ਚੰਡੀਗੜ੍ਹ CBI ਅਦਾਲਤ ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ 'ਡਿਫਾਲਟ ਜ਼ਮਾਨਤ' ਮਨਜ਼ੂਰਚੰਡੀਗੜ੍ਹ: ਚੰਡੀਗੜ੍ਹ ਦੀ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਸੋਮਵਾਰ ਨੂੰ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. (DIG) ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਕੀਤੀ ਗਈ 'ਡਿਫਾਲਟ ਜ਼ਮਾਨਤ' ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਇਹ ਮਾਮਲਾ ਉਹਨਾਂ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ਨਾਲ ਸਬੰਧਤ ਹੈ।
ਅਦਾਲਤ ਨੇ ਇਹ ਫੈਸਲਾ ਇਸ ਲਈ ਸੁਣਾਇਆ ਕਿਉਂਕਿ CBI ਨਿਰਧਾਰਤ 60 ਦਿਨਾਂ ਦੀ ਲਾਜ਼ਮੀ ਮਿਆਦ ਦੇ ਅੰਦਰ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕਰਨ ਵਿੱਚ ਅਸਫ਼ਲ ਰਹੀ। ਕਾਨੂੰਨ ਮੁਤਾਬਕ ਜੇਕਰ ਜਾਂਚ ਏਜੰਸੀ ਤੈਅ ਸਮੇਂ ਅੰਦਰ ਚਾਰਜਸ਼ੀਟ ਦਾਖਲ ਨਹੀਂ ਕਰਦੀ, ਤਾਂ ਮੁਲਜ਼ਮ 'ਡਿਫਾਲਟ ਜ਼ਮਾਨਤ' ਦਾ ਹੱਕਦਾਰ ਹੋ ਜਾਂਦਾ ਹੈ।
ਹਰਚਰਨ ਸਿੰਘ ਭੁੱਲਰ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਨਵਾਂ ਕੇਸ: ਉਸ ਦੀ ਗ੍ਰਿਫ਼ਤਾਰੀ ਦੇ 11 ਦਿਨਾਂ ਬਾਅਦ, 29 ਅਕਤੂਬਰ ਨੂੰ CBI ਨੇ ਉਹਨਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਇੱਕ ਵੱਖਰਾ ਕੇਸ ਦਰਜ ਕੀਤਾ ਸੀ।
ਇਸ ਜ਼ਮਾਨਤ ਨਾਲ ਭੁੱਲਰ ਨੂੰ ਫਿਲਹਾਲ ਵੱਡੀ ਰਾਹਤ ਮਿਲੀ ਹੈ, ਹਾਲਾਂਕਿ ਕੇਸ ਦੀ ਜਾਂਚ ਅਜੇ ਜਾਰੀ ਹੈ।