Tuesday, November 25, 2025
BREAKING NEWS
PU Issue-Central Government seems to insult and denigrate not only the high academic status of Panjab University, Chandigarh, but also the hidden agenda of snatching Chandigarh from the legitimate accepted claim of the Punjab state as its capital!Indian Flag Desecrated During Pro-Khalistan ‘Referendum’ Event in Canada; Violent Slogans Raise Concernsਪੰਜਾਬ ਵਿੱਚ ਠੰਢ ਦਾ ਕਹਿਰ: ਫਰੀਦਕੋਟ ਸਭ ਤੋਂ ਠੰਢਾAfter Australia, Now Malaysia to Ban Social Media for Children Under 16 From Next Yearਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2025)ਅਮਰੀਕਾ ਵਿੱਚ ਫੌਜ ਨੂੰ ਮਿਲਣ ਲਈ ਏਲੀਅਨ ਉਤਰੇ ਸਨ, ਰਾਸ਼ਟਰਪਤੀ ਬੁਸ਼ ਨੂੰ ਪਤਾ ਸੀ...Documentary Claims Aliens Landed at U.S. Military Base and Former President George H.W. Bush Was Briefed🇨🇦 ਕੈਨੇਡਾ ਤੋਂ ਸ਼ਰਮਨਾਕ ਖ਼ਬਰ: ਪੋਤੇ ਨੂੰ ਮਿਲਣ ਗਏ ਭਾਰਤੀ ਬਜ਼ੁਰਗ ਨੂੰ ਸਕੂਲੀ ਕੁੜੀਆਂ ਨੂੰ ਤੰਗ ਕਰਨ 'ਤੇ ਭਾਰਤ ਡਿਪੋਰਟ ਕਰਨ ਦਾ ਹੁਕਮਇੰਡੀਆ ਗੇਟ 'ਤੇ ਨਕਸਲ ਪੱਖੀ ਨਾਅਰੇਬਾਜ਼ੀ, ਮਿਰਚ ਸਪਰੇਅ ਦੇ ਹਮਲੇ 'ਤੇ 15 ਗ੍ਰਿਫ਼ਤਾਰਪੰਜਾਬ ਅਤੇ ਚੰਡੀਗੜ੍ਹ 'ਚ ਤਾਪਮਾਨ ਲਗਾਤਾਰ ਡਿੱਗ ਰਿਹੈ

ਹੁਕਮਨਾਮਾ

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2025)

November 25, 2025 06:09 AM

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2025)

ਬਿਲਾਵਲੁ ਮਹਲਾ ੫ ॥ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮੑ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥
ਮੰਗਲਵਾਰ, ੧੦ ਮੱਘਰ (ਸੰਮਤ ੫੫੭ ਨਾਨਕਸ਼ਾਹੀ) ੨੫ ਨਵੰਬਰ, ੨੦੨੫ (ਅੰਗ: ੮੦੪)

ਪੰਜਾਬੀ ਵਿਆਖਿਆ:ਬਿਲਾਵਲੁ ਮਹਲਾ ੫ ॥ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ? (ਜੇ ਕੋਈ ਗੁਰਮੁਖਿ ਮੈਨੂੰ ਉਹ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ ।੧। ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ । ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ ।੧।ਰਹਾਉ। ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ਨੂੰ ਵਿਕਾਰਾਂ ਤੋਂ ਬਚਾਇਆ ਜਾਏ । ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ਨੂੰ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ ।੨। ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ । ਜਦੋਂ ਉਹ ਪ੍ਰਭੂ ਆਪ ਹੀ ਜੀਵ ਨੂੰ ਮਿਲਾਂਦਾ ਹੈ ਤਦੋਂ ਹੀ ਉਸ ਨੂੰ ਮਿਲ ਸਕੀਦਾ ਹੈ ।੩। ਹੇ ਨਾਨਕ! ਆਖ—ਉਸ ਮਨੁੱਖ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਜਿਸ ਨੇ ਪਰਮਾਤਮਾ ਦਾ ਦਰਸਨ ਕਰ ਲਿਆ ਹੈ, ਤੇ (ਦਰਸਨ ਦੀ ਬਰਕਤਿ ਨਾਲ) ਜਿਸ ਦੀਆਂ ਅੱਖਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈਆਂ ਹਨ ।੪।੪।੯।


BILAAVAL, FIFTH MEHL:

Body, mind, wealth and everything, I surrender to my Lord. What is that wisdom, by which I may come to chant the Name of the Lord, Har, Har? || 1 || Nurturing hope, I have come to beg from God. Gazing upon You, the courtyard of my heart is embellished. || 1 || Pause || Trying several methods, I reflect deeply upon the Lord. In the Saadh Sangat, the Company of the Holy, this mind is saved. || 2 || I have neither intelligence, wisdom, common sense nor cleverness. I meet You, only if You lead me to meet You. || 3 || My eyes are content, gazing upon the Blessed Vision of God’s Darshan. Says Nanak, such a life is fruitful and rewarding. || 4 || 4 || 9 ||

Tuesday, 10 Maghar (Samvat 557 Nanakshahi) 25 November, 2025 (Ang : 804)

 

Have something to say? Post your comment

 
 
 
 
 
Subscribe