ਮੁੰਬਈ ਤੋਂ ਜੋਧਪੁਰ ਜਾ ਰਹੀ ਏਅਰ ਇੰਡੀਆ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ
ਜੋਧਪੁਰ, 22 ਅਗਸਤ, 2025 - ਏਅਰ ਇੰਡੀਆ ਦੀ ਮੁੰਬਈ ਤੋਂ ਜੋਧਪੁਰ ਜਾ ਰਹੀ ਉਡਾਣ AI645 ਨੂੰ ਇੱਕ ਉਡਾਣ ਸੰਬੰਧੀ ਸਮੱਸਿਆ ਕਾਰਨ ਐਮਰਜੈਂਸੀ ਲੈਂਡਿੰਗ ਕਰਨੀ ਪਈ। ਏਅਰਲਾਈਨ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਹਾਜ਼ ਵਿੱਚ ਤਕਨੀਕੀ ਖਰਾਬੀ ਆਉਣ ਤੋਂ ਬਾਅਦ ਪਾਇਲਟ ਨੇ ਸਾਰੀਆਂ ਸੰਚਾਲਨ ਪ੍ਰਕਿਰਿਆਵਾਂ ਦੀ ਪਾਲਣਾ ਕਰਦੇ ਹੋਏ ਜਹਾਜ਼ ਨੂੰ ਵਾਪਸ ਮੋੜਨ ਦਾ ਫੈਸਲਾ ਕੀਤਾ।
ਇਹ ਘਟਨਾ 22 ਅਗਸਤ ਨੂੰ ਵਾਪਰੀ, ਜਿਸ ਤੋਂ ਬਾਅਦ ਜਹਾਜ਼ ਨੂੰ ਸੁਰੱਖਿਅਤ ਢੰਗ ਨਾਲ ਜੋਧਪੁਰ ਵਿੱਚ ਉਤਾਰ ਲਿਆ ਗਿਆ। ਯਾਤਰੀਆਂ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।