ਦੇਸ਼ ਦੀ ਪ੍ਰਸਿੱਧ ਖਿਡਾਰਨ ਅਤੇ ਰਾਜ ਸਭਾ ਮੈਂਬਰ ਪੀ ਟੀ ਊਸ਼ਾ ਦੇ ਪਤੀ ਸ਼੍ਰੀਨਿਵਾਸਨ ਦਾ ਦਿਹਾਂਤ ਹੋ ਗਿਆ ਹੈ। ਇਸ ਦੁਖਦਾਈ ਘਟਨਾ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ ਟੀ ਊਸ਼ਾ ਨਾਲ ਫੋਨ ’ਤੇ ਗੱਲ ਕਰਕੇ ਦੁੱਖ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਸ਼੍ਰੀਨਿਵਾਸਨ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਦੇਸ਼ ਭਰ ਦੀਆਂ ਖੇਡ ਅਤੇ ਰਾਜਨੀਤਕ ਹਸਤੀਆਂ ਵੱਲੋਂ ਵੀ ਪੀ ਟੀ ਊਸ਼ਾ ਦੇ ਪਰਿਵਾਰ ਨਾਲ ਹਮਦਰਦੀ ਜਤਾਈ ਜਾ ਰਹੀ ਹੈ।