Thursday, July 30, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਚੰਡੀਗੜ੍ਹ / ਮੋਹਾਲੀ

ਪਿੰਡ ਝਾਂਮਪੁਰ ਤੋਂ ਤਹਿਸੀਲਦਾਰ ਮਨਪ੍ਰੀਤ ਸਿੰਘ ਅਤੇ ਫੂਲਰਾਜ ਸਿੰਘ ਹੋਰਾਂ ਬੱਸ ਨੂੰ ਕੀਤਾ ਰਵਾਨਾ

February 08, 2026 08:14 PM

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ....          

 

ਪਿੰਡ ਝਾਂਮਪੁਰ ਤੋਂ ਤਹਿਸੀਲਦਾਰ ਮਨਪ੍ਰੀਤ ਸਿੰਘ ਅਤੇ ਫੂਲਰਾਜ ਸਿੰਘ ਹੋਰਾਂ ਬੱਸ ਨੂੰ ਕੀਤਾ ਰਵਾਨਾ 

 

 

ਮੋਹਾਲੀ 8 ਫਰਵਰੀ , 2026 ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪਿੰਡ ਝਾਮਪੁਰ ਤੋਂ ਬੱਸ ਨੂੰ ਰਵਾਨਾ ਕੀਤਾ ਗਿਆ, ਇਸ ਬੱਸ ਯਾਤਰਾ ਨੂੰ ਤਹਿਸੀਲਦਾਰ -ਮਨਪ੍ਰੀਤ ਸਿੰਘ ਅਤੇ ਸਟੇਟ ਅਵਾਰਡੀ ਅਤੇ ਹਲਕਾ ਕੋਆਰਡੀਨੇਟਰ - ਫੂਲਰਾਜ ਸਿੰਘ ਹੋਰਾਂ ਵੱਲੋਂ ਸਾਂਝੇ ਤੌਰ ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਗੁਰੂਆਂ ਅਤੇ ਪੀਰਾਂ ਦੀ ਧਰਤੀ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਪਹਿਲ ਕੀਤੀ ਗਈ , ਫੂਲਰਾਜ ਸਿੰਘ ਹੋਰਾਂ ਕਿਹਾ ਕਿ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਅਤੇ ਕੁਲਵੰਤ ਸਿੰਘ ਹੋਰਾਂ ਦੀ ਦੇਖਰੇਖ ਦੇ ਵਿੱਚ ਇਸ ਯੋਜਨਾ ਦੇ ਤਹਿਤ ਪਿੰਡ ਝਾਮਪੁਰ ਵਿਖੇ ਕੂਪਨ ਦੇ ਤਹਿਤ 40 ਯਾਤਰੀਆਂ ਦੀ ਚੋਣ ਕੀਤੀ ਗਈ ਸੀ , ਹਲਕਾ ਕੁਆਰਡੀਨੇਟਰ- ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਅਤੇ ਬਾਹਘਾ ਬਾਰਡਰ ਆਦਿ ਜਾ ਕੇ ਵਾਪਸ ਮੋਹਾਲੀ ਪਰਤਣਗੇ ਅਤੇ ਫਿਰ ਤੋਂ ਇਹ ਦੁਬਾਰਾ ਇਹ ਬਸ ਹੋਰ 40 ਯਾਤਰੀ ਲੈ ਕੇ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ, ਉਹਨਾਂ ਦੱਸਿਆ ਕਿ ਇਸ ਯਾਤਰਾ ਦੇ ਵਿੱਚ ਸਿਰਫ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਹੀ ਯਾਤਰਾਂ ਦੀ ਰਜਿਸਟਰੇਸ਼ਨ ਕਰਵਾ ਸਕਦੇ ਹਨ , ਉਹਨਾਂ ਦੱਸਿਆ ਕਿ ਇੱਕ ਪਰਿਵਾਰ ਵਿੱਚੋਂ ਸਿਰਫ 1 ਮੈਂਬਰ ਜਾਂ ਇੱਕ ਪਰਿਵਾਰ ਵਿੱਚੋਂ ਪਤੀ- ਪਤਨੀ ਵੀ ਇਸ ਯਾਤਰਾ ਤੇ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ, ਉਹਨਾਂ ਦੱਸਿਆ ਕਿ ਰਜਿਸਟਰੇਸ਼ਨ ਤੋਂ ਬਾਅਦ ਯਾਤਰੀਆਂ ਦੀ ਚੋਣ ਡਰਾਅ ਰਾਹੀਂ ਪਿੰਡ, ਮਹੱਲਾ ਪੋਲਿੰਗ ਬੂਥ ਦੇ ਅਧਾਰ ਤੇ ਕੀਤੀ ਜਾਵੇਗੀ। ਤਿੰਨ ਦਿਨ ਅਤੇ ਦੋ ਰਾਤਾਂ ਦੀ ਤੇ ਇਸ ਧਾਰਮਿਕ ਯਾਤਰਾ ਮੌਕੇ ਆਉਣ ਜਾਣ ਲਈ ਮੁਫਤ ਏਸੀ ਬੱਸਾਂ ਦੀ ਸਹੂਲਤ ਸੰਗਤ ਦੇ ਰਹਿਣ ਲਈ ਏਸੀ ਕਮਰਿਆਂ ਦਾ ਪ੍ਰਬੰਧ ਅਤੇ ਸੰਗਤਾਂ ਨੂੰ ਤਿੰਨ ਤਿੰਨ ਸਮੇਂ ਦਾ ਖਾਣਾ ਪਾਣੀ ਦੋ ਵਾਰ ਦੀ ਚਾਹ ਅਤੇ ਸਨੈਕਸ ਵੀ ਦਿੱਤੇ ਜਾਣਗੇ। ਸੰਗਤ ਦੀ ਹਰ ਜਰੂਰਤ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਸਹਾਇਤਾ ਲਈ ਹਰ ਬੱਸ ਵਿੱਚ ਇੱਕ ਸਹਾਇਕ ਵੀ ਮੌਜੂਦ ਰਹੇਗਾ, ਤਾਂ ਜੋ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਯਾਤਰਾ ਦੌਰਾਨ ਇੱਕ ਡਾਕਟਰੀ ਟੀਮ ਵੀ ਸੰਗਤ ਦੇ ਨਾਲ ਹੋਵੇਗੀ, ਜਿਸ ਨਾਲ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਦੇ ਵਿੱਚ ਮੌਕੇ ਉੱਤੇ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਫੂਲਰਾਜ ਸਿੰਘ ਹਲਕਾ ਕੁਆਰਡੀਨੇਟਰ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸੀਨੀਅਰ ਸਿਟੀਜਨ ਦੇ ਲਈ ਕੀਤਾ ਗਿਆ ਇੱਕ ਵਧੀਆ ਅਤੇ ਸਲਾਂਘਾਯੋਗ ਉਪਰਾਲਾ ਹੈ, ਇਸ ਨਾਲ ਸੂਬੇ ਭਰ ਦੇ ਬਜ਼ੁਰਗਾਂ ਦੇ ਵਿੱਚ ਵਿੱਚ ਡਾਹਡੀ ਖੁਸ਼ੀ ਵੇਖਣ ਨੂੰ ਮਿਲ ਰਹੀ, ਉਹਨਾਂ ਕਿਹਾ ਕਿ ਜੋ -ਜੋ ਵੀ ਵਾਅਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਹੋਰਾਂ ਦੇ ਵੱਲੋਂ ਕੀਤੇ ਗਏ ਸਨ, ਉਹਨਾਂ ਨੂੰ ਇੱਕ-ਇੱਕ ਕਰਕੇ ਲਾਗੂ ਕੀਤਾ ਜਾ ਰਿਹਾ ਹੈ, ਫੂਲਰਾਜ ਸਿੰਘ ਹੋਰਾਂ ਕਿਹਾ ਕਿ ਸੂਬੇ ਦੇ ਸੂਬੇ ਦੇ ਵਿਕਾਸ ਦੀ ਰਫਤਾਰ ਵੀ ਹੌਲੀ -ਹੌਲੀ ਤੇਜ਼ੀ ਫੜਦੀ ਜਾ ਰਹੀ ਹੈ, ਇਸ ਮੌਕੇ ਤੇ ਮੀਡੀਆ ਕੁਆਰਡੀਨੇਟਰ- ਬਿਕਰਮ ਸਿੰਘ ਸੰਧੂ, ਗੁਰਮੀਤ ਸਿੰਘ, ਨਿਹਾਲ ਸਿੰਘ ਵਿਰਕ, ਸਰਪੰਚ ਹਰਪ੍ਰੀਤ ਕੌਰ, ਕੁਲਬੀਰ ਸਿੰਘ, ਨੰਬਰਦਾਰ- ਜਸਵੀਰ ਸਿੰਘ, ਹਰਵਿੰਦਰ ਸਿੰਘ, ਬਲਵੀਰ ਸਿੰਘ ਕੈਂਥ, ਸਾਬਕਾ ਸਰਪੰਚ ਢੇਰੂ ਸਿੰਘ, ਗੋਪਾਲ ਸਿੰਘ ਰਾਮ ਸਰੂਪ ਸਿੰਘ, ਰਾਮ ਸਿੰਘ, ਕੇਵਲ ਸਿੰਘ ਸਿੱਧੂ, ਮਨਪ੍ਰੀਤ ਸਿੰਘ, ਤਾਰਾ ਸਿੰਘ, ਮਨਪ੍ਰੀਤ ਕੌਰ, ਗੁਰਪ੍ਰੀਤ ਸਤਵਿੰਦਰ ਸਤਵਿੰਦਰ ਸਿੰਘ, ਗੁਰਦੀਪ ਸਿੰਘ, ਅਤੇ ਪਿੰਡ ਦੇ ਮੁਹਤਰਮ ਵਿਅਕਤੀ ਵੀ ਹਾਜ਼ਰ ਰਹੇ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!

