ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਫਕੀਰ ਮੋਹਨ ਯੂਨੀਵਰਸਿਟੀ ਦੇ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇ
ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਫਕੀਰ ਮੋਹਨ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਿਰਕਤ ਕਰਨਗੇ। ਇਸ ਮੌਕੇ ਰਾਸ਼ਟਰਪਤੀ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਮੈਡਲ ਪ੍ਰਦਾਨ ਕਰਨਗੇ ਅਤੇ ਉਨ੍ਹਾਂ ਨੂੰ ਸੰਬੋਧਨ ਵੀ ਕਰਨਗੇ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਮਾਰੋਹ ਲਈ ਸਾਰੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ। ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ। ਰਾਸ਼ਟਰਪਤੀ ਦਾ ਇਹ ਦੌਰਾ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਮੰਨਿਆ ਜਾ ਰਿਹਾ ਹੈ ਅਤੇ ਸਮਾਰੋਹ ਨੂੰ ਲੈ ਕੇ ਕੈਂਪਸ ਵਿੱਚ ਉਤਸ਼ਾਹ ਦਾ ਮਾਹੌਲ ਹੈ।