Wednesday, April 01, 2026
BREAKING NEWS
ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)ਅਮਰੀਕਾ ਨੇ ਈਰਾਨ ਦੇ ਪ੍ਰਮਾਣੂ ਪਲਾਂਟ ‘ਤੇ ਸੁੱਟਿਆ 1000 KG ਦਾ ‘Bunker Buster’ ਬੰਬ; ਰਾਸ਼ਟਰਪਤੀ ਟਰੰਪ ਨੇ ਵੀਡੀਓ ਸਾਂਝੀ ਕਰਕੇ ਦੁਨੀਆ ਨੂੰ ਹਿਲਾਇਆ!ਲੁਧਿਆਣਾ ਕਤਲ ਕਾਂਡ: ਪਿਤਾ ਤੇ ਤਿੰਨ ਪੁੱਤਰਾਂ ਸਣੇ 5 'ਤੇ FIR, 4 ਗ੍ਰਿਫ਼ਤਾਰ; ਮੁੱਖ ਕਾਤਲ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰਕੁਦਰਤ ਦੀ ਕਰੋਪੀ ਜਾਂ ਮਹਿਜ਼ ਬਦਲਾਅ? ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਮੀਂਹ ਦਾ ‘Yellow Alert’ ਜਾਰੀ; 40 KM ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (31 ਮਾਰਚ 2026)DM ਰੰਧਾਵਾ ਖੁਦਕੁਸ਼ੀ ਮਾਮਲਾ: ਪੰਜਾਬ ਪੁਲਿਸ ਦੇ ਹੱਥ ਹਾਲੇ ਵੀ ਖਾਲੀ; ਲਾਲਜੀਤ ਭੁੱਲਰ ਦਾ ਫ਼ੋਨ ਅਤੇ ਦਫ਼ਤਰ ਦਾ DVR ਬਰਾਮਦ ਕਰਨ 'ਚ ਰਹੀ ਨਾਕਾਮ!ਇਜ਼ਰਾਈਲ 'ਤੇ ਮੰਡਰਾਇਆ ਭਿਆਨਕ ਗੈਸ ਤਬਾਹੀ ਦਾ ਖ਼ਤਰਾ: ਈਰਾਨੀ ਮਿਜ਼ਾਈਲਾਂ ਨੇ ਕੈਮੀਕਲ ਪਲਾਂਟ ਨੂੰ ਬਣਾਇਆ ਨਿਸ਼ਾਨਾ; ਪੂਰੇ ਇਲਾਕੇ 'ਚ 'ਟੌਕਸਿਕ ਲੀਕ' ਦੀ ਦਹਿਸ਼ਤ!

ਚੰਡੀਗੜ੍ਹ / ਮੋਹਾਲੀ

ਮਿਸਲ ਸਤਲੁਜ ਵੱਲੋਂ 17 ਫਰਵਰੀ ਤੋਂ ਮੋਹਾਲੀ ਵਿੱਚ “ਪੂਰਾ ਪੰਜਾਬ ਲਹਿਰ” ਮੁਹਿੰਮ ਦੀ ਸ਼ੁਰੂਆਤ

February 15, 2026 12:26 PM

ਮਿਸਲ ਸਤਲੁਜ ਵੱਲੋਂ 17 ਫਰਵਰੀ ਤੋਂ ਮੋਹਾਲੀ ਵਿੱਚ “ਪੂਰਾ ਪੰਜਾਬ ਲਹਿਰ” ਮੁਹਿੰਮ ਦੀ ਸ਼ੁਰੂਆਤ

*ਪ੍ਰਧਾਨ ਅਜੇਪਾਲ ਸਿੰਘ ਬਰਾੜ ਵੱਲੋਂ ਪੰਜਾਬ ਦਰਦੀਆਂ, ਬੁੱਧੀਜੀਵੀਆਂ ਅਤੇ ਕਾਰਕੁਨਾਂ ਨੂੰ ਮੁਹਿੰਮ ਵਿੱਚ ਇਕੱਠੇ ਹੋਣ ਦਾ ਸੱਦਾ*

