Thursday, October 23, 2025
 
BREAKING NEWS
ਪੰਜਾਬ ਦੀਆਂ ਮੰਡੀਆਂ ਵਿੱਚੋਂ 61.96 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦਵੀਡੀਓ: ਅਮਰੀਕਾ ਦੇ ਕੈਲੀਫੋਰਨੀਆ ਵਿੱਚ ਟਰੱਕ ਹਾਦਸੇ ਵਿੱਚ 3 ਦੀ ਮੌਤ; ਭਾਰਤੀ ਮੂਲ ਦੇ ਡਰਾਈਵਰ 'ਤੇ ਦੋਸ਼ ਸੀ.ਐੱਮ. ਮਾਨ ਫਰਜ਼ੀ ਵੀਡੀਓ ਮਾਮਲਾ: 'ਆਪ' ਆਗੂ ਬਲਤੇਜ ਪੰਨੂ ਦਾ ਦਾਅਵਾ, 'ਇਹ BJP ਦੇ ਸੋਸ਼ਲ ਮੀਡੀਆ ਵਿੰਗ ਦੀ ਸਾਜ਼ਿਸ਼ ਹੈ'ਇੰਗਲੈਂਡ : 15 ਸਾਲ ਦੀ ਉਮਰ ਵਿੱਚ ਕਾਤਲ ਬਣਿਆ ਪਾਕਿਸਤਾਨੀ ਮੂਲ ਦਾ ਉਮਰ ਖਾਨ; ਸਹਿਪਾਠੀ ਦੀ ਹੱਤਿਆ ਲਈ ਉਮਰ ਕੈਦਐਪਲ ਦੇ ਸੀਈਓ ਟਿਮ ਕੁੱਕ ਦੀ ਰੋਜ਼ਾਨਾ ਕਮਾਈ: ਹੈਰਾਨ ਕਰ ਦੇਣ ਵਾਲੇ ਅੰਕੜੇਰੀਲ ਲਈ ਮੂੰਹ ਵਿੱਚ 7 ਕਾਟਨ ਬੰਬ ਫਟੇ, 8ਵੇਂ ਧਮਾਕੇ ਵਿੱਚ ...ਲੁਧਿਆਣਾ ਦੇ ਘਰ ਵਿੱਚ ਧਮਾਕਾमधुश्री की ‘टुक टुक’ ने मचाया धमालWhen Singapore police direct to avoid speculation over Zubeen-death probeਪਟਨਾ ਜਾ ਰਹੇ ਜਹਾਜ਼ ਵਿੱਚ ਤਕਨੀਕੀ ਖਰਾਬੀ, ਦਿੱਲੀ ਤੋਂ ਉਡਾਣ ਭਰਨ ਤੋਂ ਬਾਅਦ IGI 'ਤੇ ਦੁਬਾਰਾ ਲੈਂਡਿੰਗ

ਪੰਜਾਬ

ਪੰਜਾਬ ਦੀਆਂ ਮੰਡੀਆਂ ਵਿੱਚੋਂ 61.96 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ

October 23, 2025 05:15 PM

ਪੰਜਾਬ ਦੀਆਂ ਮੰਡੀਆਂ ਵਿੱਚੋਂ 61.96 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ

--- ਮੰਡੀਆਂ ਵਿੱਚ ਹੁਣ ਤੱਕ 64.20 ਲੱਖ ਮੀਟ੍ਰਿਕ ਟਨ ਫਸਲ ਦੀ ਹੋਈ ਆਮਦ, 71 ਫੀਸਦੀ ਫਸਲ ਦੀ ਹੋਈ ਲਿਫਟਿੰਗ – ਹਰਚੰਦ ਸਿੰਘ ਬਰਸਟ

ਮੋਹਾਲੀ,  23 ਅਕਤੂਬਰ, 2025 (                                   ) – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸੂਬੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਝੋਨੇ ਦੀ ਫਸਲ ਦੇ ਖਰੀਦ ਕਾਰਜਾਂ ਦਾ ਜਾਇਜਾ ਲਿਆ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਦੇ ਕਾਰਜ਼ ਨਿਰਵਿਘਨ ਚੱਲ ਰਹੇ ਹਨ ਅਤੇ ਲਿਫਟਿੰਗ ਵੀ ਤੇਜੀ ਨਾਲ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ 22 ਅਕਤੂਬਰ ਤੱਕ ਸੂਬੇ ਦੀਆਂ ਮੰਡੀਆਂ ਵਿੱਚ 64.20 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 61.96 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦੀ ਗਈ ਫਸਲ ਦੀ ਲੱਗਭੱਗ 71 ਫੀਸਦੀ ਲਿਫਟਿੰਗ ਹੋ ਚੁੱਕੀ ਹੈ। ਸ. ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ 1822 ਨੋਟੀਫਾਇਡ ਮੰਡੀਆਂ ਅਤੇ 651 ਆਰਜੀ ਖਰੀਦ ਕੇਂਦਰ ਬਣਾਏ ਗਏ ਹਨ। ਸੂਬੇ ਦੀਆਂ ਮੰਡੀਆਂ ਵਿੱਚ 22 ਅਕਤੂਬਰ ਤੱਕ 64.20 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ ਅਤੇ 61.96 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 61.80 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਹੁਣ ਤੱਕ ਮੰਡੀਆਂ ਵਿੱਚੋਂ 43.72 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

            ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 25, 94, 072 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 14, 985 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 16, 12, 128 ਮੀਟ੍ਰਿਕ ਟਨ, ਪਨਸਪ ਵੱਲੋਂ 12, 43, 777 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 7, 14, 899 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 16, 307 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਤਰਨਤਾਰਨ ਜਿਲ੍ਹੇ ਵਿੱਚ ਸਭ ਤੋਂ ਵੱਧ 6, 98, 864 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ, ਜਦਕਿ ਦੂਜੇ ਨੰਬਰ ਤੇ ਪਟਿਆਲਾ ਵਿੱਚ 6, 52, 727 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਫਿਰੋਜਪੁਰ ਵਿੱਚ 4, 95, 922 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ। ਬੀਤੇ ਬੁੱਧਵਾਰ ਨੂੰ ਮੰਡੀਆਂ ਵਿੱਚ 5.30 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ, ਜਦਕਿ 5.09 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ਅਤੇ 4.65 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ।

ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ,  ਆੜ੍ਹਤੀਆਂ ਅਤੇ ਮਜਦੂਰਾਂ ਦੇ ਨਾਲ ਖੜ੍ਹੀ ਹੈ। ਮੰਡੀਆਂ ਵਿੱਚ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ,  ਇਸਦੇ ਲਈ ਸੂਬੇ ਦੀਆਂ ਮੰਡੀਆਂ ਵਿੱਚ ਸਾਫ਼-ਸਫਾਈ,  ਬਿਜਲੀ,  ਪੀਣ ਯੋਗ ਪਾਣੀ,  ਬਾਥਰੂਮਾਂ,  ਛਾਂ ਅਤੇ ਬੈਠਣ ਆਦਿ ਦੇ ਪੁਖਤਾਂ ਪ੍ਰਬੰਧ ਕੀਤੇ ਗਏ ਹਨ, ਤਾਂ ਕਿ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਦੇਰੀ ਤੋਂ ਵੇਚ ਸਕਣ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ,  ਤਾਂ ਜੋ ਮੰਡੀਆਂ ਵਿੱਚ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ। ਮੰਡੀ ਬੋਰਡ ਦੇ ਮੁੱਖ ਦਫ਼ਤਰ ਪੱਧਰ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ,  ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਸੀ.ਐੱਮ. ਮਾਨ ਫਰਜ਼ੀ ਵੀਡੀਓ ਮਾਮਲਾ: 'ਆਪ' ਆਗੂ ਬਲਤੇਜ ਪੰਨੂ ਦਾ ਦਾਅਵਾ, 'ਇਹ BJP ਦੇ ਸੋਸ਼ਲ ਮੀਡੀਆ ਵਿੰਗ ਦੀ ਸਾਜ਼ਿਸ਼ ਹੈ'

ਲੁਧਿਆਣਾ ਦੇ ਘਰ ਵਿੱਚ ਧਮਾਕਾ

ਪੰਜਾਬ ਦੇ ਮੁੱਖ ਮੰਤਰੀ ਦੀ ਨਕਲੀ ਵੀਡੀਓ ਹਟਾਉਣ ਦਾ ਹੁਕਮ: ਮੋਹਾਲੀ ਅਦਾਲਤ ਵੱਲੋਂ ਫੇਸਬੁੱਕ ਅਤੇ ਗੂਗਲ ਨੂੰ 24 ਘੰਟੇ ਦੀ ਸਮਾਂ ਸੀਮਾ

Weather : ਪੰਜਾਬ ਦੇ 6 ਸ਼ਹਿਰਾਂ ਵਿੱਚ AQI 200 ਤੋਂ ਪਾਰ: ਤਾਪਮਾਨ ਵਿੱਚ ਗਿਰਾਵਟ

ਰੋਪੜ ਰੇਂਜ ਨੂੰ ਮਿਲਿਆ ਨਵਾਂ DIG

ਪੰਜਾਬ ਰੋਡਵੇਜ਼ ਵਰਕਰਾਂ ਵੱਲੋਂ ਅੱਜ ਦੁਪਹਿਰ ਤੋਂ ਹਾਈਵੇਅ ਜਾਮ

ਅਗਲੇ 7 ਦਿਨਾਂ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼

ਪੰਜਾਬ ਦੇ ਸਾਬਕਾ ਡੀਜੀਪੀ ਦੇ ਪੁੱਤਰ ਦੀ ਪੋਸਟਮਾਰਟਮ ਰਿਪੋਰਟ ਵਿੱਚ ਸੱਜੀ ਕੂਹਣੀ 'ਤੇ ਸਰਿੰਜ ਦੇ ਨਿਸ਼ਾਨ ਦਾ ਖੁਲਾਸਾ

ਸਾਬਕਾ ਡੀਜੀਪੀ ਮੁਸਤਫਾ ਖਾਨ ਆਪਣੀ ਨੂੰਹ ਨਾਲ ਆਪਣੇ ਅਫੇਅਰ ਤੇ ਪੁੱਤਰ ਦੀ ਮੌਤ ਬਾਰੇ ਬੋਲੇ

ਸਾਬਕਾ DGP ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਅਖਤਰ ਮੌਤ ਮਾਮਲੇ 'ਚ ਨਵਾਂ ਮੋੜ

 
 
 
 
Subscribe