Friday, January 30, 2026
BREAKING NEWS
ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਵਿੱਚ 'ਆਪ' ਦਾ ਕਾਫਲਾ ਵਧਿਆਦਿਲਜੀਤ ਦੋਸਾਂਝ ਅਭਿਨੀਤ ਇਮਤਿਆਜ਼ ਅਲੀ ਦੀ ਪੀਰੀਅਡ ਡਰਾਮਾ ਫ਼ਿਲਮ ਜੂਨ ' ਹੋਵੇਗੀ ਰਿਲੀਜ਼ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀHorror in Ludhiana: Dog Bite a Year Ago, Now Entire Family Stricken with Rabies; All 7 Members Referred to PGIਕਿਸ਼ਤਵਾੜ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲਇੰਸਟਾਗ੍ਰਾਮ ’ਤੇ ਵਾਪਸ ਆਏ ਵਿਰਾਟ ਕੋਹਲੀ, ਅਕਾਊਂਟ ਫਿਰ ਹੋਇਆ ਐਕਟਿਵਪੀ ਟੀ ਊਸ਼ਾ ਦੇ ਪਤੀ ਦਾ ਦਿਹਾਂਤ ਅਸਾਮ ਦੇ ਮੁੱਖ ਮੰਤਰੀ ਵੱਲੋਂ ਡਿਬਰੂਗੜ੍ਹ ਹਵਾਈ ਅੱਡੇ ’ਤੇ ਅਮਿਤ ਸ਼ਾਹ ਦਾ ਸਵਾਗਤਯੂਜੀਸੀ ’ਤੇ ਸੁਪਰੀਮ ਕੋਰਟ ਦਾ ਫੈਸਲਾ ਸਵਾਗਤਯੋਗ: ਪੰਕਜ ਸਿੰਘਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (30 ਜਨਵਰੀ 2026)

ਚੰਡੀਗੜ੍ਹ / ਮੋਹਾਲੀ

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਵਿੱਚ 'ਆਪ' ਦਾ ਕਾਫਲਾ ਵਧਿਆ

January 30, 2026 03:40 PM

ਵਿਰੋਧੀ ਪਾਰਟੀਆਂ ਨੂੰ ਛੱਡ ਵੱਡੀ ਗਿਣਤੀ ਵਿੱਚ ਕਈ ਪਰਿਵਾਰ ਪਾਰਟੀ ਵਿੱਚ ਹੋਏ ਸ਼ਾਮਲ

 

ਮੋਹਾਲੀ, 30 ਜਨਵਰੀ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚੋਂ ਆਏ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਦੇ ਵਿੱਚ ਉਹਨਾਂ ਦਾ ਮਾਣ ਸਤਿਕਾਰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ। ਅੱਜ ਆਮ ਆਦਮੀ ਪਾਰਟੀ ਦੇ ਸੈਕਟਰ- 79 ਵਿੱਚ ਸਰਦਾਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਲਗਭਗ 14 ਪਰਿਵਾਰਾਂ ਨੇ ਕਾਂਗਰਸ ਅਤੇ ਹੋਰ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲਾਰੇ-ਲੱਪੇ ਵਾਲੀ ਰਾਜਨੀਤੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਮਾਨਦਾਰ ਕੰਮਾਂ 'ਤੇ ਮੋਹਰ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਉਸ ਤੋਂ ਇਹ ਸਾਫ਼ ਪਤਾ ਲੱਗਦਾ ਹੈ ਕਿ ਪੰਜਾਬ ਵਿੱਚ ਪਹਿਲੀ ਵਾਰ ਕੋਈ ਅਜਿਹੀ ਸਰਕਾਰ ਆਈ ਹੈ ਜੋ ਆਮ ਲੋਕਾਂ ਦੇ ਦਰਦ ਨੂੰ ਸਮਝਦੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਮੌਕੇ 'ਤੇ ਹੱਲ ਕਰ ਰਹੀ ਹੈ।

 

