Tuesday, September 22, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

ਗਤਕਾ ਖਿਡਾਰੀਆਂ ਦੀ ਇਤਿਹਾਸਕ ਜਿੱਤ ’ਤੇ ਡੀਐੱਸਜੀਐੱਮਸੀ ਵੱਲੋਂ ਸਨਮਾਨ ਸਮਾਰੋਹ:ਹਰਮੀਤ ਸਿੰਘ ਕਾਲਕਾ

February 08, 2026 08:17 PM

ਗਤਕਾ ਖਿਡਾਰੀਆਂ ਦੀ ਇਤਿਹਾਸਕ ਜਿੱਤ ’ਤੇ ਡੀਐੱਸਜੀਐੱਮਸੀ ਵੱਲੋਂ ਸਨਮਾਨ ਸਮਾਰੋਹ:ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ 8 ਫਰਵਰੀ,

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਐੱਸਜੀਐੱਮਸੀ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਦਫ਼ਤਰ ਸਥਿਤ ਕਾਨਫਰੰਸ ਹਾਲ ਵਿੱਚ ਇਕ ਗੌਰਵਮਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦੌਰਾਨ ਦਿੱਲੀ ਗਤਕਾ ਐਸੋਸੀਏਸ਼ਨ ਨਾਲ ਸੰਬੰਧਿਤ ਉਹਨਾਂ ਜੇਤੂ ਬੱਚਿਆਂ ਨੂੰ ਸਰਟੀਫ਼ਿਕੇਟ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਦੇਸ਼ ਪੱਧਰੀ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ।

ਉਨ੍ਹਾਂ ਦੱਸਿਆ ਕਿ ਇਹ ਖਿਡਾਰੀ 69ਵੀਂ ਨੈਸ਼ਨਲ ਸਕੂਲ ਗੇਮਸ (ਛੱਤੀਸਗੜ੍ਹ ਅਤੇ ਲੁਧਿਆਣਾ), 9ਵੀਂ ਜੂਨੀਅਰ ਅਤੇ ਸੀਨੀਅਰ ਨੈਸ਼ਨਲ ਗਤਕਾ ਚੈਂਪੀਅਨਸ਼ਿਪ–2025, ਖੇਲੋ ਇੰਡੀਆ ਯੂਥ ਗੇਮਸ (2024–2025) ਅਤੇ ਦਿੱਲੀ ਸਕੂਲ ਗੇਮਸ (2025–26) ਵਰਗੇ ਮਹੱਤਵਪੂਰਨ ਮੁਕਾਬਲਿਆਂ ਵਿੱਚ ਆਪਣੀ ਕਲਾ, ਅਨੁਸ਼ਾਸਨ ਅਤੇ ਮਿਹਨਤ ਦਾ ਲੋਹਾ ਮਨਵਾਉਣ ਵਿੱਚ ਸਫਲ ਰਹੇ।

ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗਤਕਾ ਸਿਰਫ਼ ਇਕ ਖੇਡ ਨਹੀਂ, ਸਗੋਂ ਸਿੱਖ ਕੌਮ ਦੀ ਸ਼ਾਨ, ਵਿਰਾਸਤ ਅਤੇ ਯੋਧਾ ਪਰੰਪਰਾ ਦਾ ਪ੍ਰਤੀਕ ਹੈ। ਡੀਐੱਸਜੀਐੱਮਸੀ ਸਿੱਖ ਨੌਜਵਾਨਾਂ ਨੂੰ ਆਪਣੀ ਧਰੋਹਰ ਨਾਲ ਜੋੜਨ, ਉਨ੍ਹਾਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਣ ਅਤੇ ਸਿੱਖ ਵਿਰਸੇ ਦੇ ਮਿਆਰ ਨੂੰ ਨਵੀਆਂ ਬੁਲੰਦੀਆਂ ਤੱਕ ਲਿਜਾਣ ਲਈ ਸਦਾ ਵਚਨਬੱਧ ਰਹੇਗੀ।

ਉਨ੍ਹਾਂ ਜੇਤੂ ਖਿਡਾਰੀਆਂ ਨੂੰ ਵਧਾਈਆ ਦਿੰਦਿਆਂ ਕਿਹਾ ਕਿ ਇਹ ਸਫਲਤਾ ਦਿੱਲੀ ਹੀ ਨਹੀਂ, ਸਗੋਂ ਪੂਰੀ ਸਿੱਖ ਕੌਮ ਲਈ ਮਾਣ ਦਾ ਵਿਸ਼ਾ ਹੈ ਅਤੇ ਇਹ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ।

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ ਸਰਕਾਰ ਦੀ ਖਾਲੀ ਸਰਕਾਰੀ ਇਮਾਰਤਾਂ ਨੂੰ ਵਿਦਿਆਰਥੀ ਹੋਸਟਲ 'ਚ ਬਦਲਣ ਦੀ ਯੋਜਨਾ

ਦਿੱਲੀ ਦੇ ਕਈ ਪੀਜੀ ਹੋਸਟਲਾਂ 'ਤੇ ਚੱਲੇਗਾ ਬੁਲਡੋਜ਼ਰ, ਪੰਜ ਜਾਇਦਾਦਾਂ ਨੂੰ ਕੀਤਾ ਸੀਲ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

 
 
 
 
Subscribe