*ਮੌਹਾਲੀ 15 ਫਰਵਰੀ, 2026*

*ਮਿਸਲ ਸਤਲੁਜ, ਜੋ ਇੱਕ ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀ ਹੈ ਅਤੇ ਪੰਜਾਬ-ਕੇਂਦਰਿਤ ਰਾਜਨੀਤੀ ਖੜੀ ਕਰਨ ਲਈ ਵਚਨਬੱਧ ਹੈ, ਵੱਲੋਂ “ਪੂਰਾ ਪੰਜਾਬ ਲਹਿਰ” ਮੁਹਿੰਮ ਦੀ ਸ਼ੁਰੂਆਤ 17 ਫਰਵਰੀ ਨੂੰ ਸਵੇਰੇ 11:00 ਵਜੇ ਗੁਰਦੁਆਰਾ ਅੰਬ ਸਾਹਿਬ, ਮੌਹਾਲੀ ਤੋਂ ਕੀਤੀ ਜਾਵੇਗੀ।*

*ਇਸ ਬਾਰੇ ਜਾਣਕਾਰੀ ਦਿੰਦਿਆਂ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਇਸ ਪੂਰਾ ਪੰਜਾਬ ਲਹਿਰ” ਮੁਹਿੰਮ ਦੇ ਮੌਕੇ ਦੋ ਹਫ਼ਤਿਆਂ ਲਈ ਇੱਕ ਵਿਚਾਰ-ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਨੇ ਇਸ ਸੰਦੇਸ਼ ਵਿੱਚ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਪੰਜਾਬ ਦਰਦੀ, ਬੁੱਧੀਜੀਵੀ ਅਤੇ ਸਰਗਰਮ ਕਾਰਕੁਨ ਚਾਹੇ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਕਿਸੇ ਵੀ ਜਥੇਬੰਦੀ ਨਾਲ ਸੰਬੰਧਿਤ ਹੋਣ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ । ਉਨ੍ਹਾਂ ਅੱਗੇ ਕਿਹਾ ਕਿ ਸਭਨਾਂ ਦੇ ਵਿਚਾਰ ਸੁਣੇ ਜਾਣਗੇ, ਲੋਕਾਂ ਦੀ ਕਚਹਿਰੀ ਤੱਕ ਪਹੁੰਚਾਏ ਜਾਣਗੇ ਅਤੇ ਅਹਿਮ ਮੁੱਦਿਆਂ ਨੂੰ ਚਰਚਾ ਦੇ ਕੇਂਦਰ ਵਿੱਚ ਲਿਆਂਦਾ ਜਾਵੇਗਾ।*

*ਬਰਾੜ ਨੇ ਕਿਹਾ ਕਿ ਪਿਛਲੇ ਚਾਰ–ਪੰਜ ਸਾਲਾਂ ਦੌਰਾਨ ਮਿਸਲ ਸਤਲੁਜ ਵੱਲੋਂ ਪੰਜ ਅਹਿਮ ਮੁੱਦਿਆਂ ‘ਤੇ ਸੰਘਰਸ਼ ਕੀਤਾ ਗਿਆ ਹੈ। ਉਨ੍ਹਾਂ ਵਿੱਚ ਪੰਜਾਬ ਯੂਨੀਵਰਸਿਟੀ ਸੈਨੇਟ ਦਾ ਮੁੱਦਾ ਵੀ ਸ਼ਾਮਲ ਹੈ, ਜੋ ਮੁੱਢਲੇ ਤੌਰ ‘ਤੇ ਚੰਡੀਗੜ੍ਹ ਪੰਜਾਬ ਦੇ ਹੱਕ ਵਿੱਚ ਨਾ ਹੋਣ ਨਾਲ ਜੁੜਿਆ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਸ ਨੂੰ ਪੰਜਾਬ ਨੂੰ ਸੌਂਪਿਆ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਡੈਮਾਂ ਅਤੇ ਦਰਿਆਵਾਂ ‘ਤੇ ਪੰਜਾਬ ਦਾ ਪੂਰਾ ਕਾਬੂ ਨਾ ਹੋਣ ਕਾਰਨ ਕਦੇ ਪੰਜਾਬ ਦਾ ਪਾਣੀ ਬਾਹਰ ਭੇਜਿਆ ਜਾਂਦਾ ਹੈ ਤੇ ਕਦੇ ਪੰਜਾਬ ਨੂੰ ਹੜ੍ਹਾਂ ਦੀ ਮਾਰ ਸਹਿਣੀ ਪੈਂਦੀ ਹੈ।*

