Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਕੋਲਕਾਤਾ : ਅੱਗ ਲੱਗਣ ਨਾਲ ਮਾਂ-ਧੀ ਦੀ ਮੌਤ

July 05, 2020 05:55 PM

ਕੋਲਕਾਤਾ : ਦੱਖਣੀ ਕੋਲਕਾਤਾ ਦੇ ਇਕ ਮਕਾਨ ਵਿਚ ਅੱਗ ਲੱਗਣ ਨਾਲ ਮਾਂ-ਧੀ ਦੀ ਮੌਤ ਹੋ ਗਈ। ਜਦਕਿ ਬੜਾ ਬਜ਼ਾਰ ਇਲਾਕੇ ਦੇ ਕੈਨਿੰਗ ਸਟਰੀਟ ਸਥਿਤ ਗਹਿਣਿਆਂ ਅਤੇ ਪਲਾਸਟਿਕ ਦੀਆਂ ਵਸਤੂਆਂ ਦੇ ਥੋਕ ਬਜ਼ਾਰ ਵਾਲੀ ਬਹੁ-ਮੰਜ਼ਲਾ ਇਮਾਰਤ ਵਿਚ ਐਤਵਾਰ ਨੂੰ ਭਿਆਨਕ ਅੱਗ ਲੱਗ ਗਈ। ਅਧਿਕਾਰਤ ਸੂਤਰਾਂ ਮੁਤਾਬਕ ਸ਼ਹਿਰ ਦੇ ਮੱਧ ਸਥਿਤ ਬਹੁ-ਮੰਜ਼ਲਾ ਇਮਾਰਤ ਵਿਚ ਅੱਗ ਬੁਝਾਉਣ ਦੇ ਕੰਮ 'ਚ ਅੱਗ ਬੁਝਾਊ ਦਸਤੇ ਦੇ ਕਰੀਬ 10 ਕਾਮਿਆਂ ਨੂੰ ਲਾਇਆ ਗਿਆ। ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ ਦੇ ਕਰੀਬ ਇਮਾਰਤ ਦੀ ਚੌਥੀ ਮੰਜ਼ਲ ਤੋਂ ਅੱਗ ਦੇ ਚੰਗਿਆੜੇ ਨਿਕਲਦੇ ਵੇਖੇ ਗਏ। ਫਿਰ ਅੱਗ ਦੀਆਂ ਲਪਟਾਂ ਅਤੇ ਧੂੰਏਂ ਨਾਲ ਉੱਪਰ ਦੀਆਂ ਮੰਜ਼ਲਾ ਢੱਕੀਆਂ ਗਈਆਂ। ਸੰਘਣਾ ਇਲਾਕਾ ਹੋਣ ਕਾਰਨ ਫਾਇਰ ਕਾਮਿਆਂ ਨੂੰ ਅੱਗ 'ਤੇ ਕਾਬੂ ਪਾਉਣ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਦੱਖਣੀ ਕੋਲਕਾਤਾ ਦੇ ਪ੍ਰਾਣਸ਼੍ਰੀ ਇਲਾਕੇ ਵਿਚ ਸਥਿਤ ਇਕ ਮਕਾਨ ਵਿਚ ਪਹਿਲੀ ਮੰਜ਼ਲ 'ਚ ਸ਼ਨੀਵਾਰ ਨੂੰ ਅੱਗ ਲੱਗਣ ਨਾਲ 62 ਸਾਲਾ ਸੋਮਾ ਮਿੱਤਰਾ ਅਤੇ ਉਨ੍ਹਾਂ ਦੀ 42 ਸਾਲਾ ਧੀ ਕਾਕੋਲੀ ਮਿੱਤਰਾ ਦੀ ਮੌਤ ਹੋ ਗਈ। ਦੋ ਮੰਜ਼ਲਾ ਇਸ ਮਕਾਨ ਵਿਚ ਰਹਿਣ ਵਾਲੇ ਲੋਕਾਂ ਨੇ ਸਮੇਂ ਰਹਿੰਦੇ ਬਾਹਰ ਨਿਕਲ ਕੇ ਆਪਣੀ ਜਾਨ ਬਚਾ ਲਈ, ਜਦਕਿ ਮਾਂ-ਬੇਟੀ ਅੱਗ ਦੀਆਂ ਸ਼ਿਕਾਰ ਹੋ ਗਈਆਂ।

 

Have something to say? Post your comment

 
 
 
 
 
Subscribe