ਕਿਸ਼ਤਵਾੜ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਤਿੰਨ ਇਲਾਕਿਆਂ ਵਿੱਚ ਪ੍ਰਸ਼ਾਸਨ ਵੱਲੋਂ ਇੰਟਰਨੈੱਟ ਸੇਵਾਵਾਂ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ। ਸਥਿਤੀ ’ਤੇ ਪ੍ਰਸ਼ਾਸਨ ਦੀ ਨਿਗਰਾਨੀ ਜਾਰੀ ਹੈ।