Thursday, July 30, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਚੰਡੀਗੜ੍ਹ / ਮੋਹਾਲੀ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕ

February 02, 2026 12:49 PM

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ : MLA ਕੁਲਵੰਤ ਸਿੰਘ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕ              

ਵਿਧਾਇਕ ਕੁਲਵੰਤ ਸਿੰਘ ਲਖਨੌਰ, ਕੈਲੋਂ, ਧੁਰਾਲੀ, ਰਾਏਪੁਰ ਖ਼ੁਰਦ, ਮੌਲੀ ਬੈਦਵਾਣ, ਕੁੰਬੜਾ, ਸੋਹਾਣਾ, ਫ਼ੇਜ਼ 7, ਮਟੌਰ ਵਿਖੇ ਧਾਰਮਿਕ ਸਮਾਗਮਾਂ ਦੇ ਦੌਰਾਨ ਹੋਏ ਨਤਮਸਤਕ                   

ਮੋਹਾਲੀ 1ਫਰਵਰੀ  : ਅੱਜ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ- ਵੱਖ ਗੁਰੂ ਘਰਾਂ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨਤਮਸਤਕ ਹੋਏ, ਵਿਧਾਇਕ ਕੁਲਵੰਤ ਸਿੰਘ ਪਿੰਡ ਲਖਨੌਰ, ਪਿੰਡ ਕੈਲੋ ਧਰਮਸ਼ਾਲਾ ਵਿਖੇ, ਪਿੰਡ ਧੁਰਾਲੀ, ਗੁਰਦੁਆਰਾ ਸਾਹਿਬ- ਪਿੰਡ ਰਾਏਪੁਰ ਖੁਰਦ, ਗੁਰਦੁਆਰਾ ਭਗਤ ਰਵਿਦਾਸ ਜੀ ਉੱਪਰਲਾ ਮੁਹੱਲਾ ਪਿੰਡ ਮੌਲੀ , ਪਿੰਡ ਕੁੰਬੜਾ, ਗੁਰਦੁਆਰਾ ਸ੍ਰੀ ਡੇਰਾ ਸਾਹਿਬ- ਪਿੰਡ ਸੁਹਾਣਾ, ਫੇਜ਼- 7, ਮੋਹਾਲੀ ਅਤੇ ਧਰਮਸ਼ਾਲਾ ਪਿੰਡ ਮਟੌਰ ਵਿਖੇ ਹੋਏ ਧਾਰਮਿਕ ਸਮਾਗਮਾਂ ਦੇ ਦੌਰਾਨ ਸੰਗਤਾਂ ਦੇ ਸਨਮੁਖ ਬੈਠ ਕੇ ਗੁਰੂ ਵਿਚਾਰਾਂ ਸੁਣੀਆਂ, ਸਮਾਗਮਾਂ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ ਦੇਸ਼- ਵਿਦੇਸ਼ਾਂ ਵਿੱਚ ਸੰਗਤਾਂ ਦੇ ਵੱਲੋਂ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਦੇ ਨਾਲ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ , ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਅਗਲੇ ਸਾਲ ਤੋਂ ਸਰਕਾਰੀ ਪੱਧਰ ਤੇ ਮਨਾਇਆ ਜਾਵੇਗਾ। ਉਹਨਾਂ ਕਿਹਾ ਕਿ ਅੱਜ ਉਹ 10 ਤੋਂ 12 ਧਾਰਮਿਕ ਪ੍ਰੋਗਰਾਮਾਂ ਦੇ ਵਿੱਚ ਸ਼ਿਰਕਤ ਕਰਨ ਉਪਰੰਤ ਫੇਜ-7 ਵਿੱਚ ਰੱਖੇ ਗਏ ਇਸ ਸਮਾਗਮ ਵਿੱਚ ਪਹੁੰਚਿਆ ਹਾਂ ਤੇ ਮੈਂ ਸਵੇਰ ਤੋਂ ਹੀ ਵੇਖਦਾ ਹਾਂ ਕਿ ਸਭਨਾਂ ਗੁਰੂਦੁਆਰਾ ਸਾਹਿਬਾਨ ਦੇ ਵਿੱਚ ਸਵੇਰ ਤੋਂ ਹੀ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਪ੍ਰਵਾਹ ਚੱਲ ਰਿਹਾ ਹੈ , ਥਾਂ- ਥਾਂ ਲੰਗਰ ਚੱਲ ਰਹੇ ਹਨ, ਸੰਗਤਾਂ ਵੱਲੋਂ ਬੜੇ ਹੀ ਉਤਸਾਹ ਅਤੇ ਸ਼ਰਧਾ ਦੇ ਨਾਲ ਗੁਰਬਾਣੀ ਸੁਣੀ ਅਤੇ ਪੜੀ ਜਾ ਰਹੀ ਹੈ, ਸ੍ਰੀ ਗੁਰੂ ਰਵਿਦਾਸ ਜੀ ਦਾ ਅੱਜ 649ਵਾਂ ਪ੍ਰਕਾਸ਼ ਪੁਰਬ ਸਭਨਾਂ ਵੱਲੋਂ ਬੜੀ ਹੀ ਸ਼ਰਧਾ ਅਤੇ ਧੂਮ ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੇਰੀ ਉਸ ਪਰਮਾਤਮਾ ਅੱਗੇ ਇਹ ਅਰਦਾਸ ਹੈ ਕਿ ਪਰਮਾਤਮਾ ਸਾਨੂੰ ਸਭਨਾਂ ਨੂੰ ਗੁਰੂ ਰਵਿਦਾਸ ਜੀ ਦੀ ਰਚੀ ਗਈ ਬਾਣੀ ਤੇ ਅਨੁਸਾਰ ਚੱਲਣ ਦੀ ਸੁਮੱਤ ਬਖਸ਼ੇ ਅਤੇ ਸਭਨਾਂ ਨੂੰ ਸੁੱਖ ਅਤੇ ਆਤਮਿਕ ਸ਼ਾਂਤੀ ਦੀ ਪ੍ਰਾਪਤੀ ਹੋਵੇ, ਉਹਨਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਮੁੱਚੇ ਚੁਗਿਰਦੇ ਦੇ ਅੰਦਰ ਸੰਗਤਾਂ ਦੇ ਵਿੱਚ ਪਾਇਆ ਜਾ ਰਿਹਾ ਵੇਖਿਆ ਹੀ ਬਣਦਾ ਸੀ, ਇਸ ਮੌਕੇ ਤੇ ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਅਵਤਾਰ ਸਿੰਘ ਮੌਲੀ, ਆਰ.ਪੀ. ਸ਼ਰਮਾ, ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ , ਕਵਲਜੀਤ ਕੌਰ ਸਾਬਕਾ ਕੌਂਸਲਰ, ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ ਚਾਹਲ, ਅਕਬਿੰਦਰ ਸਿੰਘ ਗੋਸਲ ਚੇਅਰਮੈਨ ਜਿਲ੍ਹਾ ਟ੍ਰੇਡ ਵਿੰਗ ਮੋਹਾਲੀ, ਵੀ ਹਾਜ਼ਰ ਸਨ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!