ਆਪਣੇ ਸੰਬੋਧਨ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਲੋਕ ਬਿਜਲੀ ਦੇ ਭਾਰੀ ਬਿੱਲਾਂ ਕਾਰਨ ਪ੍ਰੇਸ਼ਾਨ ਰਹਿੰਦੇ ਸਨ, ਪਰ ਅੱਜ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਹਰ ਗਰੀਬ ਅਤੇ ਮੱਧ ਵਰਗੀ ਪਰਿਵਾਰ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਹਨ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ, ਕੇਵਲ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਭਰ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਸਦਕਾ ਹੁਣ ਲੋਕਾਂ ਨੂੰ ਆਪਣੇ ਇਲਾਜ ਲਈ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ, ਸਗੋਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਟੈਸਟ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ। ਪੂਰੇ ਪੰਜਾਬ ਵਿੱਚ 3200 ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਮੋਹਾਲੀ ਵਿੱਚ ਹੀ 32 ਸਟੇਡੀਅਮ ਬਣਾਏ ਜਾ ਰਹੇ ਹਨ ਜਿਸ ਦੀ ਉਸਾਰੀ ਚੱਲ ਰਹੀ ਹੈ ਅਤੇ ਦੋ ਤਿੰਨ ਮਹੀਨਿਆਂ ਦੇ ਵਿੱਚ ਪੂਰੀ ਤਰ੍ਹਾਂ ਬਣ ਕੇ ਤਿਆਰ ਹੋ ਜਾਣਗੇ ਅਤੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ ਸ਼ਾਇਦ ਹੀ ਕਿਸੇ ਸਰਕਾਰ ਨੇ ਅੱਜ ਤੱਕ ਇਨ੍ਹਾਂ ਵੱਡਾ ਉਪਰਾਲਾ ਕੀਤਾ ਹੋਵੇ ਕਿ ਨੌਜਵਾਨਾਂ ਦੀ ਖੇਡ ਰੁਚੀ ਨੂੰ ਦੇਖਦਿਆਂ ਇੰਨੇ ਵੱਡੇ ਸਟੇਡੀਅਮ ਅਤੇ ਇੰਨੀ ਵੱਡੀ ਗਿਣਤੀ ਦੇ ਵਿੱਚ ਸਟੇਡੀਅਮ ਬਣਾਏ ਗਏ ਹੋਣ। ਇਸ ਦੇ ਨਾਲ ਹੀ 65 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਦਿੱਤੀ ਗਈ ਹੈ ਜਿਸ ਵਿੱਚ ਹਰ ਇੱਕ ਪਰਿਵਾਰ ਨੂੰ 10-10 ਲੱਖ ਰੁਪਏ ਦਾ ਬੀਮਾ ਮੁਹਈਆ ਕਰਵਾਇਆ ਗਿਆ ਹੈ ਤਾਂ ਕਿ ਉਹ ਆਪਣਾ ਇਲਾਜ ਕਰਵਾ ਸਕਣ ਅਤੇ ਮੈਨੂੰ ਨਹੀਂ ਲੱਗਦਾ ਕਿ ਕੋਈ ਵੀ ਵਾਅਦਾ ਅਧੂਰਾ ਰਹਿ ਗਿਆ ਹੋਵੇ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰਾ ਨਾ ਕੀਤਾ ਹੋਵੇ ਅਤੇ ਜੋ ਮਹਿਲਾਵਾਂ ਨੂੰ 1100 ਰੁਪਏ ਮਹੀਨਾ ਦੇਣ ਦੀ ਗੱਲ ਹੈ ਉਹ ਵੀ ਅਪ੍ਰੈਲ ਦੇ ਵਿੱਚ ਲਾਗੂ ਕਰ ਦਿੱਤਾ ਜਾਵੇਗਾ।

