Sunday, February 01, 2026
BREAKING NEWS
आधार हाउसिंग फाइनेंस की मजबूत उड़ानਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ’ਤੇ ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈLPG ਦੀਆਂ ਕੀਮਤਾਂ 'ਚ ਵਾਧਾ: ਬਜਟ ਤੋਂ ਪਹਿਲਾਂ ਝਟਕਾ, ਵਪਾਰਕ ਸਿਲੰਡਰ 50 ਰੁਪਏ ਮਹਿੰਗਾCPEC ਵਿਰੁੱਧ ਬਗਾਵਤ ਨਾਲ ਦਹਿਲਿਆ ਪਾਕਿਸਤਾਨ: ਬਲੋਚਿਸਤਾਨ 'ਚ 48 ਥਾਵਾਂ 'ਤੇ ਧਮਾਕੇ ਅਤੇ ਹਮਲੇ, 80 ਲੋਕਾਂ ਦੀ ਮੌਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਫ਼ਰਵਰੀ 2026)ਨਵਜੋਤ ਕੌਰ ਸਿੱਧੂ ਦਾ ਧਮਾਕਾ: PM ਮੋਦੀ ਦੀ ਪ੍ਰਸ਼ੰਸਾ ਤੇ ਵਿਰੋਧੀਆਂ ਨੂੰ ਕਿਹਾ 'ਸਿਆਸੀ ਚੋਰ', ਪੰਜਾਬ ਦੀ ਸਿਆਸਤ ਵਿੱਚ ਮਚੀ ਹਲਚਲਚੰਡੀਗੜ੍ਹ CTU ਲੁੱਟ ਦੀ ਗੁੱਥੀ ਸੁਲਝੀ: ਸਬ-ਇੰਸਪੈਕਟਰ ਹੀ ਨਿਕਲਿਆ ਮਾਸਟਰਮਾਈਂਡ, ਭਤੀਜੇ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮਸੁਨੇਤਰਾ ਪਵਾਰ ਮਹਾਰਾਸ਼ਟਰ ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣੀ, ਰਾਜਪਾਲ ਨੇ ਚੁਕਾਈ ਅਹੁਦੇ ਦੀ ਸਹੁੰਧਰੁਵ ਪਾਂਡਵ ਦੀ ਯਾਦ ਵਿੱਚ ਖੂਨਦਾਨ ਕੈਂਪਡਾ ਮਨੋਹਰ ਸਿੰਘ ਇੰਟਕ ਪੰਜਾਬ ਦੇ ਪ੍ਰਧਾਨ ਨਿਯੁਕਤ

ਪੰਜਾਬ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ’ਤੇ ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈ

February 01, 2026 12:33 PM

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ’ਤੇ ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈ

ਕਪੂਰਥਲਾ 1 ਫਰਵਰੀ, 2026

ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਭਗਤੀ ਦੇ ਮੁਜੱਸਮੇ, ਸਮਾਜਿਕ ਸਮਾਨਤਾ ਦੇ ਪ੍ਰਤੀਕ ਅਤੇ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਇੱਕ ਸਾਂਝੇ ਸੰਦੇਸ਼ ਵਿੱਚ ਦੋਵਾਂ ਵਿਧਾਇਕਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਉਪਦੇਸ਼ ਮਨੁੱਖਤਾ ਨੂੰ ਆਪਸੀ ਭਾਈਚਾਰੇ, ਸਮਾਨਤਾ ਅਤੇ ਪ੍ਰੇਮ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੀ ਸੋਚ ਅਤੇ ਕਰਮ ਰਾਹੀਂ ਜਾਤ-ਪਾਤ, ਭੇਦਭਾਵ ਅਤੇ ਜ਼ੁਲਮ ਦੇ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਸਮਾਜ ਨੂੰ ਏਕਤਾ ਦਾ ਸੁਨੇਹਾ ਦਿੱਤਾ।

ਰਾਣਾ ਗੁਰਜੀਤ ਸਿੰਘ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ, ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਨ ਅਤੇ ਸਮਾਜ ਵਿੱਚ ਆਪਸੀ ਸਦਭਾਵਨਾ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਬਣਾਉਣ।

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਪਹਿਲਾਂ ਨਾਲੋਂ ਵੀ ਵੱਧ ਜ਼ਰੂਰੀ ਹੈ, ਜੋ ਮਨੁੱਖਤਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਪ੍ਰੇਰਣਾ ਦਿੰਦਾ ਹੈ।

 

Have something to say? Post your comment

Subscribe