Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਫ਼ਿਲਮੀ

ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਵੀ ਕੋਰੋਨਾ ਪਾਜ਼ੇਟਿਵ

July 12, 2020 08:22 AM

ਮੁੰਬਈ : ਬਾਲੀਵੁੱਡ ਦੇ ਦਿੱਗਜ ਅਦਾਕਾਰ ਅਮਿਤਾਭ ਬੱਚਨ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਅਭਿਸ਼ੇਕ ਬੱਚਨ ਵੀ ਕੋਰੋਨਾ ਪਾਜ਼ੇਵਿਟ ਪਾਏ ਗਏ ਹਨ। ਅਮਿਤਾਭ ਬੱਚਨ ਨੇ ਕੋਰੋਨਾ ਇਨਫੈਕਟਿਡ ਹੋਣ ਦੀ ਜਾਣਕਾਰੀ ਖੁਦ ਟਵੀਟ ਕਰਕੇ ਦਿੱਤੀ।

  ਉਨ੍ਹਾਂ ਨੂੰ ਸ਼ਨੀਵਾਰ ਰਾਤ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਅਭਿਸ਼ੇਕ ਬੱਚਨ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਅੱਜ ਮੇਰਾ ਅਤੇ ਪਿਤਾ ਜੀ ਦਾ ਕੋਵਿਡ-19 ਟੈਸਟ ਪਾਜ਼ੇਵਿਟ ਆਇਆ। ਸਾਨੂੰ ਦੋਵਾਂ ਨੂੰ ਬਹੁਤ ਹਲਕੇ ਲੱਛਣ ਸਨ। ਮੇਰੀ ਸਾਰਿਆਂ ਨੂੰ ਅਪੀਲ ਹੈ ਕਿ ਸ਼ਾਂਤੀ ਬਣਾਏ ਰੱਖੋ ਅਤੇ ਪ੍ਰੇਸ਼ਾਨ ਨਾ ਹੋਵੋ। ਧੰਨਵਾਦ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਮਿਤਾਭ ਬੱਚਨ ਨੇ ਵੀ ਟਵੀਟ ਕਰਕੇ ਦੱਸਿਆ ਕਿ ਮੈਂ ਕੋਰੋਨਾ ਇਨਫੈਕਟਿਡ ਹੋ ਗਿਆ ਹਾਂ। ਹਸਪਤਾਲ 'ਚ ਦਾਖਲ ਹੋਇਆ ਹਾਂ।
ਹਸਪਤਾਲ ਵਾਲੇ ਅਧਿਕਾਰੀਆਂ ਨੂੰ ਜਾਣਕਾਰੀ ਦੇ ਰਹੇ ਹਨ। ਪਰਿਵਾਰ ਅਤੇ ਸਟਾਫ ਦੇ ਮੈਂਬਰਾਂ ਦਾ ਟੈਸਟ ਕੀਤਾ ਗਿਆ ਹੈ ਜਿਨ੍ਹਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। ਜਿਹੜੇ ਵੀ ਲੋਕ ਪਿਛਲੇ 10 ਦਿਨਾਂ 'ਚ ਮੇਰੇ ਸੰਪਰਕ 'ਚ ਆਏ ਸਨ ਉਨ੍ਹਾਂ ਤੋਂ ਅਪੀਲ ਕਰਦਾ ਹਾਂ ਕਿ ਉਹ ਆਪਣਾ ਟੈਸਟ ਕਰਵਾ ਲੈਣ। ਅਮਿਤਾਭ ਬੱਚਨ ਵੱਲੋਂ ਖੁਦ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕਰਨ ਤੋਂ ਬਾਅਦ ਹੋਰ ਬਾਲੀਵੁੱਡ ਸਟਾਰਜ਼ ਵੱਲੋਂ ਟਵੀਟ ਕਰ ਕੇ ਇਹ ਕਾਮਨਾ ਕੀਤੀ ਗਈ ਕਿ ਅਮਿਤਾਭ ਬੱਚਨ ਜਲਦ ਹੀ ਸਿਹਤਯਾਬ ਹੋ ਕੇ ਘਰ ਪਰਤਣ।

 

Have something to say? Post your comment

Subscribe