 *ਇਸ ਲਈ ਪੰਜਾਬ ਨੂੰ ਮਜ਼ਬੂਤ ਸੰਘੀ (ਫੈਡਰਲ) ਢਾਂਚਾ ਮਿਲਣਾ ਚਾਹੀਦਾ ਹੈ, ਤਾਂ ਜੋ ਸੂਬਾ ਆਪਣੇ ਫ਼ੈਸਲੇ ਆਪ ਕਰ ਸਕੇ ਅਤੇ ਆਪਣੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕੇ।*

*ਉਨ੍ਹਾਂ ਪ੍ਰਵਾਸੀ ਮਸਲੇ, ਹਵਾ-ਪਾਣੀ ਦੀ ਸਫ਼ਾਈ ਅਤੇ ਨਸ਼ਿਆਂ ਵਰਗੇ* *ਸੰਵੇਦਨਸ਼ੀਲ ਮਾਮਲਿਆਂ ‘ਤੇ ਵੀ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਤੋਂ ਪਹਿਲਾਂ ਇਹ ਮੁੱਦੇ ਲੋਕਾਂ ਦੀ ੍ਰਕਚਹਿਰੀ ਦੇ ਸਾਹਮਣੇ ਸਪਸ਼ਟ ਰੂਪ ਵਿੱਚ ਰੱਖੇ ਜਾਣਗੇ, ਤਾਂ ਜੋ ਸਿਆਸਤਦਾਨਾਂ ਨੂੰ ਇਨ੍ਹਾਂ ‘ਤੇ ਆਪਣਾ ਸਟੈਂਡ ਸਾਫ਼ ਕਰਨਾ ਪਵੇ।*

ਬਰਾੜ ਨੇ ਕਿਹਾ ਕਿ “ਪੂਰਾ ਪੰਜਾਬ ਲਹਿਰ” ਦਾ ਮੰਤਵ ਇੱਕ ਅਜਿਹਾ ਪੰਜਾਬ ਜਿਸ ਦੀ ਰਾਜਧਾਨੀ ਅਤੇ ਭੂਗੋਲਿਕ ਹੱਦਾਂ ਪੂਰੀਆਂ ਹੋਣ, ਜਿਸ ਦੀ ਭਾਸ਼ਾ, ਸਭਿਆਚਾਰ ਅਤੇ ਰਵਾਇਤਾਂ ਸੁਰੱਖਿਅਤ ਹੋਣ, ਜਿੱਥੇ ਸਰਬ-ਸਾਂਝੀਵਾਲਤਾ ਦੀ ਭਾਵਨਾ ਹੋਵੇ, ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਇਨਸਾਫ਼ ਮਿਲੇ, ਜਿੱਥੇ ਹਵਾ, ਪਾਣੀ ਅਤੇ ਖਾਣ-ਪੀਣ ਸ਼ੁੱਧ ਹੋਵੇ, ਜਿੱਥੇ ਨਸ਼ਿਆਂ ਲਈ ਕੋਈ ਥਾਂ ਨਾ ਹੋਵੇ, ਅਤੇ ਜਿੱਥੇ ਹਰ ਧਰਮ ਪੂਰੀ ਤਰ੍ਹਾਂ ਸੁਰੱਖਿਅਤ ਹੋਵੇ।