ਚੰਡੀਗੜ੍ਹ ਵਿੱਚ ਆਬਕਾਰੀ ਨੀਤੀ 2026-27: ਹੋਟਲਾਂ ਵਿੱਚ 24 ਘੰਟੇ ਸ਼ਰਾਬ ਦੀ ਸਹੂਲਤ, ਕੀਮਤਾਂ ਵਿੱਚ 2% ਦਾ ਵਾਧਾ

MLA ਕੁਲਵੰਤ ਸਿੰਘ ਵੱਲੋਂ 100 ਸਵੈ- ਉਦਮੀ ਔਰਤਾਂ ਨੂੰ ਕੀਤਾ ਸਨਮਾਨਿਤ

ਹੋਲੀ ਦੇ ਰੰਗਾਂ ਵਿੱਚ ਭੰਗ: ਚੰਡੀਗੜ੍ਹ ਤੇ ਅੰਮ੍ਰਿਤਸਰ 'ਚ ਹੰਗਾਮਾ, ਪੁਲਿਸ ਨੇ ਨੌਜਵਾਨਾਂ 'ਤੇ ਵਰ੍ਹਾਈਆਂ ਲਾਠੀਆਂ

ਚੰਡੀਗੜ੍ਹ 'ਚ ਹੜਕੰਪ: ਪੰਜਾਬ ਸਕੱਤਰੇਤ ਅਤੇ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਇਮਾਰਤਾਂ ਖਾਲੀ ਕਰਵਾਈਆਂ

ਪੂਰਾ ਪੰਜਾਬ ਲਹਿਰ ਮੁਹਿੰਮ ਦੌਰਾਨ ਪੰਜਾਬ ਦੀ ਚੜ੍ਹਦੀ ਕਲਾ ਦੀ ਗੱਲ ਕਰਨੀ ਹੈ: ਅਜੇਪਾਲ ਸਿੰਘ ਬਰਾੜ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ‘ਤੇ ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਦੁੱਧ,ਫਲਾਂ ਦਾ ਲੰਗਰ

ਮਿਸਲ ਸਤਲੁਜ ਵੱਲੋਂ 17 ਫਰਵਰੀ ਤੋਂ ਮੋਹਾਲੀ ਵਿੱਚ “ਪੂਰਾ ਪੰਜਾਬ ਲਹਿਰ” ਮੁਹਿੰਮ ਦੀ ਸ਼ੁਰੂਆਤ

ਡੌਂਕੀ ਰੂਟ ਦੀ ਤ੍ਰਾਸਦੀ: ਮੈਕਸੀਕੋ 'ਚ ਭੁੱਖ-ਪਿਆਸ ਨਾਲ ਦਮ ਤੋੜਨ ਵਾਲੇ ਮੋਹਾਲੀ ਦੇ ਨੌਜਵਾਨ ਦਾ 4 ਮਹੀਨਿਆਂ ਬਾਅਦ ਹੋਇਆ ਅੰਤਿਮ ਸੰਸਕਾਰ

 
 
 
 
Subscribe