Thursday, February 19, 2026
BREAKING NEWS
ਤੀਜਾ ਵਿਸ਼ਵ ਯੁੱਧ? ਟਰੰਪ ਵੱਲੋਂ ਈਰਾਨ ਵਿਰੁੱਧ 'ਪੂਰੀ ਜੰਗ' ਦੀ ਤਿਆਰੀ, ਤੇਲ ਸੰਕਟ ਕਾਰਨ ਦੁਨੀਆ 'ਚ ਦਹਿਸ਼ਤPunjab & Chandigarh Dry Weather Till Feb 24: Sunny Days, North Winds Bring Chillਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਫ਼ਰਵਰੀ 2026)ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, 12 ਦਿਨਾਂ 'ਚ ਤੀਜੇ ਆਗੂ ਦੀ ਹੱਤਿਆਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਈਮੇਲ ਮਿਲਣ ਤੋਂ ਬਾਅਦ ਅਦਾਲਤ ਖਾਲੀ ਕਰਵਾਈ, ਪਾਕਿਸਤਾਨੀ ਸੰਗਠਨ 'ਤੇ ਸ਼ੱਕਪੰਜਾਬ ਕਾਂਗਰਸ 'ਚ ਘਮਾਸਾਨ: ਸਾਬਕਾ CM ਚੰਨੀ ਨੇ ਦਿੱਤੀ ਰਾਜਨੀਤੀ ਛੱਡਣ ਦੀ ਧਮਕੀ, ਰਾਜਾ ਵੜਿੰਗ ਦੀ 'ਸੰਸਦ ਮੈਂਬਰ' ਵਾਲੀ ਸਲਾਹ 'ਤੇ ਮਚਿਆ ਬਵਾਲਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਫ਼ਰਵਰੀ 2026)ਪੂਰਾ ਪੰਜਾਬ ਲਹਿਰ ਮੁਹਿੰਮ ਦੌਰਾਨ ਪੰਜਾਬ ਦੀ ਚੜ੍ਹਦੀ ਕਲਾ ਦੀ ਗੱਲ ਕਰਨੀ ਹੈ: ਅਜੇਪਾਲ ਸਿੰਘ ਬਰਾੜ

ਹੁਕਮਨਾਮਾ

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਫ਼ਰਵਰੀ 2026)

February 19, 2026 05:55 AM

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਫ਼ਰਵਰੀ 2026)

ਬਿਲਾਵਲ ਕੀ ਵਾਰ ਮਹਲਾ ੪
ੴ ਸਤਿਗੁਰ ਪ੍ਰਸਾਦਿ ਸਲੋਕ ਮ: ੪

ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥

बिलावल की वार महला ४ ੴ सतिगुर प्रसादि ॥ सलोक मः ४ ॥ हरि उतमु हरि प्रभु गाविआ करि नादु बिलावलु रागु ॥ उपदेसु गुरू सुणि मंनिआ धुरि मसतकि पूरा भागु ॥ सभ दिनसु रैणि गुण उचरै हरि हरि हरि उरि लिव लागु ॥ सभु तनु मनु हरिआ होइआ मनु खिड़िआ हरिआ बागु ॥ अगिआनु अंधेरा मिटि गइआ गुर चानणु गिआनु चरागु ॥ जनु नानकु जीवै देखि हरि इक निमख घड़ी मुखि लागु ॥१॥

Vaar Of Bilaaval, Fourth Mehl: One Universal Creator God. By The Grace Of The True Guru: Shalok, Fourth Mehl: I sing of the sublime Lord, the Lord God, in the melody of Raag Bilaaval. Hearing the Guru’s Teachings, I obey them; this is the pre-ordained destiny written upon my forehead. All day and night, I chant the Glorious Praises of the Lord, Har, Har, Har; within my heart, I am lovingly attuned to Him. My body and mind are totally rejuvenated, and the garden of my mind has blossomed forth in lush abundance. The darkness of ignorance has been dispelled, with the light of the lamp of the Guru’s wisdom. Servant Nanak lives by beholding the Lord. Let me behold Your face, for a moment, even an instant! ||1||

ਨਾਦੁ = ਗੁਰੂ ਦਾ ਸ਼ਬਦ। ਨਾਦੁ ਬਿਲਾਵਲੁ ਰਾਗੁ = ਗੁਰੂ ਦਾ ਸ਼ਬਦ-ਰੂਪ ਬਿਲਾਵਲੁ ਰਾਗ। ਕਰਿ = ਕਰ ਕੇ, ਉਚਾਰ ਕੇ। ਸੁਣਿ = ਸੁਣ ਕੇ। ਧੁਰਿ = ਧੁਰ ਤੋਂ, ਮੁੱਢ ਤੋਂ। ਮਸਤਕਿ = ਮੱਥੇ ਉਤੇ। ਰੈਣਿ = ਰਾਤ। ਉਰਿ = ਹਿਰਦੇ ਵਿਚ। ਦੇਖਿ = ਵੇਖ ਕੇ। ਨਿਮਖ = ਅੱਖ ਝਮਕਣ ਜਿਤਨਾ ਸਮਾ। ਮੁਖਿ ਲਾਗੁ = ਮੂੰਹ ਲੱਗੇ, ਦਰਸ਼ਨ ਦੇਵੇ।੧। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧।

अकाल पुरख एक है और सतगुरु की कृपा द्वारा मिलता है। हे भाई! (पूर्व कर्मों के अनुसार) जिस मनुख के मस्तक पर मूल रूप से ही पूर्ण भाग्य है, (जिस के हिर्दय में पूर्ण भले संस्कारो का लेख उघाड़ता है) उस ने गुरु का शब्द-रूप बिलावल राग उच्चार कर सब स्रेशठ परमात्मा के गुण गए हैं, उस ने सतगुरु का उपदेश सुन के हिर्दय में बसाया है। वह मनुख सारा दिन और साडी रात (आठो पहर) परमात्मा के सुन गता है (क्योंकि उस के) हिर्दय में परमात्मा के याद की लगन लगी रहती है। उस का सारा तन सारा मन हरा भरा हो जाता है (आत्मिक जीवन के रस से भर जाता है), उस का मन (ऐसे) खिल जाता है (जैसे) हरा भरा कोई बाग़ है। गुरु द्वारा दी हुई आत्मिक जीवन की सूझ (उस के अंदर, मानो) कोई दीपक रौशनी कर देता है (जिस की बरकत से उस के अंदर) आत्मिक जीवन की तरफ बे-समझी का अंधकार मिट जाता है। हे हरी! (तेरा) दास नानक (ऐसे गुरुमुख मनुख को) देख के आत्मिक जीवन हासिल कर सकता है ( और, चाहता है की) चाहे एक पल दर्शन हो पर हो जाये।१।

 

 

Have something to say? Post your comment

 
 
 
 
 
Subscribe