AAP MLA ਲਾਲਪੁਰਾ ਦੀ ਵਿਧਾਨ ਸਭਾ ਸੀਟ ਖ਼ਤਰੇ ਵਿਚ
ਹਾਈ ਕੋਰਟ ਤੋਂ ਰਾਹਤ ਨਹੀਂ, ਸਜ਼ਾ 'ਤੇ ਰੋਕ ਲਾਉਣ ਤੋਂ ਇਨਕਾਰ
ਚੰਡੀਗੜ੍ਹ: 28 ਅਕਤੂਬਰ 2025 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਲਾਲਪੁਰਾ ਮਾਮਲੇ ਵਿੱਚ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ, ਫਿਲਹਾਲ ਸਜ਼ਾ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਕਿਉਂਕਿ ਉਸਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਅਜੇ ਤੱਕ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਹੈ, ਇਸ ਲਈ ਉਸਨੂੰ ਇਸ ਪੜਾਅ 'ਤੇ ਤੁਰੰਤ ਦਖਲ ਦੀ ਕੋਈ ਲੋੜ ਨਹੀਂ ਜਾਪਦੀ।
ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਮਹੀਨੇ ਤੱਕ ਮੁਲਤਵੀ ਕਰ ਦਿੱਤੀ। ਰਾਜ ਨੂੰ ਅਗਲੀ ਤਰੀਕ 'ਤੇ ਅਦਾਲਤ ਵਿੱਚ ਪੂਰੇ ਕੇਸ ਰਿਕਾਰਡ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ।