Tuesday, September 22, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਮੁਕਾਬਲਾ

January 28, 2026 05:56 PM

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਮੁਕਾਬਲਾ

*ਦਸਤਾਰ ਸਿਰਫ਼ ਸਿਰ ਦਾ ਸਿੰਗਾਰ ਨਹੀਂ, ਸਗੋਂ ਸਿੱਖ ਦੀ ਇਜ਼ਤ, ਸ਼ਹਾਦਤ ਅਤੇ ਅਟੱਲ ਪਛਾਣ ਦੀ ਨਿਸ਼ਾਨੀ: ਹਰਮੀਤ ਸਿੰਘ ਕਾਲਕਾ*

ਨਵੀਂ ਦਿੱਲੀ 28 ਜਨਵਰੀ,

ਸਰਦਾਰ ਹਰਮੀਤ ਸਿੰਘ ਕਾਲਕਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ ਨੂੰ ਸਮਰਪਿਤ “ਦਸਤਾਰ ਸਜਾਉਣ ਦਾ ਮੁਕਾਬਲਾ” ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਸਰੋਵਰ ਦੀ ਪਰਿਕਰਮਾ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।

ਇਸ ਪਵਿੱਤਰ ਮੌਕੇ ‘ਤੇ ਵੱਖ-ਵੱਖ ਵਰਗਾਂ ਦੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਭਾਗ ਲੈਂਦਿਆਂ ਸਿੱਖ ਪਛਾਣ ਦੀ ਸ਼ਾਨ—ਦਸਤਾਰ—ਸਜਾ ਕੇ ਆਪਣੀ ਆਸਥਾ, ਸਨਮਾਨ ਅਤੇ ਸੰਸਕਾਰਾਂ ਦਾ ਪ੍ਰਗਟਾਵਾ ਕੀਤਾ। ਮੁਕਾਬਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਕੇ ਹੌਂਸਲਾ ਅਫ਼ਜ਼ਾਈ ਕੀਤੀ ਗਈ।

ਇਸ ਮੌਕੇ ‘ਤੇ ਆਪਣੇ ਸੰਬੋਧਨ ਦੌਰਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਿੱਖ ਧਰਮ ਵਿੱਚ ਦਸਤਾਰ ਦੀ ਅਦੁੱਤੀ ਮਹੱਤਤਾ ‘ਤੇ ਵਿਸ਼ੇਸ਼ ਰੋਸ਼ਨੀ ਪਾਉਂਦਿਆਂ ਕਿਹਾ ਕਿ ਦਸਤਾਰ ਸਿਰਫ਼ ਸਿਰ ਦਾ ਸਿੰਗਾਰ ਨਹੀਂ, ਸਗੋਂ ਸਿੱਖ ਦੀ ਇਜ਼ਤ, ਸ਼ਹਾਦਤ ਅਤੇ ਅਟੱਲ ਪਛਾਣ ਦੀ ਨਿਸ਼ਾਨੀ ਹੈ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਘਰਾਂ ਵਿੱਚ ਵੀ ਨਿਯਮਤ ਤੌਰ ‘ਤੇ ਦਸਤਾਰ ਸਜਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਕੌਮ ਦੇ ਮਹਾਨ ਇਤਿਹਾਸ ਨਾਲ ਜੋੜਦਿਆਂ ਖੰਡੇ ਬਾਟੇ ਦੀ ਪਾਹੁਲ ਛਕਾ ਕੇ ਗੁਰਬਾਣੀ ਦੇ ਲੜ੍ਹ ਲਾਇਆ ਜਾਵੇ।

ਸਰਦਾਰ ਕਾਲਕਾ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੰਸਕ੍ਰਿਤਕ ਪ੍ਰੋਗਰਾਮ ਨੌਜਵਾਨ ਪੀੜ੍ਹੀ ਵਿੱਚ ਸਿੱਖੀ ਦੇ ਮੂਲ ਸਿਧਾਂਤਾਂ, ਅਨੁਸ਼ਾਸਨ ਅਤੇ ਸ਼ਹੀਦੀ ਵਿਰਾਸਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਉਂਦੇ ਹਨ।

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ ਸਰਕਾਰ ਦੀ ਖਾਲੀ ਸਰਕਾਰੀ ਇਮਾਰਤਾਂ ਨੂੰ ਵਿਦਿਆਰਥੀ ਹੋਸਟਲ 'ਚ ਬਦਲਣ ਦੀ ਯੋਜਨਾ

ਦਿੱਲੀ ਦੇ ਕਈ ਪੀਜੀ ਹੋਸਟਲਾਂ 'ਤੇ ਚੱਲੇਗਾ ਬੁਲਡੋਜ਼ਰ, ਪੰਜ ਜਾਇਦਾਦਾਂ ਨੂੰ ਕੀਤਾ ਸੀਲ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

 
 
 
 
Subscribe