Thursday, September 11, 2025
 

ਪੰਜਾਬ

ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

September 07, 2025 05:17 PM

ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

ਗੋਲਡੀ ਬਰਾੜ ਦੇ ਨਿਰਦੇਸ਼ਾਂ `ਤੇ ਉਸ ਦੇ ਮੁੱਖ ਸਹਿਯੋਗੀ ਮਲਕੀਅਤ ਸਿੰਘ ਉਰਫ਼ ਕਿੱਟਾ ਭਾਨੀ ਰਾਹੀਂ ਖ਼ਰੀਦੇ ਗਏ ਸਨ ਹਥਿਆਰ : ਡੀਜੀਪੀ ਗੌਰਵ ਯਾਦਵ

 ਪੁਖ਼ਤਾ ਇਤਲਾਹ ਤੋਂ ਪਤਾ ਲੱਗਾ ਹੈ ਕਿ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਦੀ ਸਾਜਿ਼ਸ਼ ਰਚ ਰਿਹਾ ਸੀ ਗੋਲਡੀ ਬਰਾੜ ਗੈਂਗ : ਏ.ਡੀ.ਜੀ.ਪੀ. ਏ.ਜੀ.ਟੀ.ਐਫ. ਪ੍ਰਮੋਦ ਬਾਨ

ਚੰਡੀਗੜ੍ਹ, 7 ਸਤੰਬਰ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਸਾਥੀ ਨੂੰ ਪੰਜ .32 ਬੋਰ ਪਿਸਤੌਲਾਂ  ਸਮੇਤ 10 ਜਿੰਦਾ ਕਾਰਤੂਸਾਂ  ਨਾਲ ਗ੍ਰਿਫਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਰੈਂਚ ਵਜੋਂ ਹੋਈ ਹੈ, ਜੋ ਕਿ ਬਠਿੰਡਾ ਦੇ ਮਾਹੀ ਨੰਗਲ ਦਾ ਰਹਿਣ ਵਾਲਾ ਹੈ। ਮੁਲਜ਼ਮ, ਦਾ ਅਪਰਾਧਿਕ ਪਿਛੋਕੜ  ਹੈ ਅਤੇ ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਗੋਲਡੀ ਬਰਾੜ ਗੈਂਗ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦਾ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ, ਗੋਲਡੀ ਬਰਾੜ ਦੇ ਨਿਰਦੇਸ਼ਾਂ `ਤੇ, ਉਸਦੇ ਮੁੱਖ ਸਾਥੀ ਮਲਕੀਤ ਸਿੰਘ ਉਰਫ਼ ਕਿੱਟਾ ਭਾਨੀ, ਜੋ ਇਸ ਸਮੇਂ ਕਪੂਰਥਲਾ ਜੇਲ੍ਹ ਵਿੱਚ ਬੰਦ ਹੈ, ਰਾਹੀਂ ਖ਼ਰੀਦੇ ਗਏ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗੱਠਜੋੜ ਦਾ ਪਤਾ ਲਗਾਇਆ ਜਾ ਸਕੇ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐਫ. ਪੰਜਾਬ ਪ੍ਰਮੋਦ ਬਾਨ ਨੇ ਕਿਹਾ ਕਿ ਡੀ.ਐਸ.ਪੀ. ਏ.ਜੀ.ਟੀ.ਐਫ. ਬਠਿੰਡਾ ਰੇਂਜ ਜਸਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮਾਂ ਨੂੰ, ਗੋਲਡੀ ਬਰਾੜ ਗੈਂਗ ਵੱਲੋਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਦੀ ਸਾਜਿ਼ਸ਼ ਰਚਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ,  ਏ.ਜੀ.ਟੀ.ਐਫ.ਪੰਜਾਬ ਦੀਆਂ ਟੀਮਾਂ ਨੇ ਸ਼ੱਕੀ ਬਲਜਿੰਦਰ ਰੈਂਚ ਨੂੰ ਮਲੋਟ, ਸ੍ਰੀ ਮੁਕਤਸਰ ਸਾਹਿਬ ਵਿੱਚ ਮਲੋਟ-ਮੁਕਤਸਰ ਸੜਕ , ਨਿਊ ਬਾਈਪਾਸ ਸਥਿਤ ਫਲਾਈਓਵਰ ਬ੍ਰਿਜ ਹੇਠੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ਵਿੱਚ, ਥਾਣਾ ਸਦਰ ਮਲੋਟ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(7)(8) ਦੇ ਤਹਿਤ ਐਫਆਈਆਰ ਨੰਬਰ 84, ਮਿਤੀ 07.09.2025 ਅਧੀਨ ਕੇਸ ਦਰਜ ਕੀਤਾ ਗਿਆ  ਹੈ।

 

Have something to say? Post your comment

 
 
 
 
 
Subscribe