ਚੰਡੀਗੜ੍ਹ ਵਿੱਚ ਆਬਕਾਰੀ ਨੀਤੀ 2026-27: ਹੋਟਲਾਂ ਵਿੱਚ 24 ਘੰਟੇ ਸ਼ਰਾਬ ਦੀ ਸਹੂਲਤ, ਕੀਮਤਾਂ ਵਿੱਚ 2% ਦਾ ਵਾਧਾ

MLA ਕੁਲਵੰਤ ਸਿੰਘ ਵੱਲੋਂ 100 ਸਵੈ- ਉਦਮੀ ਔਰਤਾਂ ਨੂੰ ਕੀਤਾ ਸਨਮਾਨਿਤ

ਹੋਲੀ ਦੇ ਰੰਗਾਂ ਵਿੱਚ ਭੰਗ: ਚੰਡੀਗੜ੍ਹ ਤੇ ਅੰਮ੍ਰਿਤਸਰ 'ਚ ਹੰਗਾਮਾ, ਪੁਲਿਸ ਨੇ ਨੌਜਵਾਨਾਂ 'ਤੇ ਵਰ੍ਹਾਈਆਂ ਲਾਠੀਆਂ

ਚੰਡੀਗੜ੍ਹ 'ਚ ਹੜਕੰਪ: ਪੰਜਾਬ ਸਕੱਤਰੇਤ ਅਤੇ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਇਮਾਰਤਾਂ ਖਾਲੀ ਕਰਵਾਈਆਂ

ਪੂਰਾ ਪੰਜਾਬ ਲਹਿਰ ਮੁਹਿੰਮ ਦੌਰਾਨ ਪੰਜਾਬ ਦੀ ਚੜ੍ਹਦੀ ਕਲਾ ਦੀ ਗੱਲ ਕਰਨੀ ਹੈ: ਅਜੇਪਾਲ ਸਿੰਘ ਬਰਾੜ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ‘ਤੇ ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਦੁੱਧ,ਫਲਾਂ ਦਾ ਲੰਗਰ

ਮਿਸਲ ਸਤਲੁਜ ਵੱਲੋਂ 17 ਫਰਵਰੀ ਤੋਂ ਮੋਹਾਲੀ ਵਿੱਚ “ਪੂਰਾ ਪੰਜਾਬ ਲਹਿਰ” ਮੁਹਿੰਮ ਦੀ ਸ਼ੁਰੂਆਤ

ਡੌਂਕੀ ਰੂਟ ਦੀ ਤ੍ਰਾਸਦੀ: ਮੈਕਸੀਕੋ 'ਚ ਭੁੱਖ-ਪਿਆਸ ਨਾਲ ਦਮ ਤੋੜਨ ਵਾਲੇ ਮੋਹਾਲੀ ਦੇ ਨੌਜਵਾਨ ਦਾ 4 ਮਹੀਨਿਆਂ ਬਾਅਦ ਹੋਇਆ ਅੰਤਿਮ ਸੰਸਕਾਰ

 
 
 
 
Subscribe