ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼; ਨੰਗੇ ਪੈਰੀਂ ਜਾ ਕੇ ਦੇਣਗੇ ਸਪੱਸ਼ਟੀਕਰਨ
ਅੰਮ੍ਰਿਤਸਰ, 15 ਜਨਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਜਾ ਰਹੇ ਹਨ। ਮੁੱਖ ਮੰਤਰੀ ਨੇ ਅੱਜ ਦਾ ਆਪਣਾ ਪੂਰਾ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਕੀਤਾ ਹੈ ਅਤੇ ਉਹ ਇੱਕ ਨਿਮਾਣੇ ਸਿੱਖ ਵਜੋਂ ਗੁਰੂ ਘਰ ਨਤਮਸਤਕ ਹੋਣਗੇ।
ਅੱਜ ਦਾ ਪੂਰਾ ਸ਼ਡਿਊਲ:
ਸਵੇਰੇ 10:30 ਵਜੇ: ਮੁੱਖ ਮੰਤਰੀ ਮਾਨ ਅੰਮ੍ਰਿਤਸਰ ਦੇ ਸਰਕਟ ਹਾਊਸ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਰਵਾਨਾ ਹੋਣਗੇ।
ਹੈਰੀਟੇਜ ਸਟ੍ਰੀਟ ਤੋਂ ਪੈਦਲ ਯਾਤਰਾ: ਉਹ ਹੈਰੀਟੇਜ ਸਟ੍ਰੀਟ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਨੰਗੇ ਪੈਰੀਂ ਜਾਪ ਕਰਦੇ ਹੋਏ ਜਾਣਗੇ।
ਸਵੇਰੇ 11:00 ਵਜੇ: ਮੁੱਖ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਦੇ ਸਨਮੁਖ ਪੇਸ਼ ਹੋਣਗੇ।
ਬਿਆਨਾਂ 'ਤੇ ਦੇਣਗੇ ਸਪੱਸ਼ਟੀਕਰਨ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਸਮੇਂ ਦੌਰਾਨ ਦਿੱਤੇ ਗਏ ਕੁਝ ਬਿਆਨਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਅੱਜ ਉਹ ਜਥੇਦਾਰ ਸਾਹਿਬ ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ ਅਤੇ ਆਪਣੇ ਬਿਆਨਾਂ 'ਤੇ ਸਪੱਸ਼ਟੀਕਰਨ ਦੇਣਗੇ।