ਪੰਜਾਬੀ ਫਿਲਮ ਇੰਡਸਟਰੀ ਤੋਂ ਖ਼ਬਰ ਹੈ ਕਿ ਮਸ਼ਹੂਰ ਅਦਾਕਾਰ ਜੈ ਰੰਧਾਵਾ ਫਿਲਮ 'ਇਸ਼ਕਨਾਮਾ' ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ। ਇਹ ਹਾਦਸਾ ਤਰਨ ਤਾਰਨ ਜ਼ਿਲ੍ਹੇ ਦੇ ਭਿਖੀਵਿੰਡ ਇਲਾਕੇ ਵਿੱਚ ਉਸ ਸਮੇਂ ਵਾਪਰਿਆ ਜਦੋਂ ਫਿਲਮ ਦਾ ਇੱਕ ਸੀਨ ਸ਼ੂਟ ਕੀਤਾ ਜਾ ਰਿਹਾ ਸੀ।
ਮਿਲੀ ਜਾਣਕਾਰੀ ਅਨੁਸਾਰ, ਸ਼ੂਟਿੰਗ ਦੌਰਾਨ ਇੱਕ ਐਕਸ਼ਨ/ਮੂਵਮੈਂਟ ਸੀਨ ਕਰਦੇ ਸਮੇਂ ਜੈ ਰੰਧਾਵਾ ਦੇ ਸਿਰ ਵਿੱਚ ਸੱਟ ਲੱਗ ਗਈ। ਸੈੱਟ 'ਤੇ ਮੌਜੂਦ ਯੂਨਿਟ ਮੈਂਬਰਾਂ ਨੇ ਤੁਰੰਤ ਉਸਨੂੰ ਨੇੜਲੇ ਹਸਪਤਾਲ ਪਹੁੰਚਾਇਆ। ਰੰਧਾਵਾ ਦੇ ਸਿਰ ਵਿੱਚ ਸੱਟ ਲੱਗੀ ਹੈ, ਪਰ ਫਿਲਹਾਲ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।