Saturday, February 21, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (21 ਫ਼ਰਵਰੀ 2026)ਅੱਜ ਦੀ ਨੌਜਵਾਨ ਪੀੜ੍ਹੀ ਅਤੇ ਡਿਜੀਟਲ ਦੁਨੀਆ ਦੀਆਂ ਚੁਣੌਤੀਆਂਪੰਜਾਬ-ਚੰਡੀਗੜ੍ਹ 'ਚ ਸਰਦੀਆਂ ਆਖਰੀ ਪੜਾਅ ਵਿੱਚ ਦਾਖਲਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)ਚੰਡੀਗੜ੍ਹ 'ਚ ਹੜਕੰਪ: ਪੰਜਾਬ ਸਕੱਤਰੇਤ ਅਤੇ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਇਮਾਰਤਾਂ ਖਾਲੀ ਕਰਵਾਈਆਂਤੀਜਾ ਵਿਸ਼ਵ ਯੁੱਧ? ਟਰੰਪ ਵੱਲੋਂ ਈਰਾਨ ਵਿਰੁੱਧ 'ਪੂਰੀ ਜੰਗ' ਦੀ ਤਿਆਰੀ, ਤੇਲ ਸੰਕਟ ਕਾਰਨ ਦੁਨੀਆ 'ਚ ਦਹਿਸ਼ਤPunjab & Chandigarh Dry Weather Till Feb 24: Sunny Days, North Winds Bring Chillਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਫ਼ਰਵਰੀ 2026)ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, 12 ਦਿਨਾਂ 'ਚ ਤੀਜੇ ਆਗੂ ਦੀ ਹੱਤਿਆਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਈਮੇਲ ਮਿਲਣ ਤੋਂ ਬਾਅਦ ਅਦਾਲਤ ਖਾਲੀ ਕਰਵਾਈ, ਪਾਕਿਸਤਾਨੀ ਸੰਗਠਨ 'ਤੇ ਸ਼ੱਕ

ਹੁਕਮਨਾਮਾ

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (21 ਫ਼ਰਵਰੀ 2026)

February 21, 2026 06:07 AM

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (21 ਫ਼ਰਵਰੀ 2026)

ਗੁਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥

(ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ ॥੧॥ ਰਹਾਉ॥ ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ ॥੧॥ ਹੇ ਨਾਨਕ! ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫।

गूजरी महला ५ ॥ कबहू हरि सिउ चीतु न लाइओ ॥ धंधा करत बिहानी अउधहि गुण निधि नामु न गाइओ ॥१॥ रहाउ ॥ कउडी कउडी जोरत कपटे अनिक जुगति करि धाइओ ॥ बिसरत प्रभ केते दुख गनीअहि महा मोहनी खाइओ ॥१॥ करहु अनुग्रहु सुआमी मेरे गनहु न मोहि कमाइओ ॥ गोबिंद दइआल क्रिपाल सुख सागर नानक हरि सरणाइओ ॥२॥१६॥२५॥

(माया – मोहिया जीव ) कभी भी अपना मन परमात्मा (के चरणों) के साथ नहीं जोड़ता । (माया की खातिर) भाग-धोड़ करते हुवे (उसकी ) उम्र गुजर जाती है सभी गुणों के खजाने परमात्मा का नाम नहीं जपता ॥੧॥ रहाऊ॥ लूट कर एक एक पैसा कर के माया जोड़ता है अनेक तरीके इस्तमाल करके माया की खातिर धोड़ता फीरता है । परमात्मा का नाम भुलाने के कारण इसको अनेक दुःख लग जाते है। मन को मोहने वाली प्रभल माया इस के आत्मक जीवन को खा जाती है ॥੧॥ हे नानक! (कह:) हे गोबिंद! हे दयालु! हे कृपालु! हे सुखों के समुंदर! हे हरि! मैं तेरी शरण आया हूँ। हे मेरे मालिक! मेरे पर मेहर कर, मेरे किए कर्मों की तरफ ध्यान ना करना॥੨॥੧੬॥੨੫॥

Goojaree, Fifth Mehl: You never focused your consciousness on the Lord. You have spent your life engaged in worldly pursuits; you have not sung the Glorious Praises of the treasure of the Naam. ||1||Pause|| Shell by shell, you accumulate money; in various ways, you work for this. Forgetting God, you suffer awful pain beyond measure, and you are consumed by the Great Enticer, Maya. ||1||

 

Have something to say? Post your comment

 
 
 
 
 
Subscribe