ਉਨ੍ਹਾਂ ਕਿਹਾ ਕਿ ਆਰਥਿਕ ਤੌਰ ‘ਤੇ ਖੁਸ਼ਹਾਲ, ਸੱਭਿਆਚਾਰਕ ਤੌਰ ‘ਤੇ ਪ੍ਰਫੁੱਲਿਤ ਅਤੇ ਆਪਣੇ ਫ਼ੈਸਲੇ ਆਪ ਲੈ ਸਕਣ ਵਾਲਾ ਪੰਜਾਬ ਹੀ ਅਸਲ ਵਿੱਚ “ਪੂਰਾ ਪੰਜਾਬ” ਹੋਵੇਗਾ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!

ਚੰਡੀਗੜ੍ਹ ਵਿੱਚ ਆਬਕਾਰੀ ਨੀਤੀ 2026-27: ਹੋਟਲਾਂ ਵਿੱਚ 24 ਘੰਟੇ ਸ਼ਰਾਬ ਦੀ ਸਹੂਲਤ, ਕੀਮਤਾਂ ਵਿੱਚ 2% ਦਾ ਵਾਧਾ

MLA ਕੁਲਵੰਤ ਸਿੰਘ ਵੱਲੋਂ 100 ਸਵੈ- ਉਦਮੀ ਔਰਤਾਂ ਨੂੰ ਕੀਤਾ ਸਨਮਾਨਿਤ

ਹੋਲੀ ਦੇ ਰੰਗਾਂ ਵਿੱਚ ਭੰਗ: ਚੰਡੀਗੜ੍ਹ ਤੇ ਅੰਮ੍ਰਿਤਸਰ 'ਚ ਹੰਗਾਮਾ, ਪੁਲਿਸ ਨੇ ਨੌਜਵਾਨਾਂ 'ਤੇ ਵਰ੍ਹਾਈਆਂ ਲਾਠੀਆਂ

ਚੰਡੀਗੜ੍ਹ 'ਚ ਹੜਕੰਪ: ਪੰਜਾਬ ਸਕੱਤਰੇਤ ਅਤੇ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਇਮਾਰਤਾਂ ਖਾਲੀ ਕਰਵਾਈਆਂ

ਪੂਰਾ ਪੰਜਾਬ ਲਹਿਰ ਮੁਹਿੰਮ ਦੌਰਾਨ ਪੰਜਾਬ ਦੀ ਚੜ੍ਹਦੀ ਕਲਾ ਦੀ ਗੱਲ ਕਰਨੀ ਹੈ: ਅਜੇਪਾਲ ਸਿੰਘ ਬਰਾੜ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ‘ਤੇ ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਦੁੱਧ,ਫਲਾਂ ਦਾ ਲੰਗਰ

ਡੌਂਕੀ ਰੂਟ ਦੀ ਤ੍ਰਾਸਦੀ: ਮੈਕਸੀਕੋ 'ਚ ਭੁੱਖ-ਪਿਆਸ ਨਾਲ ਦਮ ਤੋੜਨ ਵਾਲੇ ਮੋਹਾਲੀ ਦੇ ਨੌਜਵਾਨ ਦਾ 4 ਮਹੀਨਿਆਂ ਬਾਅਦ ਹੋਇਆ ਅੰਤਿਮ ਸੰਸਕਾਰ

ਮੋਹਾਲੀ 'ਚ ਮੁਸਲਮਾਨ ਨੇ ਦਿੱਤੀ ਹਿੰਦੂ ਸਮਾਜ ਨੂੰ ਮੰਦਰ ਬਣਾਉਣ ਲਈ ਆਪਣੀ ਜ਼ਮੀਨ

 
 
 
 
Subscribe