Tuesday, September 22, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ

February 17, 2026 08:57 PM

ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ 

ਨਵੀਂ ਦਿੱਲੀ‌ 17 ਫਰਵਰੀ, 2026

ਸਿੱਖ ਕੌਮ ਦੀ ਅਮਰ ਸ਼ਹਾਦਤਾਂ ਨੂੰ ਨਮਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਮਹਾਨ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਸ਼ਨਿੱਚਰਵਾਰ, 21 ਫਰਵਰੀ 2026 ਨੂੰ ਸਵੇਰੇ 6 ਵਜੇ ਤੋਂ ਦੁਪਹਿਰ 1 ਵਜੇ ਤੱਕ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਸਿੱਖ ਇਤਿਹਾਸ ਨੇ ਕੌਮ ਨੂੰ ਧਰਮ, ਅਸੂਲ ਅਤੇ ਅਡੋਲਤਾ ਦੀ ਅਮਰ ਪ੍ਰੇਰਣਾ ਬਖ਼ਸ਼ੀ। ਇਹ ਸਮਾਗਮ ਸ਼ਹੀਦਾਂ ਦੀ ਅਟੱਲ ਆਤਮਿਕ ਸ਼ਕਤੀ ਅਤੇ ਕੁਰਬਾਨੀ ਨੂੰ ਯਾਦ ਕਰਦਿਆਂ ਸੰਗਤਾਂ ਵਿੱਚ ਗੁਰਮਤਿ ਚੇਤਨਾ ਦਾ ਪ੍ਰਕਾਸ਼ ਫੈਲਾਉਣ ਦਾ ਕੇਂਦਰ ਬਣੇਗਾ।

ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਰਸਭਰੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ-ਬਾਣੀ ਨਾਲ ਜੋੜਿਆ ਜਾਵੇਗਾ ਅਤੇ ਸ਼ਹੀਦਾਂ ਦੀ ਅਮਰ ਵਿਰਾਸਤ ‘ਤੇ ਵਿਸ਼ੇਸ਼ ਵਿਚਾਰ ਵੀ ਸਾਂਝੇ ਕੀਤੇ ਜਾਣਗੇ।

ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਅਤੇ ਆਸ-ਪਾਸ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਅਨਮੋਲ ਖੁਸ਼ੀਆਂ ਪ੍ਰਾਪਤ ਕਰਨ ਅਤੇ ਸ਼ਹੀਦਾਂ ਨੂੰ ਸਾਂਝੀ ਸ਼ਰਧਾਂਜਲੀ ਅਰਪਿਤ ਕਰਨ।

ਇਹ ਪਾਵਨ ਮੌਕੇ ਤੇ ਸੰਗਤਾਂ ਲਈ ਇਤਿਹਾਸਕ ਯਾਦਾਂ ਨੂੰ ਤਾਜ਼ਾ ਕਰਨ ਅਤੇ ਗੁਰਮਤਿ ਰਾਹੀਂ ਨਵੀਂ ਰੂਹਾਨੀ ਸ਼ਕਤੀ ਹਾਸਲ ਕਰਨ ਦਾ ਸੁਨਹਿਰਾ ਮੌਕਾ ਹੋਵੇਗਾ।

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ ਸਰਕਾਰ ਦੀ ਖਾਲੀ ਸਰਕਾਰੀ ਇਮਾਰਤਾਂ ਨੂੰ ਵਿਦਿਆਰਥੀ ਹੋਸਟਲ 'ਚ ਬਦਲਣ ਦੀ ਯੋਜਨਾ

ਦਿੱਲੀ ਦੇ ਕਈ ਪੀਜੀ ਹੋਸਟਲਾਂ 'ਤੇ ਚੱਲੇਗਾ ਬੁਲਡੋਜ਼ਰ, ਪੰਜ ਜਾਇਦਾਦਾਂ ਨੂੰ ਕੀਤਾ ਸੀਲ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

 
 
 
 
Subscribe