ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੇਲ੍ਹ ਵਿੱਚ ਬੰਦ ਪਾਰਟੀ ਦੇ ਸੀਨੀਅਰ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੁਖਬੀਰ ਬਾਦਲ ਨੇ ਸਰਕਾਰੀ ਅਫਸਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਸਿਆਸੀ ਦਬਾਅ ਹੇਠ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਜੇਲ੍ਹ ਤੋਂ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਮਜੀਠੀਆ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਗਿਆ ਹੈ ਅਤੇ ਇਹ ਸਾਰੀ ਕਾਰਵਾਈ ਸਿਆਸੀ ਬਦਲਾਖੋਰੀ ਦਾ ਨਤੀਜਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਲਈ ਵਿਰੋਧੀ ਆਵਾਜ਼ਾਂ ਨੂੰ ਦਬਾ ਰਹੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਜੋ ਵੀ ਅਫਸਰ ਗੈਰ-ਕਾਨੂੰਨੀ ਹੁਕਮਾਂ ’ਤੇ ਕੰਮ ਕਰ ਰਹੇ ਹਨ, ਉਹ ਯਾਦ ਰੱਖਣ ਕਿ ਸਰਕਾਰਾਂ ਸਦਾ ਲਈ ਨਹੀਂ ਰਹਿੰਦੀਆਂ। ਅਕਾਲੀ ਦਲ ਹਰ ਪੱਧਰ ’ਤੇ ਇਸ ਮਾਮਲੇ ਨੂੰ ਲੜੇਗਾ ਅਤੇ ਇਨਸਾਫ਼ ਲੈ ਕੇ ਰਹੇਗਾ।