ ਜੋ ਪਤਾ ਲੱਗ ਸਕੇ ਕਿ ਕੋਈ ਵੀ ਦੋਸ਼ੀ ਜਾਂ ਦੋਸ਼ ਸਾਬਤ ਸ਼ੁਦਾ ਵਿਅਕਤੀ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਜੇਲ੍ਹ ਵਿੱਚ ਤਾਂ ਨਹੀਂ । ਉਨਾਂ ਕਿਹਾ ਕਿ ਸੁਪਰੀਮ ਕੋਰਟ ਦੇ ਇਹ ਹੁਕਮਾਂ ਸੰਨ ਬਿੰਨ ਲਾਗੂ ਕੀਤੇ ਜਾਣੇ ਚਾਹੀਦੇ ਹਨ ।
ਸ. ਕਾਲਕਾ ਨੇ ਜ਼ੋਰ ਦਿੰਦਿਆਂ ਕਿਹਾ ਅਤੇ ਸਿੱਖ ਕੈਦੀਆਂ ਦੀ ਰਿਹਾਈ ਲਈ ਭਾਵੁਕ ਅਪੀਲ ਕੀਤੀ।

ਸੁਪਰੀਮ ਕੋਰਟ ਨੇ ਹੋਰ ਵੀ ਸਪੱਸ਼ਟ ਕੀਤਾ ਕਿ “ਜੇਕਰ ਕੋਈ ਦੋਸ਼ੀ ਹੋਰ ਕਿਸੇ ਕੇਸ ਵਿੱਚ ਸ਼ਾਮਲ ਨਹੀਂ ਹੈ ਤਾਂ ਉਸ ਦੀ ਰਿਹਾਈ ਲਈ ਹੁਕਮ ਜਾਰੀ ਕੀਤੇ ਜਾਣ। ਇਸਦੇ ਨਾਲ ਹੀ ਇੱਕ ਨਕਲ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੂੰ ਭੇਜੀ ਜਾਵੇ, ਤਾਂ ਜੋ ਇਹ ਆਦੇਸ਼ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰਾਂ ਨੂੰ ਭੇਜਿਆ ਜਾ ਸਕੇ ਅਤੇ ਉਹ ਆਪਣੇ-ਆਪਣੇ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਰਾਹੀਂ ਇਸ ਫੈਸਲੇ ਨੂੰ ਲਾਗੂ ਕਰ ਸਕਣ।”

ਸ. ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਕਈ ਸਿੱਖ ਕੈਦੀ ਅਜਿਹੇ ਵੀ ਹਨ ਜੋ ਆਪਣੂ ਗ੍ਰਿਫਤਾਰ ਹੋਣ ਤੋਂ ਬਾਅਦ ਨਾ ਤਾਂ ਕਦੇ ਪੈਰੋਲ ‘ਤੇ ਬਾਹਰ ਆਏ ਅਤੇ ਨਾ ਹੀ ਫਰਲੋ ‘ਤੇ ਘਰ ਜਾ ਸਕੇ। ਪਰ ਹੁਣ ਉਹ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। “ਉਹ ਬਦਲੇ ਹੋਏ ਵਿਅਕਤੀ ਹਨ ਅਤੇ ਹਾਲਾਤ ਵੀ ਉਹ ਨਹੀਂ ਰਹੇ ਜਿਹੜੇ ਉਸ ਸਮੇਂ ਸਨ , ਜਦ ਉਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ” ਕਾਲਕਾ ਨੇ ਕਿਹਾ ਅਤੇ ਵੱਖ-ਵੱਖ ਰਾਜ ਸਰਕਾਰਾਂ ਅਤੇ ਕੇਂਦਰ ਨੂੰ ਅਪੀਲ ਕੀਤੀ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਬਕਾਇਆ ਮਾਮਲਿਆਂ ਨੂੰ ਤੁਰੰਤ ਨਿਪਟਾਇਆ ਜਾਵੇ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਭਾਊ ਗੈਂਗ ਨੇ ਐਲਵਿਸ਼ ਯਾਦਵ ਦੇ ਘਰ 'ਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ

ਆਵਾਰਾ ਕੁੱਤਿਆਂ ਬਾਰੇ ਮੋਹਨ ਭਾਗਵਤ ਦਾ ਬਿਆਨ

ਨਿਜ਼ਾਮੁਦੀਨ ਦਰਗਾਹ 'ਚ ਵੱਡਾ ਹਾਦਸਾ, ਹੁਜਰੇ ਦੀ ਛੱਤ ਡਿੱਗੀ; ਕਈ ਲੋਕ ਦੱਬੇ, 11 ਨੂੰ ਬਚਾਇਆ ਗਿਆ

ਡਰੋਨ ਉਡਾਉਣ ਤੋਂ ਪਹਿਲਾਂ ਪੜ੍ਹ ਲੋ ਇਹ ਖ਼ਬਰ, ਹੋਵੇਗਾ ਪਰਚਾ ਦਰਜ

Made-in-India' semiconductor chips ਬਾਰੇ ਪੀ.ਐਮ. ਮੋਦੀ ਦੇ ਵੱਡੇ ਐਲਾਨ

ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਰਾਖਵਾਂ, ਗਰਮਾ-ਗਰਮ ਬਹਿਸ

ਕੇਂਦਰ ਨੇ ਪੰਜਾਬ ਵਿੱਚ 800 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਕੀਤੇ ਰੱਦ

ਏਅਰ ਇੰਡੀਆ ਨੂੰ ਫਿਰ ਮਿਲੀ DGCA ਦੀ ਚੇਤਾਵਨੀ

ਦਿੱਲੀ-ਐਨਸੀਆਰ ਤੋਂ ਤੁਰੰਤ ਕੁੱਤਿਆਂ ਨੂੰ ਚੁੱਕਣਾ ਸ਼ੁਰੂ ਕਰੋ, ਸੁਪਰੀਮ ਕੋਰਟ ਦਾ ਲਿਖਤੀ ਹੁਕਮ ਆਇਆ ਸਾਹਮਣੇ

DRDO ਗੈਸਟ ਹਾਊਸ ਦਾ ਮੈਨੇਜਰ ISI ਲਈ ਕਰ ਰਿਹਾ ਸੀ ਜਾਸੂਸੀ, ਰਾਜਸਥਾਨ CID ਨੇ ਕੀਤਾ ਗ੍ਰਿਫ਼ਤਾਰ

 
 
 
 
Subscribe