ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਸਾਮ ਦੇ ਦੌਰੇ ‘ਤੇ ਪਹੁੰਚੇ। ਦੌਰੇ ਦੌਰਾਨ ਉਨ੍ਹਾਂ ਵੱਲੋਂ ਸੂਬੇ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਨ ਦੇ ਨਾਲ-ਨਾਲ ਕੇਂਦਰ ਸਰਕਾਰ ਦੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਵੇਗਾ।
ਅਮਿਤ ਸ਼ਾਹ ਅਸਾਮ ਦੇ ਉੱਚ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗਾਂ ਕਰਨਗੇ। ਇਸ ਤੋਂ ਇਲਾਵਾ ਉਹ ਸੁਰੱਖਿਆ ਨਾਲ ਜੁੜੇ ਮਸਲਿਆਂ, ਸਰਹੱਦੀ ਇਲਾਕਿਆਂ ਦੀ ਸਥਿਤੀ ਅਤੇ ਆਉਣ ਵਾਲੀਆਂ ਚੋਣੀ ਤਿਆਰੀਆਂ ‘ਤੇ ਵੀ ਚਰਚਾ ਕਰਨਗੇ।