Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਫ਼ਿਲਮੀ

ਲੜੀਵਾਰ ਕਸੌਟੀ ਜ਼ਿੰਦਗੀ ਕੀ 2' ਦੇ ਅਨੁਰਾਗ ਕੋਰੋਨਾ ਪਾਜ਼ੀਟਿਵ

July 13, 2020 07:02 AM

ਮੁੰਬਈ : ਕਸੌਟੀ ਜ਼ਿੰਦਗੀ ਕੀ 2 ਦੇ ਅਨੁਰਾਗ ਜਾਨੀ ਪਾਰਥ ਸਮਥਾਨ ਕੋਰੋਨਾ ਪੌਜ਼ਿਟਿਵ ਪਾਏ ਗਏ ਹਨ। ਕਸੌਟੀ ਜ਼ਿੰਦਗੀ 2 ਦੀ ਪੂਰੀ ਟੀਮ, ਜਿਸ ਵਿੱਚ ਪ੍ਰੋਡਕਸ਼ਨ ਮੈਂਬਰ ਅਤੇ ਕਲਾਕਾਰ ਸ਼ਾਮਲ ਹਨ, ਸਾਰਿਆਂ ਨੂੰ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ। ਸ਼ੋਅ ਦੀ ਸ਼ੂਟਿੰਗ ਰੋਕ ਦਿੱਤੀ ਗਈ ਹੈ, ਅਤੇ ਸੈਟ ਨੂੰ ਸੀਲ ਕਰ ਦਿੱਤਾ ਗਿਆ ਹੈ। 

ਹਾਲ ਹੀ ਵਿੱਚ ਸ਼ੋਅ ਦੀ ਸ਼ੂਟਿੰਗ ਸ਼ੁਰੂ ਹੋਈ ਸੀ ਅਤੇ 13 ਜੁਲਾਈ, ਸੋਮਵਾਰ ਯਾਨੀ ਅੱਜ ਤੋਂ ਸ਼ੋਅ ਪ੍ਰਸਾਰਿਤ ਹੋਣ ਜਾ ਰਿਹਾ ਸੀ, ਹੁਣ ਇੱਕ ਵਾਰ ਫਿਰ ਸ਼ੂਟਿੰਗ ਰੋਕ ਦਿੱਤੀ ਗਈ ਹੈ। ਹਾਲ ਹੀ ਵਿੱਚ, ਪਾਰਥ ਸਮਥਾਨ ਨੇ ਦੱਸਿਆ ਕਿ ਉਹ ਡਿਪਰੈਸ਼ਨ ਵਿੱਚੋਂ ਲੰਘ ਰਿਹਾ ਹੈ। ਪਾਰਥ ਸਮਥਾਨ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਲਿਖੀ, ' ਮੈਂ ਆਪਣੇ ਪਿਆਰੇ ਪ੍ਰਸ਼ੰਸਕਾਂ, ਦੋਸਤਾਂ ਅਤੇ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੇਰੀ ਬਿਹਤਰ ਅਤੇ ਸਕਾਰਾਤਮਕ ਵਿਅਕਤੀ ਬਣਨ ਵਿਚ ਮਦਦ ਕੀਤੀ। ਬਹੁਤ ਸਾਰਾ ਧੰਨਵਾਦ। ਉਸ ਨੇ ਕੈਪਸ਼ਨ ਵਿੱਚ ਲਿਖਿਆ, ‘ਇਸ ਤਾਲਾਬੰਦੀ ਦੌਰਾਨ ਉਦਾਸੀ ਦੇ ਪਲ ਸਨ, ਪਰ ਇਹ ਤੁਹਾਨੂੰ ਆਪਣੇ ਆਪ ਨੂੰ ਮਜ਼ਬੂਤ ਰੱਖਣ ਅਤੇ ਅੱਗੇ ਵਧਣ ਦੀ ਤਾਕਤ ਦਿੰਦੇ ਹਨ। ਇੱਕ ਦਿਨ ਜਦੋਂ ਇਹ ਮਹਾਮਾਰੀ ਖ਼ਤਮ ਹੋ ਜਾਵੇਗੀ, ਅਸੀਂ ਦੁਬਾਰਾ ਦੁਨੀਆ ਦਾ ਸਾਹਮਣਾ ਕਰਨ ਲਈ ਤਿਆਰ ਹਾਂ #staypostive '
ਦੱਸ ਦਈਏ ਕਿ ਹਿਨਾ ਖਾਨ ਅਤੇ ਅਰਜੁਨ ਬਿਜਲਾਨੀ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਇਸ 'ਤੇ ਟਿੱਪਣੀ ਕੀਤੀ ਹੈ ਅਤੇ ਪਾਰਥ ਨੂੰ ਮਜ਼ਬੂਤ ਰਹਿਣ ਦੀ ਸਲਾਹ ਦਿੱਤੀ ਹੈ। ਦੱਸ ਦੇਈਏ ਕਿ ਹਿਨਾ ਨੇ ਕਸੌਟੀ ਜ਼ਿੰਦਗੀ ਕੀ 2 ਵਿੱਚ ਕੋਮੋਲਿਕਾ ਦੀ ਨੈਗੇਟਿਵ ਭੂਮਿਕਾ ਨਿਭਾਈ ਸੀ, ਪਰ ਦੂਜੇ ਪ੍ਰੋਜੈਕਟਾਂ ਵਿੱਚ ਰੁੱਝੇ ਹੋਣ ਕਾਰਨ ਉਸ ਨੇ ਸ਼ੋਅ ਨੂੰ ਅਲਵਿਦਾ ਕਹਿ ਦਿੱਤਾ। ਹੁਣ ਉਸ ਦੀ ਜਗ੍ਹਾ ਆਮਨਾ ਸ਼ਰੀਫ ਨੇ ਲੈ ਲਈ ਹੈ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਰਥ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਦੀ ਲੱਤ 'ਤੇ ਸੱਟ ਲੱਗੀ ਹੈ। ਉਸ ਨੇ ਆਪਣੀ ਲੱਤ 'ਤੇ ਪੱਟੀ ਬੰਨ੍ਹੀ ਹੋਈ ਫ਼ੋਟੋ ਵੀ ਸਾਂਝੀ ਕੀਤੀ ਸੀ, ਪਰ ਇਹ ਵੀ ਦੱਸਿਆ ਸੀ ਕਿ ਉਹ ਹੌਲੀ ਹੌਲੀ ਠੀਕ ਹੋ ਰਿਹਾ ਹੈ।

 

Have something to say? Post your comment

Subscribe