ਵਿਧਾਇਕ ਨੇ ਵਿਰੋਧੀ ਪਾਰਟੀਆਂ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਜੋ ਲੋਕ ਅੱਜ ਸਰਕਾਰ 'ਤੇ ਸਵਾਲ ਚੁੱਕ ਰਹੇ ਹਨ, ਉਨ੍ਹਾਂ ਨੇ ਆਪਣੇ ਦਹਾਕਿਆਂ ਦੇ ਰਾਜ ਦੌਰਾਨ ਪੰਜਾਬ ਨੂੰ ਸਿਰਫ਼ ਲੁੱਟਿਆ ਅਤੇ ਕਰਜ਼ੇ ਦੀ ਪੰਡ ਹੇਠ ਦਬਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿੱਖਿਆ ਦੇ ਖੇਤਰ ਵਿੱਚ ਵੀ ਇਨਕਲਾਬੀ ਕਦਮ ਚੁੱਕੇ ਹਨ ਅਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਇਆ ਜਾ ਰਿਹਾ ਹੈ ਤਾਂ ਜੋ ਗਰੀਬ ਦਾ ਬੱਚਾ ਵੀ ਉੱਚੀ ਸਿੱਖਿਆ ਪ੍ਰਾਪਤ ਕਰ ਸਕੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਰਾਜਨੀਤੀ ਅਜਿਹੀ ਚੀਜ਼ ਹੈ ਜਿਸ ਵਿੱਚ ਬਹੁਤ ਹੀ ਸੋਚ ਸਮਝ ਕੇ ਬੋਲਣ ਦੀ ਲੋੜ ਹੁੰਦੀ ਹੈ ਕਿਉਂਕਿ ਲੋਕ ਰਾਜਨੀਤੀ ਨਾਲ ਜੁੜੇ ਲੋਕਾਂ ਦੀਆਂ ਗੱਲਾਂ ਨੂੰ ਸੁਣਦੇ ਹਨ ਅਤੇ ਉਹਨਾਂ ਨੂੰ ਹੀ ਫੋਲੋ ਕਰਦੇ ਹਨ ਅਤੇ ਇਸ ਕਰਕੇ ਕੁਝ ਵੀ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਮੈਂ ਇਹੀ ਬੇਨਤੀ ਕਰਦਾ ਹਾਂ ਕਿ ਪੰਜਾਬ ਨੂੰ ਪਿੱਛੇ ਵੱਲ ਨਾ ਲੈ ਕੇ ਜਾਇਆ ਜਾਏ ਕਿਉਂਕਿ ਪੰਜਾਬ ਪਹਿਲਾਂ ਹੀ ਬਹੁਤ ਪਿੱਛੇ ਚੱਲ ਰਿਹਾ ਹੈ ਅਤੇ ਪੰਜਾਬ ਨੂੰ ਅੱਗੇ ਵਧਾਉਣ ਲਈ ਕੁਝ ਕਦਮ ਚੁੱਕਣੇ ਚਾਹੀਦੇ ਹਨ ਨਾ ਕਿ ਇਹੋ ਜਿਹੇ ਬਿਆਨ ਦੇਣੇ ਚਾਹੀਦੇ ਹਨ ਜਿਸ ਨਾਲ ਪੰਜਾਬ ਦੀ ਸ਼ਾਨ ਨੂੰ ਫਰਕ ਪਵੇ। ਪੰਜਾਬ ਇੱਕ ਨੰਬਰ ਸੂਬਾ ਹੁੰਦਾ ਸੀ ਜੋ ਕਿ 10 15 ਸਾਲ ਤੋਂ ਪਿੱਛੇ ਚੱਲ ਰਿਹਾ ਹੈ। ਪੋਲੀਟੀਸ਼ੀਅਨਸ ਨੂੰ ਬਹੁਤ ਹੀ ਸੋਚ ਵਿਚਾਰ ਕੇ ਬੋਲਣਾ ਚਾਹੀਦਾ ਹੈ ਤਾਂ ਕਿ ਕੋਈ ਵੀ ਗਲਤ ਸੁਨੇਹਾ ਲੋਕਾਂ ਤੱਕ ਨਾ ਜਾਵੇ

ਸ਼ਾਮਲ ਹੋਣ ਵਾਲੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਮੋਹਾਲੀ ਦੇ ਵਿਕਾਸ ਕਾਰਜਾਂ ਵਿੱਚ ਉਨ੍ਹਾਂ ਦੀ ਰਾਏ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ। ਇਸ ਮੌਕੇ ਨਵੇਂ ਸ਼ਾਮਲ ਹੋਏ ਸਾਥੀਆਂ ਨੇ ਵੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਅਹਿਦ ਇਸ ਮੌਕੇ ਤੇ ਭੁਪਿੰਦਰ ਸਿੰਘ ਜੌਹਲ, ਗੁਰਜੀਤ ਸਿੰਘ, ਜੀਤ ਕੌਰ, ਵਿਜੇ ਕੁਮਾਰ, ਕੁਲਵਿੰਦਰ ਤੂਰਾ, ਤਰਸੇਮ ਕੌਰ, ਚੇਤਨ ਸਿੰਘ ਸੰਧਵਾਂ. ਇੰਦੂ ਮਹਾਜਨ, ਮਨਮੋਹਣ ਸਿੰਘ, ਜਤਿੰਦਰਪਾਲ ਕੌਰ, ਅੰਗੂਰੀ ਦੇਵੀ, ਕੁਲਵੰਤ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ ਸਮਾਣਾ ਵੀ ਹਾਜ਼ਰ ਸਨ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਵਿਧਾਇਕ ਕੁਲਵੰਤ ਸਿੰਘ ਵੱਲੋਂ 40 ਲੱਖ ਰੁਪਏ ਦੀ ਲਾਗਤ ਨਾਲ ਬਣਿਆ ‘ਜਲ ਘਰ’ ਲੋਕਾਂ ਨੂੰ ਸਮਰਪਿਤ

ਚੰਡੀਗੜ੍ਹ ਨਗਰ ਨਿਗਮ ਦੇ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀਆਂ ਚੋਣਾਂ ਅੱਜ

MLA ਕੁਲਵੰਤ ਸਿੰਘ ਵੱਲੋਂ ਪੰਜਾਬ ਦੀ ਫਲੈਗਸ਼ਿਪ ਡੋਰ-ਟੂ-ਡੋਰ ਕਚਰਾ ਛਾਂਟ ਮੁਹਿੰਮ ਦਾ ਉਦਘਾਟਨ

संपूर्णानंद ब्रह्मचारी महाराज की लीडरशिप में भजन संध्या का किया गया आयोजन

ਮੋਹਾਲੀ: ਦੇਹਰਾਦੂਨ ਦੇ ਨੌਜਵਾਨ ਨੇ ਖੂਨ ਨਾਲ ਆਖਰੀ ਸੁਨੇਹਾ ਲਿਖ ਕੇ ਕੀਤੀ ਖੁਦਕੁਸ਼ੀ

MACT ਦਾ ਵੱਡਾ ਫੈਸਲਾ: ਹਾਦਸੇ ਵਿੱਚ ਜਾਨ ਗੁਆਉਣ ਵਾਲੇ ਨੌਜਵਾਨ ਦੀ ਭੈਣ ਵੀ ਮੁਆਵਜ਼ੇ ਦੀ ਹੱਕਦਾਰ, ਬੀਮਾ ਕੰਪਨੀ ਦੇਵੇਗੀ 19.61 ਲੱਖ ਰੁਪਏ

ਚੰਡੀਗੜ੍ਹ CBI ਅਦਾਲਤ ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ 'ਡਿਫਾਲਟ ਜ਼ਮਾਨਤ' ਮਨਜ਼ੂਰ

ਪੰਚਕੂਲਾ : ਤੇਂਦੂਆ ਸੈਕਟਰ 6 ਦੇ ਰਿਹਾਇਸ਼ੀ ਖੇਤਰ ਵਿੱਚ ਦਾਖਲ ਹੋਇਆ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ, ਤਲਾਸ਼ੀ ਮਗਰੋਂ ਧਮਕੀ ਝੂਠੀ ਨਿਕਲੀ

ਚੰਡੀਗੜ੍ਹ: ਘਰ ਦੇ ਬਾਹਰ ਖੇਡਦੇ 2 ਬੱਚੇ ਲਾਪਤਾ, CCTV ਫੁਟੇਜ 'ਚ ਮੋਢਿਆਂ 'ਤੇ ਹੱਥ ਰੱਖ ਕੇ ਜਾਂਦੇ ਦਿਖੇ

 
 
 
 
Subscribe